ਅੰਮ੍ਰਿਤਸਰ(ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਪਰਿਕਰਮਾ ’ਚ ਸੇਵਾ ਕਰਨ ਵਾਲੇ ਸਮੂਹ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਮੱਥਾ ਟੇਕਣ ਵੇਲੇ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਹੋਵੇ, ਇਨ੍ਹਾਂ ਪ੍ਰਬੰਧਾਂ ਸਬੰਧੀ ਪ੍ਰਕਿਰਮਾ ਦੇ ਸਮੂਹ ਮੁਲਾਜ਼ਮਾਂ ਨਾਲ ਮੈਨੇਜਰ ਰਜਿੰਦਰ ਸਿੰਘ ਰੂਬੀ, ਸਤਨਾਮ ਸਿੰਘ ਝਬਾਲ ਅਤੇ ਪਰਿਕਰਮਾ ਇੰਚਾਰਜ ਮਲਕੀਤ ਸਿੰਘ ਗਿਲਵਾਰੀ ਅਤੇ ਗੁਲਵੇਰ ਸਿੰਘ ਵੱਲੋਂ ਮੁਲਾਜ਼ਮਾਂ ਨੂੰ ਸੰਬੋਧਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ।
ਇਹ ਵੀ ਪੜ੍ਹੋ- ਨਸ਼ੇ ’ਚ ਝੂਮਦੀ ਕੁੜੀ ਨੂੰ ਪੁਲਸ ਨੇ ਲਿਆ ਹਿਰਾਸਤ ’ਚ, ਮੁਆਫੀਨਾਮਾ ਲਿਖ ਕੇ ਦਿੱਤੀ ਚਿਤਾਵਨੀ
ਇਸ ਦੌਰਾਨ ਇਨ੍ਹਾਂ ਆਗੂਆਂ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਪ੍ਰਬੰਧਾ ਅਤੇ ਪਰਿਕਰਮਾ ਦੀ ਸੇਵਾ ਸੰਭਾਲ ਲਈ ਸੇਵਾਦਾਰਾਂ ਦੀ ਮੀਟਿੰਗ ਕੀਤੀ ਗਈ ਹੈ। ਦਰਬਾਰ ਸਾਹਿਬ ਅਤੇ ਪਰਿਕਰਮਾ ਵਿਚ ਦਿਨ ਰਾਤ 24 ਘੰਟੇ ਡਿਊਟੀ ਕਰਨ ਵਾਲੇ ਮੁਲਾਜ਼ਮਾ ਕੋਲੋਂ ਸੁਝਾਅ ਲਏ ਗਏ। ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣਦੇ ਹੋਏ ਉਨ੍ਹਾਂ ਦਾ ਹੱਲ ਕਰਵਾਉਣ ਦਾ ਪੂਰਾ ਭਰੋਸਾ ਦਿੱਤਾ ਗਿਆ ਅਤੇ ਨਾਲ ਹੀ ਇਹ ਹਦਾਇਤਾਂ ਵੀ ਦਿੱਤੀਆਂ ਗਈਆਂ ਕਿ ਬਾਹਰੋਂ ਆਉਣ ਵਾਲੀ ਸੰਗਤ ਨਾਲ ਮੁਲਾਜ਼ਮਾਂ ਵੱਲੋਂ ਕਿਸ ਤਰ੍ਹਾਂ ਪਿਆਰ ਸਤਿਕਾਰ ਨਾਲ ਗੱਲਬਾਤ ਕਰਦੇ ਹੋਏ ਚੰਗਾ ਵਤੀਰਾ ਕਰਨਾ ਹੈ।
ਇਹ ਵੀ ਪੜ੍ਹੋ- ਨਸ਼ੇ 'ਚ ਧੁੱਤ ਕੁੜੀ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਅੱਧੀ ਰਾਤ ਨੂੰ ਸੜਕ 'ਤੇ ਝੂਲਦੀ ਆਈ ਨਜ਼ਰ
ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਸੱਚਖੰਡ ਹਰਿਮੰਦਰ ਸਾਹਿਬ ਵਿਚ ਫੋਟੋਗ੍ਰਾਫਰੀ, ਵੀਡੀਓਗ੍ਰਾਫੀ ਦੇ ਨਾਲ-ਨਾਲ ਸੈਲਫੀਆਂ ਕਰਨ ਵਾਲੇ ਸ਼ਰਧਾਲੂਆਂ ਨੂੰ ਸਾਡੇ ਮੁਲਾਜ਼ਮ ਪਿਆਰ ਸਤਿਕਾਰ ਨਾਲ ਰੋਕਦੇ ਹਨ। ਉਨ੍ਹਾਂ ਨਾਲ ਕੋਈ ਮਾੜਾ ਵਤੀਰਾ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਵੱਲੋਂ ਧਮਕੀਆਂ ਮਿਲਣ ਦੇ ਬਿਆਨ 'ਤੇ ਬੋਲੇ ਭਾਈ ਗਰੇਵਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਕਾਰਨ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
NEXT STORY