ਅੰਮ੍ਰਿਤਸਰ (ਦੀਪਕ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵਲੋਂ 504 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 325 ਨੂੰ ਵੀਜ਼ੇ ਪ੍ਰਾਪਤ ਹੋਏ ਹਨ।
ਇਹ ਵੀ ਪੜ੍ਹੋ: ਦੁਬਈ 'ਚ ਫ਼ੌਤ ਹੋਏ ਜਗਦੀਸ਼ ਦੀ ਮ੍ਰਿਤਕ ਦੇਹ ਪੁੱਜੀ ਪਿੰਡ, ਦੇਖ ਪਰਿਵਾਰ ਦਾ ਨਿਕਲਿਆ ਤ੍ਰਾਹ
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਇਸ ਵਾਰ ਪਾਕਿਸਤਾਨ ਜਾਣ ਵਾਲਾ ਜਥਾ 5 ਦਿਨ ਹੀ ਯਾਤਰਾ ਕਰ ਸਕੇਗਾ ਅਤੇ ਇਸ ਦੌਰਾਨ ਸ਼ਰਧਾਲੂ ਕੇਵਲ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਰਹਿਣਗੇ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਾਜ਼ਮੀ ਹੈ। ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਟੈਸਟ ਮੁਫ਼ਤ ਕਰਨ ਲਈ ਕੈਂਪ ਲਾਇਆ ਗਿਆ ਹੈ। ਇਹ ਕੈਂਪ ਬੀਤੇ ਕੱਲ੍ਹ ਤੋਂ ਸ਼ੁਰੂ ਕੀਤਾ ਗਿਆ ਸੀ, ਜੋ ਅੱਜ ਵੀ ਜਾਰੀ ਰਿਹਾ।
ਇਹ ਵੀ ਪੜ੍ਹੋ: ਪੁਲਸ ਮੁਲਾਜ਼ਮ ਨਾਲ ਖੇਡ ਤਾਂਤਰਿਕ ਇੰਝ ਹੋਇਆ ਮਾਲਾਮਾਲ, ਜਾਣੋ ਕੀ ਹੈ ਪੂਰਾ ਮਾਮਲਾ
ਬੁਲਾਰੇ ਨੇ ਦੱਸਿਆ ਕਿ ਜਥੇ ਦੀ ਵਾਪਸੀ 1 ਦਸੰਬਰ ਨੂੰ ਹੋਵੇਗੀ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਕਰਨਗੇ, ਜਦਕਿ ਉੱਪ ਆਗੂ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਪਾਲ ਸਿੰਘ ਜੱਲਾ ਅਤੇ ਗੁਰਮੀਤ ਸਿੰਘ ਬੂਹ ਨਾਲ ਜਾ ਰਹੇ ਹਨ।
ਕੇਂਦਰ ਦਾ ਹਾਈ ਕੋਰਟ ’ਚ ਹਲਫ਼ਨਾਮਾ : ‘ਨਹੀਂ ਖ਼ਤਮ ਹੋਵੇਗੀ MSP ਅਤੇ APMC’
NEXT STORY