ਅੰਮ੍ਰਿਤਸਰ (ਦੀਪਕ/ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਏਅਰ ਮਾਰਸ਼ਲ ਅਰਜਨ ਸਿੰਘ ਦੇ ਦਿੱਲੀ ਸਥਿਤ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਅਰਜਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਸ਼ੋਕ ਕਿਤਾਬ 'ਚ ਮਾਰਸ਼ਲ ਅਰਜਨ ਸਿੰਘ ਦੀਆਂ ਸੇਵਾਵਾਂ ਲਈ ਪ੍ਰਸ਼ੰਸਾ ਭਰੇ ਸ਼ਬਦ ਦਰਜ ਕੀਤੇ।
ਉਨ੍ਹਾਂ ਸ਼ੋਕ ਕਿਤਾਬ 'ਚ ਲਿਖਿਆ ਕਿ ਦੇਸ਼ ਅਤੇ ਕੌਮ ਦੇ ਮਹਾਨ ਸਪੂਤ ਅਰਜਨ ਸਿੰਘ ਦਾ ਯੋਗਦਾਨ ਲਾਸਾਨੀ ਹੈ, ਜਿਸ ਨੂੰ ਇਕੱਲੇ ਭਾਰਤ ਵਾਸੀ ਹੀ ਨਹੀਂ ਸਗੋਂ
ਸਮੁੱਚਾ ਸੰਸਾਰ ਹਮੇਸ਼ਾ ਯਾਦ ਰੱਖੇਗਾ। ਉਨ੍ਹਾਂ ਇਹ ਵੀ ਲਿਖਿਆ ਕਿ ਮਾਰਸ਼ਲ ਅਰਜਨ ਸਿੰਘ ਦੇ ਜੀਵਨ ਦਾ ਹਰ ਦਿਨ ਇਤਿਹਾਸਕ ਸੀ ਅਤੇ ਕੌਮ ਨੂੰ ਉਨ੍ਹਾਂ 'ਤੇ ਮਾਣ ਹੈ। ਪ੍ਰੋ. ਬਡੂੰਗਰ ਨੇ ਮਾਰਸ਼ਲ ਅਰਜਨ ਸਿੰਘ ਦੀ ਤੁਲਨਾ ਦੁਨੀਆ ਦੇ ਮਹਾਨ ਜਰਨੈਲਾਂ ਨਾਲ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ 'ਚ ਲਾਉਣ ਦੇ ਫੈਸਲੇ ਦਾ ਜ਼ਿਕਰ ਵੀ ਕੀਤਾ।
ਪੁਲਸ ਹੱਥ ਲੱਗੀ ਵੱਡੀ ਸਫਲਤਾ, ਚੋਰੀ ਦੇ ਮੋਟਰਸਾਈਕਲਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕੀਤਾ
NEXT STORY