ਅੰਮ੍ਰਿਤਸਰ/ਪਟਿਆਲਾ(ਦੀਪਕ ਸ਼ਰਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ 15 ਨਵੰਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਮਹਾਨ ਸ਼ਹੀਦ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੀ ਯਾਦ ’ਚ ਮਨਾਏ ਇਤਿਹਾਸਕ ਯਾਦਗਾਰੀ ਗੇਟਾਂ ਦਾ ਉਦਘਾਟਨ ਕਰਨ ਮੌਕੇ ਗੱਲਬਾਤ ਕਰ ਰਹੇ ਸਨ।
ਇਹ ਵੀ ਪੜ੍ਹੋ- ਰੇਲ ਮੰਤਰਾਲਾ ਦਾ ਫੈਸਲਾ, IRCTC ਹੁਣ ਸਰਕਾਰ ਨੂੰ ਦੇਵੇਗੀ ਸੁਵਿਧਾ ਫੀਸ ਤੋਂ ਹੋਣ ਵਾਲੀ ਅੱਧੀ ਕਮਾਈ
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਢਾਈ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸਰਾਂ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਗੌਰ ਨੇ ਕਿਹਾ ਕਿ ਸੰਗਤਾਂ ਦੀ ਪੁਰਜ਼ੋਰ ਮੰਗ ਸੀ ਕਿ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸੰਗਤਾਂ ਦੇ ਠਹਿਰਣ ਲਈ ਸਰਾਂ ਤਿਆਰ ਕਰਵਾਈ ਜਾਵੇ, ਜਿਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ 2.5 ਕਰੋਡ਼ ਰੁਪਏ ਦੀ ਲਾਗਤ ਨਾਲ 20 ਕਮਰਿਆਂ ਵਾਲੀ ਸਰਾਂ ਦਾ ਨਿਰਮਾਣ ਕਰਵਾ ਕੇ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ ਅਤੇ ਸਰਾਂ ਦੇ ਨਿਰਮਾਣ ਕਰਵਾਏ ਜਾਣ ਦੀ ਸੇਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪੀ ਗਈ ਹੈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਿਤਪਾਲ ਸਿੰਘ ਵੱਲੋਂ ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਕੁਲਦੀਪ ਸਿੰਘ ਨੱਸੂਪੁਰ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇਦਾਰ ਜਸਮੇਲ ਸਿੰਘ ਲਾਛਡ਼ੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ ਤੋਂ ਇਲਾਵਾ ਬਾਬਾ ਅਮਰੀਕ ਸਿੰਘ ਕਾਰ ਅਤੇ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਯਾਦਗਾਰੀ ਗੇਟ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਪੇਸ਼ੀ ਨੂੰ ਲੈ ਕੇ ਹਾਈਕੋਰਟ ਨੇ ਰਾਮ ਰਹੀਮ ਨੂੰ ਦਿੱਤੀ ਰਾਹਤ
ਯਾਦਗਾਰੀ ਗੇਟਾਂ ਦਾ ਦੇ ਉਦਘਾਟਨ ਮੌਕੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ-ਪਸਾਰ ਮੁਹਿੰਮ ਨੂੰ ਪ੍ਰਚੰਡ ਰੂਪ ਵਿਚ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਮਹਾਨ ਜਰਨੈਲ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਸਮਾਣਾ ਫਤਿਹ ਦਿਵਸ ਦੇ ਰੂਪ ਵਿਚ ਪੰਜਾਬ ਪੱਧਰੀ ਸਮਾਗਮ 11 ਨਵੰਬਰ ਪਾਤਸ਼ਾਹੀ ਨੌਵੀਂ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ 3 ਨਵੰਬਰ ਨੂੰ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ 2 ਹਜ਼ਾਰ ਤੋਂ ਵੱਧ ਦੇ ਕਰੀਬ ਪ੍ਰਾਣੀਆਂ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ।
ਬੇਅਦਬੀ ਮਾਮਲੇ 'ਚ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਮਿਲੀ ਰਾਹਤ, SIT ਸੁਨਾਰੀਆ ਜੇਲ੍ਹ 'ਚ ਹੀ ਕਰੇਗੀ ਪੁੱਛਗਿਛ
NEXT STORY