ਅੰਮ੍ਰਿਤਸਰ (ਸਰਬਜੀਤ)- ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਅੰਦਰ ਹੜ੍ਹਾਂ ਕਾਰਨ ਹੋਈ ਤਬਾਹੀ ਨਾਲ ਲੋਕਾਂ ਦੇ ਹੋਏ ਵੱਡੇ ਨੁਕਸਾਨ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਮੁਲਾਜ਼ਮ ਵੀ ਮਦਦ ਲਈ ਅੱਗੇ ਆਏ ਹਨ। ਇਸੇ ਤਹਿਤ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖ਼ਾਹ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਆਉਣ ਦੇ ਪਹਿਲੇ ਦਿਨ ਤੋਂ ਨਿਰੰਤਰ ਸੇਵਾ ਨਿਭਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਤਬਾਹੀ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਉਨ੍ਹਾਂ ਕਿਹਾ ਕਿ ਸੰਸਥਾ ਦੇ ਮੁਲਾਜ਼ਮ ਖ਼ੁਦ ਪੀੜਤਾਂ ਤੱਕ ਪਹੁੰਚ ਕੇ ਸੇਵਾਵਾਂ ਕਰ ਰਹੇ ਹਨ ਅਤੇ ਸਮੇਂ ਦੌਰਾਨ ਆਈ ਹਰ ਕੁਦਰਤੀ ਆਫ਼ਤ ਸਮੇਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਵੱਡੀਆਂ ਸੇਵਾਵਾਂ ਨਿਭਾਈਆਂ । ਵੱਖ-ਵੱਖ ਸਮੇਂ ਆਈਆਂ ਕੁਦਰਤੀ ਆਫ਼ਤਾਂ ਮੌਕੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਜਿਥੇ ਪੀੜਤ ਇਲਾਕਿਆਂ ਵਿਚ ਖ਼ੁਦ ਪਹੁੰਚ ਕੇ ਸੇਵਾ ਕਰਦੇ ਹਨ, ਉਥੇ ਹੀ ਹਰ ਵਾਰ ਆਪਣੀ ਤਨਖਾਹ ਵਿੱਚੋਂ ਵੀ ਲੋੜਵੰਦਾਂ ਲਈ ਸਹਾਇਤਾ ਕਰਦੇ ਆ ਰਹੇ ਹਨ।
ਇਹ ਵੀ ਪੜ੍ਹੋ- ਹੜ੍ਹਾਂ ਦੀ ਮਾਰ ਹੇਠ ਅੰਮ੍ਰਿਤਸਰ, 93 ਪਿੰਡ ਬਰਬਾਦ, 49 ਘਰ ਢਹਿ-ਢੇਰੀ ਤੇ ਹਜ਼ਾਰਾਂ ਲੋਕ ਪ੍ਰਭਾਵਿਤ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੀਤੇ ਕਈ ਦਿਨਾਂ ਤੋਂ ਸਾਡੇ ਮੁਲਾਜ਼ਮ ਆਪਣੀ ਪ੍ਰਵਾਹ ਕੀਤੇ ਬਿਨਾਂ ਪਾਣੀ ਵਿਚ ਘਿਰੇ ਲੋਕਾਂ ਤੱਕ ਪਹੁੰਚ ਕੇ ਸੰਸਥਾ ਵੱਲੋਂ ਲੋੜਵੰਦਾਂ ਦੀ ਮਦਦ ਕਰ ਰਹੇ ਹਨ। ਅੱਜ ਸਮੂਹ ਮੁਲਾਜ਼ਮਾਂ ਨੇ ਇਕੱਤਰਤਾ ਕਰਕੇ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਲਈ ਚੱਲ ਰਹੀਆਂ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਾਲਾਤ ਸੁਖਾਵੇਂ ਹੋਣ ਤੱਕ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ- ਸਰਕਾਰੀ ਹੁਕਮਾਂ ਦੀ ਉਲੰਘਣਾ:ਛੁੱਟੀਆਂ ਦੇ ਬਾਵਜੂਦ ਵੀ ਸਕੂਲ ਖੁੱਲ੍ਹੇ, ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਨਾਮ ਸਿੰਘ, ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ ਸਮੇਤ ਸ਼੍ਰੋਮਣੀ ਕਮੇਟੀ ਮੁਲਾਜ਼ਮ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹ ਪ੍ਰਭਾਵਿਤ ਪੰਜਾਬ ਨੂੰ ਹਰਿਆਣਾ ਨੇ ਭੇਜੇ 5 ਕਰੋੜ ਰੁਪਏ, ਜੰਮੂ-ਕਸ਼ਮੀਰ ਲਈ ਵੀ ਕੀਤਾ ਪੈਕੇਜ ਦਾ ਐਲਾਨ
NEXT STORY