ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੋਸਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਜਿਸ ਵਿਚ ਅਮਰੀਕਾ ਦੀ ਇਕ ਔਰਤ ਵੱਲੋਂ ਆਪਣੀ ਪਿੱਠ ਤੇ ਗੁਰਬਾਣੀ ਦੀ ਤੁਕ ਲਿਖਵਾਈ ਹੋਈ ਹੈ, ਦਾ ਸਖ਼ਤ ਨੋਟਿਸ ਲੈਂਦਿਆਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਭਾਜਪਾ ਆਗੂ ਆਰ. ਪੀ. ਸਿੰਘ ਦੇ ਵਿਵਾਦਤ ਬਿਆਨ 'ਤੇ ਐਡਵੋਕੇਟ ਧਾਮੀ ਦੀ ਤਿੱਖੀ ਪ੍ਰਤੀਕਿਰਿਆ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਬਾਣੀ ਸਿੱਖਾਂ ਦੀ ਆਸਥਾ ਹੈ ਅਤੇ ਇਸ ਔਰਤ ਨੇ ਆਪਣੇ ਸਰੀਰ 'ਤੇ ਗੁਰਬਾਣੀ ਦੀਆਂ ਤੁਕਾਂ ਲਿਖਵਾ ਕੇ ਗੁਰਬਾਣੀ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਔਰਤ ਦੀ ਅਜਿਹੀ ਹਰਕਤ ਨਾਲ ਸਿੱਖ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ, ਜਿਸ ਕਾਰਨ ਸੰਗਤਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁੱਝ ਕੇ ਸੱਟ ਮਾਰ ਰਹੇ ਹਨ, ਜਿਨ੍ਹਾਂ ਨੂੰ ਆਪਣੀਆਂ ਹਰਕਤਾਂ ਤੋਂ ਬਾਝ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਾਰਤ ਵਿਚ ਅਮਰੀਕਾ ਦੇ ਦੂਤਾਵਾਸ ਅਤੇ ਅਮਰੀਕਾ ਸਰਕਾਰ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਤਾਂ ਜੋ ਇਸ ਦੇ ਖ਼ਿਲਾਫ਼ ਸਿੱਖ ਭਾਵਨਾਵਾਂ ਅਨੁਸਾਰ ਕਾਰਵਾਈ ਕਰਵਾਈ ਜਾ ਸਕੇ।
ਇਹ ਵੀ ਪੜ੍ਹੋ: ਸੁਨੀਲ ਜਾਖੜ ਦੇ ਰਵੱਈਏ 'ਤੇ ਛਲਕਿਆ ਹਰਮਿੰਦਰ ਗਿੱਲ ਦਾ ਦਰਦ, ਦਿੱਤੀ ਇਹ ਨਸੀਹਤ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਮਰੀਕਾ ਰਹਿੰਦੀ ਔਰਤ ਸੁਮੀਤ ਸਾਹਨੀ ਦੀਆਂ ਕੁਝ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ ਜਿਸ ਵਿੱਚ ਉਸ ਨੇ ਆਪਣੀ ਪਿੱਠ 'ਤੇ ਗੁਰਬਾਣੀ ਦੀ ਤੁਕ ਲਿਖਵਾਈ ਹੋਈ ਸੀ। ਤਸਵੀਰਾਂ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰਾ ਸੋਸ਼ਲ ਮੀਡੀਆ 'ਤੇ ਸੁਮੀਤ ਖ਼ਿਲਾਫ਼ ਆਪਣੀ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰ ਰਿਹਾ ਹੈ। ਹੁਣ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਆਇਆ ਹੈ ਤੇ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਭਾਰਤ ਵਿਚ ਅਮਰੀਕਾ ਦੇ ਦੂਤਾਵਾਸ ਅਤੇ ਅਮਰੀਕਾ ਸਰਕਾਰ ਨੂੰ ਪੱਤਰ ਲਿਖਣ ਦੀ ਗੱਲ ਕਹੀ ਹੈ ਤਾਂ ਜੋ ਇਸ ਦੇ ਖ਼ਿਲਾਫ਼ ਸਿੱਖ ਭਾਵਨਾਵਾਂ ਅਨੁਸਾਰ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਭੇਜੀ ਕਣਕ ’ਚ 'ਕਟੌਤੀ', ਡਿਪੂ ਹੋਲਡਰਾਂ ਤੇ ਖਪਤਕਾਰਾਂ 'ਚ ਪਿਆ ਕਲੇਸ਼
ਨੋਟ : ਸੁਮੀਤ ਸਾਹਨੀ ਦੇ ਇਸ ਕੰਮ ਨੂੰ ਤੁਸੀਂ ਕਿਵੇਂ ਵੇਖਦੇ ਹੋ? ਕੁਮੈਂਟ ਕਰਕੇ ਦਿਓ ਆਪਣੀ ਰਾਏ
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਆਏ ਯਾਤਰੀ ਦੀ ਗੁਦਾ ’ਚੋਂ 188 ਗ੍ਰਾਮ ਸੋਨਾ ਬਰਾਮਦ
NEXT STORY