ਜੈਤੋ ,( ਰਘੂਨੰਦਨ ਪਰਾਸ਼ਰ ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਤਹਿਤ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ (ਪਟਿਆਲਾ) ਵਲੋਂ ਧਾਰਮਿਕ, ਸਮਾਜਿਕ ਅਤੇ ਵਿਦਿਅਕ ਗਤੀ-ਵਿਧੀਆਂ ਵਿਚ ਵਡਮੁੱਲਾ ਯੋਗਦਾਨ ਦਿੱਤਾ ਜਾ ਰਿਹਾ ਹੈ। ਜਿਥੇ ਧਾਰਮਿਕ ਪ੍ਰੀਖਿਆ, ਪ੍ਰਸ਼ਨੋਤਰੀ ਮੁਕਾਬਲੇ, ਅੰਤਰਰਾਸ਼ਟਰੀ ਕਾਨਫਰੰਸ/ਸੈਮੀਨਾਰ ਆਦਿ ਕਰਵਾਏ ਜਾ ਰਹੇ ਹਨ, ਉੱਥੇ ਹੀ ਯੂ.ਪੀ.ਐੱਸ.ਸੀ., ਪੀ.ਪੀ.ਐੱਸ.ਸੀ. ਅਤੇ ਪੀ.ਸੀ.ਐਸ. ਜੁਡੀਸ਼ੀਅਲ ਵਰਗੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਬਿਲਕੁੱਲ ਮੁਫ਼ਤ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਵਲੋਂ ਸਕੱਤਰ ਵਿੱਦਿਆ ਇੰਜ. ਸੁਖਮਿੰਦਰ ਸਿੰਘ ਦੇ ਯਤਨਾਂ ਸਦਕਾ ਇਕ ਵਿਸ਼ੇਸ਼ ਉਪਰਾਲਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਦੇ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕਾਲਜਾਂ ਵਿਚ ਪਲੇਸਮੈਂਟ ਸੈੱਲ ਸਥਾਪਿਤ ਕਰਕੇ ਉਨ੍ਹਾਂ ਦੇ ਪਲੇਸਮੈਂਟ ਅਫ਼ਸਰ ਨਿਯੁਕਤ ਕੀਤੇ ਗਏ ਹਨ।
ਇਸੇ ਤਹਿਤ ਵਿਦਿਆਰਥੀਆਂ ਨੂੰ ਇੰਟਰਵਿਊ ਦੀ ਤਿਆਰੀ ਕਰਵਾਉਣ ਹਿੱਤ ਨੰਦੀ ਫਾਊਡੇਸ਼ਨ, ਮਹਿੰਦਰਾ ਪ੍ਰਾਈਡ ਅਤੇ ਹੋਰ ਮਾਹਿਰਾਂ ਦੀਆਂ ਸੇਵਾਵਾਂ ਲੈਂਦੇ ਹੋਏ ਕਾਲਜਾਂ ਵਿਚ ਵਰਕਸ਼ਾਪ ਲਗਾ ਕੇ ਵਿਦਿਆਰਥੀਆਂ ਨੂੰ ਮੋਟੀਵੇਸ਼ਨ ਲੈਕਚਰ ਰਾਹੀਂ ਰਿਜ਼ਿਊਮ ਰਾਈਟਿੰਗ, ਇੰਟਰਵਿਊ ਲਈ ਤਿਆਰੀ ਕਰਵਾਉਣ ਦੇ ਨਾਲ ਨਾਲ ਰੁਜ਼ਗਾਰ ਯੋਗਤਾ ਵਧਾਉਣ ਲਈ ਵੀ ਜਾਗਰੂਕ ਕੀਤਾ ਗਿਆ। ਇਸੇ ਤਹਿਤ ਬੀਤੇ ਦਿਨੀਂ ਦੇਸ਼ ਦੀਆਂ ਨਾਮਵਰ ਕੰਪਨੀਆਂ ਨਾਲ ਰਾਬਤਾ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ, ਸੈਕਟਰ 27 ਵਿਖੇ ਤੀਜੀ ਮੈਗਾ ਪਲੇਸਮੈਂਟ ਡਰਾਈਵ ਕਰਵਾਈ ਗਈ ਜਿਸ ਵਿਚ ਬੈਕਿੰਗ ਫਾਇਨੈਸ਼ੀਅਲ ਸੈਕਟਰ, ਆਈ.ਟੀ. ਸੈਕਟਰ, ਮੈਨੂਫੈਕਚਰਿੰਗ / ਪ੍ਰੋਡਕਸ਼ਨ ਸੈਕਟਰ ਤੋਂ 26 ਨਾਮਪੁਰ ਕੰਪਨੀਆਂ ਵਿਦਿਆਰਥੀਆਂ ਦੀ ਚੋਣ ਲਈ ਪਹੁੰਚੀਆਂ।

ਮੈਗਾ ਪਲੇਸਮੈਂਟ ਡਰਾਈਵ ਦੌਰਾਨ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦੇ ਹੋਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵਿਰਕ ਨੇ ਮੈਗਾ ਪਲੇਸਮੈਂਟ ਡਰਾਈਵ ਵਿਚ ਵੱਖ-ਵੱਖ ਨਾਮੀ ਕੰਪਨੀਆਂ ਦੀ ਸ਼ਮੂਲੀਅਤ, ਪਲੇਸਮੈਂਟ ਡਰਾਈਵ ਦੇ ਸੁਚੱਜੇ ਪ੍ਰਬੰਧਾਂ ਅਤੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਲਈ ਉੱਚ ਵਿਦਿਆ ਗ੍ਰਹਿਣ ਕਰਨ ਦੇ ਨਾਲ ਨਾਲ ਰੁਜ਼ਗਾਰ ਹਾਸਿਲ ਕਰਨ ਦਾ ਵੀ ਇਹ ਸੁਨਹਿਰੀ ਮੌਕਾ ਹੈ। ਇਸ ਮੌਕੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਕਾਲਜਾਂ ਦੀ ਸਾਂਝੇ ਤੌਰ ’ਤੇ ਇਹ ਪਲੇਸਮੈਂਟ ਡਰਾਈਵ ਤੀਜੀ ਵਾਰ ਕਰਵਾਈ ਗਈ ਹੈ ਜੋ ਕਿ ਵਿਦਿਆਰਥੀਆਂ ਲਈ ਨੌਕਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਦੱਸਿਆ ਕਿ ਮੈਗਾ ਪਲੇਸਮੈਂਟ ਡਰਾਈਵ ਦੌਰਾਨ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 2 ਸਾਲਾਂ ਦੌਰਾਨ ਇਸੇ ਤਰ੍ਹਾਂ ਮੈਗਾ ਪਲੇਸਮੈਂਟ ਡਰਾਈਵ ਦੇ ਆਯੋਜਨ ਦੌਰਾਨ ਨਾਮਵਰ ਕੰਪਨੀਆਂ ਵਲੋਂ 900 ਦੇ ਕਰੀਬ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਸੀ।
ਮੈਗਾ ਪਲੇਸਮੈਂਟ ਡਰਾਈਵ ਦੇ ਕੋਆਰਡੀਨੇਟਰ ਪਿ੍ਸੀਪਲ ਡਾ. ਸਰਬਜੀਤ ਕੌਰ ਨੇ ਦੱਸਿਆ ਕਿ ਮੈਗਾ ਪਲੇਸਮੈਂਟ ਡਰਾਈਵ ਵਿਚ ਸ਼੍ਰੋਮਣੀ ਕਮੇਟੀ ਦੇ 30 ਕਾਲਜਾਂ ਤੋਂ 70 ਪਲੇਸਮੈਂਟ ਅਫਸਰਾਂ, ਅਧਿਆਪਕਾਂ ਸਮੇਤ 800 ਦੇ ਕਰੀਬ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਹੈ। ਮੈਗਾ ਪਲੇਸਮੈਂਟ ਡਰਾਈਵ ਦੀ ਸਫਲਤਾ ਲਈ ਪਿ੍ੰਸੀਪਲ ਡਾ. ਰਜਿੰਦਰ ਕੌਰ ਡਿਪਟੀ ਡਾਇਰੈਕਟਰ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ ਅਤੇ ਨਿਸ਼ਚੈ ਅਕੈਡਮੀ ਫ਼ਾਰ ਜੁਡੀਸ਼ੀਅਲ ਸਰਵਿਸਿਜ਼ ਪਟਿਆਲਾ, ਪਿ੍ੰਸੀਪਲ ਡਾ. ਰਮਨਜੀਤ ਕੌਰ, ਪਿ੍ੰਸੀਪਲ ਡਾ. ਕਰਮਬੀਰ ਸਿੰਘ, ਪਿ੍ੰਸੀਪਲ ਡਾ. ਸਰਬਜੀਤ ਕੌਰ, ਪਿ੍ੰਸੀਪਲ ਡਾ. ਹਰਮਨਦੀਪ ਸਿੰਘ ਗਿੱਲ, ਪਿ੍ੰਸੀਪਲ ਡਾ. ਅਮਨਦੀਪ ਹੀਰਾ, ਪਿ੍ੰਸੀਪਲ ਡਾ. ਰਾਜਵਿੰਦਰ ਕੌਰ, ਪਿ੍ੰਸੀਪਲ ਡਾ. ਸਤਿੰਦਰ ਕੌਰ ਮਾਨ, ਡਾ. ਸੌਰਵ ਗੁਪਤਾ, ਡਾ. ਵੰਦਨਾ ਗੋਇਲ, ਡਾ. ਸੁਨੀਲ ਕੁਮਾਰ, ਡਾ. ਗੁਰਪ੍ਰੀਤ ਸਿੰਘ, ਪ੍ਰਭਜੋਤ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ ਘਟਨਾ ਕੈਦ
NEXT STORY