Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:47:06 AM

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਬੰਦੀ ਸਿੰਘਾਂ ਨੂੰ ਹਰ ਮਹੀਨੇ ਮਿਲੇਗਾ ਸਨਮਾਨ ਭੱਤਾ, SGPC ਨੇ ਲਏ ਕਈ ਅਹਿਮ ਫ਼ੈਸਲੇ

PUNJAB News Punjabi(ਪੰਜਾਬ)

ਬੰਦੀ ਸਿੰਘਾਂ ਨੂੰ ਹਰ ਮਹੀਨੇ ਮਿਲੇਗਾ ਸਨਮਾਨ ਭੱਤਾ, SGPC ਨੇ ਲਏ ਕਈ ਅਹਿਮ ਫ਼ੈਸਲੇ

  • Edited By Anmol Tagra,
  • Updated: 27 Jan, 2023 07:39 PM
Amritsar
shiromani committee took many important decisions
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਮੇ ਸਮੇਂ ਤੋਂ ਦੇਸ਼ ਦੀਆਂ ਜੇਲਾਂ ਵਿਚ ਬੰਦ 9 ਸਿੱਖਾਂ ਨੂੰ ਸਨਮਾਨ ਭੱਤੇ ਵਜੋਂ ਹਰ ਮਹੀਨੇ 20-20 ਹਜ਼ਾਰ ਰੁਪਏ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਸਬੰਧੀ ਯੂ. ਐੱਨ. ਓ. ਅਤੇ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਤੱਕ ਵੀ ਪਹੁੰਚ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਸਿੱਖਾਂ ਪ੍ਰਤੀ ਸਰਕਾਰਾਂ ਦਾ ਅਨਿਆਂ ਮਨੁੱਖੀ ਅਧਿਕਾਰਾਂ ਦਾ ਵੱਡਾ ਉਲੰਘਣ ਹੈ, ਜਿਸ ਨੂੰ ਲੈ ਕੇ ਅੰਤਰਰਾਸ਼ਟਰੀ ਮੰਚਾਂ ’ਤੇ ਅਵਾਜ਼ ਉਠਾਈ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਜ਼ਮੀਨ ਦਾ ਇੰਤਕਾਲ ਕਰਨ ਲਈ ਪਟਵਾਰੀ ਨੇ ਮੰਗੇ 70 ਹਜ਼ਾਰ, ਵਿਜੀਲੈਂਸ ਵੱਲੋਂ ਕਰਿੰਦੇ ਸਣੇ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਲੰਮੀਆਂ ਸਜ਼ਾਵਾਂ ਵਾਲੇ 9 ਸਿੱਖ ਬੰਦੀਆਂ ਨੂੰ 20-20 ਹਜ਼ਾਰ ਰੁਪਏ ਮਾਸਿਕ ਸਨਮਾਨ ਭੱਤਾ ਦੇਣ ਅਤੇ ਲੋਡ਼ ਅਨੁਸਾਰ ਕਾਨੂੰਨੀ ਮਦਦ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੇਡ਼ਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਪਰਮਜੀਤ ਸਿੰਘ ਭਿਓਰਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਭਾਈ ਰਾਜੋਆਣਾ ਨੂੰ ਪਹਿਲਾਂ ਹੀ ਇਹ ਸਨਮਾਨ ਭੱਤਾ ਦਿੱਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ 1984 ਤੋਂ ਲੈ ਕੇ ਸ਼੍ਰੋਮਣੀ ਕਮੇਟੀ ਸੰਘਰਸ਼ੀ ਸਿੱਖਾਂ ਨਾਲ ਖੜ੍ਹਦੀ ਆ ਰਹੀ ਹੈ ਅਤੇ ਇਸੇ ਦੀ ਲਗਾਤਾਰਤਾ ਵਿਚ ਵਚਨਬੱਧ ਰਹੇਗੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਪ੍ਰਚੰਡ ਕੀਤੀ ਜਾਵੇਗੀ ਅਤੇ ਸਿੱਖ ਜਥੇਬੰਦੀਆਂ, ਵਿਦਿਅਕ ਅਦਾਰਿਆਂ, ਸਿੰਘ ਸਭਾਵਾਂ ਅਤੇ ਮਨੁੱਖੀ ਹੱਕਾਂ ਲਈ ਕੰਮ ਕਰਨ ਵਾਲੇ ਲੋਕਾਂ ਨੂੰ ਨਾਲ ਲੈ ਕੇ ਇਸ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਸਕੂਲ ਤੋਂ ਪਰਤਦੀ ਨਾਬਾਲਗਾ ਨਾਲ ਜਬਰ-ਜ਼ਿਨਾਹ, ਪਿੰਡ ਦੇ 3 ਵਿਅਕਤੀ ਨਾਮਜ਼ਦ

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧ ਵਿਚ ਕਾਨੂੰਨੀ ਲੋੜਾਂ ਲਈ ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਪਰਮਜੀਤ ਸਿੰਘ ਥਿਆਡ਼ਾ, ਬਲਤੇਜ ਸਿੰਘ ਢਿੱਲੋਂ, ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਧਾਰਨੀ ਅਤੇ ਅਰਸ਼ਦੀਪ ਸਿੰਘ ਕਲੇਰ ’ਤੇ ਅਧਾਰਿਤ ਕਾਨੂੰਨੀ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ ਹੈ, ਜੋ ਬੰਦੀ ਸਿੰਘਾਂ ਦੇ ਪਰਿਵਾਰਾਂ ਦੀ ਕਾਨੂੰਨੀ ਮਦਦ ਲਈ ਕਾਰਜਸ਼ੀਲ ਰਹੇਗਾ।

ਮਹਾਰਾਜਾ ਰਿਪੁਦਮਨ ਸਿੰਘ ਨਾਭਾ ਤੇ ਬਾਬਾ ਚੰਦਾ ਸਿੰਘ ਕੱਟੂ ਵਾਲਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਉਣ ਨੂੰ ਪ੍ਰਵਾਨਗੀ

ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀਆਂ ਪੰਥਕ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਹਾਰਾਜਾ ਨਾਭਾ ਨੇ ਗੁਰਦੁਆਰਾ ਸੁਧਾਰ ਲਹਿਰ ਦੀ ਹਮਾਇਤ ਕਰਨ ਦੇ ਨਾਲ-ਨਾਲ ਸੰਨ 1909 ਵਿਚ ਅਨੰਦ ਮੈਰਿਜ ਐਕਟ ਪਾਸ ਕਰਵਾਉਣ ਵਿਚ ਅਹਿਮ ਯੋਗਦਾਨ ਪਾਇਆ। ਇਸ ਦੇ ਨਾਲ ਹੀ ਜਦੋਂ ਸਾਕਾ ਨਨਕਾਣਾ ਸਾਹਿਬ ਵਾਪਰਿਆ ਤਾਂ ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਕਾਲੀਆਂ ਦਸਤਾਰਾਂ ਬੰਨ੍ਹ ਕੇ ਰੋਸ ਪ੍ਰਗਟ ਕਰਨ ਵਾਲਿਆਂ ਵਿਚ ਮਹਾਰਾਜਾ ਨਾਭਾ ਵੀ ਸ਼ਾਮਲ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਬਾਬਾ ਚੰਦਾ ਸਿੰਘ ਜੀ ਕੱਟੂ ਵਾਲਿਆਂ ਦੀ ਤਸਵੀਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਵਾਤਾਵਰਣ ਦੀ ਸੰਭਾਲ ਲਈ ਵੀ ਪ੍ਰਭਾਵਸ਼ਾਲੀ ਲਹਿਰ ਨੂੰ ਅੱਗੇ ਵਧਾਏਗੀ। ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਗੁਰਦੁਆਰਾ ਸਾਹਿਬਾਨ ਦੇ ਇੱਕ-ਇੱਕ ਏਕਡ਼ ਰਕਬੇ ਵਿਚ ਵਿਰਾਸਤੀ ਜੰਗਲ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ ਇਸ ਨੂੰ ਹੋਰ ਅੱਗੇ ਵਧਾਉਂਦਿਆਂ ਹੁਣ ਹਰ ਵਿਦਿਅਕ ਅਦਾਰੇ ਅਤੇ ਗੁਰਦੁਆਰਾ ਸਾਹਿਬਾਨ ਵਿਚ ਭਰਵੇਂ ਰੁੱਖ ਲਗਾਏ ਜਾਣਗੇ। ਇਸ ਦੇ ਨਾਲ ਹੀ ਮਿੱਟੀ, ਹਵਾ ਅਤੇ ਪਾਣੀ ਦੀ ਸ਼ੁਧਤਾ ਲਈ ਚੇਤਨਤਾ ਫੈਲਾਉਣ ਵਾਸਤੇ ਕਿਤਾਬਚੇ ਤਿਆਰ ਕਰਕੇ ਲੱਖਾਂ ਦੀ ਗਿਣਤੀ ਵਿਚ ਵੰਡੇ ਜਾਣਗੇ।

ਇਹ ਖ਼ਬਰ ਵੀ ਪੜ੍ਹੋ - ਸ਼ਰਾਬੀ ਪਤੀ ਤੋਂ ਦੁਖੀ ਵਿਆਹੁਤਾ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਨਸ਼ੇ 'ਚ ਕਰਦਾ ਸੀ ਕੁੱਟਮਾਰ

ਪੰਜ ਪਿਆਰਿਆਂ ਦੇ ਨਾਂ ’ਤੇ ਅੰਮ੍ਰਿਤਸਰ ’ਚ ਬਣੇ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕ ਵਜੋਂ ਬਦਲਣ ਦੀ ਸਖ਼ਤ ਨਿਖੇਧੀ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੰਜਾਬ ਦੀ ਆਪ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨਾਲ ਛੇਡ਼ਛਾਡ਼ ਕਰਨ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਤਾਡ਼ਨਾ ਕੀਤੀ ਕਿ ਉਹ ਸਿਆਸੀ ਲਾਭ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਤੋਂ ਬਾਜ਼ ਆਉਣ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਸਾਜਣਾ ਦਿਵਸ ਦੇ 300 ਸਾਲਾ ਮੌਕੇ ਅਕਾਲੀ ਸਰਕਾਰ ਵੱਲੋਂ ਅੰਮ੍ਰਿਤਸਰ ਵਿਚ ਪੰਜ ਪਿਆਰਿਆਂ ਦੇ ਨਾਂ ’ਤੇ ਪੰਜ ਸਿਹਤ ਕੇਂਦਰ ਸਥਾਪਤ ਕੀਤੇ ਗਏ ਸਨ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕ ਵਜੋਂ ਬਦਲ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖ ਕੌਮ ਦੀਆਂ ਯਾਦਗਾਰਾਂ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜ ਪਿਆਰਿਆਂ ਦੇ ਨਾਂ ਵਾਲੇ ਸਿਹਤ ਕੇਂਦਰਾਂ ਨੂੰ ਭਗਵੰਤ ਮਾਨ ਵੱਲੋਂ ਆਪਣੀ ਤਸਵੀਰ ਵਾਲੇ ਬੋਰਡ ਲਗਾ ਕੇ ਆਮ ਆਦਮੀ ਕਲੀਨਿਕ ਘੋਸ਼ਿਤ ਕੀਤਾ ਗਿਆ ਹੈ, ਜਿਸ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਗੁਰੂ ਸਾਹਿਬਾਨ ਤੋਂ ਬਾਅਦ ਪੰਜ ਪਿਆਰੇ ਸਾਹਿਬਾਨ ਦਾ ਸਤਿਕਾਰ ਹੈ ਅਤੇ ਦੁੱਖ ਦੀ ਗੱਲ ਹੈ ਕਿ ਭਗਵੰਤ ਮਾਨ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਖੋਰਾ ਲਗਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਭਗਵੰਤ ਮਾਨ ਪੰਜ ਪਿਆਰੇ ਸਾਹਿਬਾਨ ਤੋਂ ਉੱਪਰ ਹੈ, ਜੋ ਇਨ੍ਹਾਂ ਧਾਰਮਿਕ ਯਾਦਗਾਰਾਂ ਨੂੰ ਆਪਣੀ ਪਾਰਟੀ ਦੇ ਨਾਂ ਹੇਠ ਉਭਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਇਸ ਕਾਰਵਾਈ ਨੂੰ ਤੁਰੰਤ ਵਾਪਸ ਲੈਣ ਦੀ ਤਾਡ਼ਨਾ ਕਰਦੀ ਹੈ ਅਤੇ ਜੇਕਰ ਇਸ ਵਿਚ ਦੇਰੀ ਕੀਤੀ ਗਈ ਤਾਂ ਸਿੱਖ ਰੋਹ ਵਧਣ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ - ਪਠਾਨਕੋਟ 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼

ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਕੀਤਾ ਗਠਨ

ਸ਼੍ਰੋਮਣੀ ਕਮੇਟੀ ਨੇ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕਰਦਿਆਂ ਇਸ ਵਿਚ ਫਿਲਹਾਲ 13 ਮੈਂਬਰ ਸ਼ਾਮਲ ਕੀਤੇ ਹਨ। ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਇਸ ਸਲਾਹਕਾਰ ਬੋਰਡ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਜਾਣਕਾਰੀ ਦਿੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੌਜੂਦਾ ਸਮੇਂ ਸਿੱਖ ਕੌਮ ਪੂਰੇ ਵਿਸ਼ਵ ਵਿਚ ਫੈਲੀ ਹੋਈ ਹੈ ਅਤੇ ਗਲੋਬਲ ਪੱਧਰ ’ਤੇ ਸਿੱਖ ਮਸਲਿਆਂ ਸਬੰਧੀ ਇਹ ਸਲਾਹਕਾਰ ਬੋਰਡ ਕਾਰਜ ਕਰੇਗਾ। ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ’ਚ ਐਲਾਨ ਕੀਤਾ ਗਿਆ ਸੀ, ਜਿਸ ਅਨੁਸਾਰ ਮੁੱਢਲੇ ਤੌਰ ’ਤੇ 13 ਮੈਂਬਰ ਲਏ ਗਏ ਹਨ, ਜਿਸ ਵਿਚ ਅਗਲੇ ਸਮਿਆਂ ਦੌਰਾਨ ਵਾਧਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ 13 ਮੈਂਬਰਾਂ ਵਿਚ ਇੰਦਰਜੀਤ ਸਿੰਘ ਬੱਲ ਟਰਾਂਟੋ ਕੈਨੇਡਾ, ਦਲਬੀਰ ਸਿੰਘ ਯੂਬਾ ਸਿਟੀ ਅਮਰੀਕਾ, ਗੁਰਨਾਮ ਸਿੰਘ ਪੰਨਵਾਂ ਅਮਰੀਕਾ, ਜਤਿੰਦਰਪਾਲ ਸਿੰਘ ਕੈਲੇਫੋਰਨੀਆ ਅਮਰੀਕਾ, ਦਰਸ਼ਨ ਸਿੰਘ ਧਾਲੀਵਾਲ ਰੱਖਡ਼ਾ ਅਮਰੀਕਾ, ਬਲਵੰਤ ਸਿੰਘ ਧਾਮੀ ਯੂ. ਕੇ., ਡਾ. ਕੰਵਲਜੀਤ ਕੌਰ ਯੂ. ਕੇ., ਗੁਰਮੀਤ ਸਿੰਘ ਰੰਧਾਵਾ ਚੇਅਰਮੈਨ ਸਿੱਖ ਕੌਂਸਲ ਯੂ. ਕੇ., ਹਰਪਾਲ ਸਿੰਘ ਖਾਲਸਾ ਦਰਬਾਰ ਕੈਨੇਡਾ, ਰਾਜਬੀਰ ਸਿੰਘ ਸਰੀ ਕੈਨੇਡਾ, ਨਿਰਮਲ ਸਿੰਘ ਚੰਦੀ ਕੈਨੇਡਾ, ਗੁਰਚਰਨਜੀਤ ਸਿੰਘ ਲਾਂਬਾ ਅਮਰੀਕਾ, ਮਲਕੀਤ ਸਿੰਘ ਧਾਮੀ ਵੈਨਕੂਵਰ ਕੈਨੇਡਾ ਸ਼ਾਮਲ ਕੀਤੇ ਹਨ।

ਇਹ ਖ਼ਬਰ ਵੀ ਪੜ੍ਹੋ - ਭੜਕੇ ਸਿੱਧੂ ਖੇਮੇ ਨੇ 'ਆਪ'-ਭਾਜਪਾ ਸਣੇ ਕਾਂਗਰਸੀਆਂ 'ਤੇ ਵੀ ਵਿੰਨ੍ਹੇ ਨਿਸ਼ਾਨੇ, "ਇਨ੍ਹਾਂ ਨੂੰ ਸਿੱਧੂ ਫੋਬੀਆ"

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਜਰਨੈਲ ਸਿੰਘ ਕਰਤਾਰਪੁਰ ਆਦਿ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • SGPC
  • Shiromani Gurdwara Prabandak Committee
  • Bandi Singh
  • Allowance
  • ਐੱਸਜੀਪੀਸੀ
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
  • ਬੰਦੀ ਸਿੰਘ
  • ਸਨਮਾਨ ਭੱਤਾ
  • ਫ਼ੈਸਲੇ

ਏਕਮ ਪਬਲਿਕ ਸਕੂਲ ਮਹਿਤਪੁਰ ਦੀਆਂ ਵਿਦਿਆਰਥਣਾਂ ਨੇ ਸਟੇਟ ਪੱਧਰੀ ਟੂਰਨਾਮੈਂਟ ’ਚ ਮਾਰੀਆਂ ਮੱਲਾਂ

NEXT STORY

Stories You May Like

  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ ਜਥੇਬੰਦੀਆਂ ਨੇ ਮੰਗਿਆ ਜਵਾਬ
  • sgpc member amarjit singh chawla and granthi malkit singh from the panth
    ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ
  • major action by sgpc
    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ
  • petition filed in highcourt regarding sgpc member chawla s resignation
    SGPC ਮੈਂਬਰ ਚਾਵਲਾ ਦੇ ਅਸਤੀਫ਼ੇ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ
  • every month  7 date  accounts  salary
    ਹਰ ਮਹੀਨੇ 7 ਤਰੀਖ਼ ਨੂੰ ਖਾਤਿਆਂ 'ਚ ਆਵੇਗੀ ਤਨਖ਼ਾਹ; NHM ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਵੱਡਾ ਐਲਾਨ
  • police raid former sgpc member amarjit chawla s house
    ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ ਰੇਡ, ਪਰਿਵਾਰ ਤੋਂ ਕੀਤੀ ਜਾ ਰਹੀ ਪੁੱਛਗਿੱਛ
  • imprisoned sikhs  release jagdish singh jhinda
    ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਜਾਵੇਗਾ 'ਜੇਲ੍ਹ ਭਰੋ ਅੰਦੋਲਨ': ਜਗਦੀਸ਼ ਝੀਂਡਾ
  • government implements   gobardhan   scheme  get price support for 10 years
    ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ ਮਿਲੇਗਾ ਮੁੱਲ ਸਮਰਥਨ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +