ਅੰਮ੍ਰਿਤਸਰ (ਦੀਪਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।ਇਹ ਦੋਵੇਂ ਜਥੇ ਜੂਨ 2021 ਵਿਚ ਪਾਕਿਸਤਾਨ ਭੇਜੇ ਜਾਣੇ ਹਨ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਪ੍ਰਕਿਰਿਆ ਆਰੰਭੀ ਗਈ ਹੈ।
ਇਹ ਵੀ ਪੜ੍ਹੋ: ਮਾਨਸਾ: ਮੋਟਰ ਸਾਇਕਲ ਨਾਲ ਅਵਾਰਾ ਪਸ਼ੂ ਟਕਰਾਉਣ ਕਾਰਨ ਜਹਾਨੋਂ ਤੁਰ ਗਿਆ ਮਾਪਿਆਂ ਦਾ ਗੱਭਰੂ ਪੁੱਤ
ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼ਰਧਾਲੂ ਆਪਣੇ ਪਾਸਪੋਰਟ 31 ਮਾਰਚ 2021 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ।ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਿਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮਾਂ ਕਰਵਾਉਣ। ਪਛਾਣ-ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।
ਇਹ ਵੀ ਪੜ੍ਹੋ: ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਪੈਟਰੋਲ ਪੰਪਾਂ 'ਤੇ ਸਖ਼ਤੀ, ਮਾਸਕ ਪਾਏ ਬਿਨਾਂ ਨਹੀਂ ਮਿਲੇਗਾ ਤੇਲ
ਕੈਪਟਨ ਸਾਹਿਬ! ਕੀ ਕੋਰੋਨਾ ਇਕੱਲਾ ਪੰਜਾਬ ’ਚ ਘੁੰਮ ਰਿਹਾ ਹੈ ਚੋਣਾਂ ਵਾਲੇ ਸੂਬੇ ਪੱਛਮੀ ਬੰਗਾਲ ’ਚ ਨਹੀਂ
NEXT STORY