Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    12:53:02 AM

  • robbers open fire at nakodar bus stand

    ਨਕੋਦਰ ਬੱਸ ਸਟੈਂਡ ’ਚ ਗੋਲੀ ਚਲਾ ਕੇ ਲੁਟੇਰੇ...

  • ind vs zim t20 world cup 2026

    ਭਾਰਤ ਨੇ ਜ਼ਿੰਬਾਬਵੇ ਨੂੰ 72 ਦੌੜਾਂ ਨਾਲ ਹਰਾਇਆ,...

  • punjab power cut

    ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ...

  • majithia reaches the house of ranjit singh

    ਪੁਲਸ ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅੰਮ੍ਰਿਤਸਰ
  • ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਕੁਝ ਅਹਿਮ ਮਤੇ

PUNJAB News Punjabi(ਪੰਜਾਬਂ)

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਕੁਝ ਅਹਿਮ ਮਤੇ

  • Updated: 30 Nov, 2017 06:50 AM
ਅੰਮ੍ਰਿਤਸਰ
shiromani gurdwara parbandhak committee
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ  (ਦੀਪਕ/ ਪੁਰੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪ੍ਰਧਾਨ ਦੀ ਚੋਣ ਮੌਕੇ ਕੁਝ ਅਹਿਮ ਮਤੇ ਪਾਸ ਕੀਤੇ ਗਏ ਜਿਨ੍ਹਾਂ ਵਿਚ ਦਿੱਲੀ ਸਥਿਤ ਦਿਆਲ ਸਿੰਘ ਈਵਨਿੰਗ ਕਾਲਜ ਦਾ ਨਾਂ ਤਬਦੀਲ ਕਰਨ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਕਾਲਜ ਦੀ ਗਵਰਨਿੰਗ ਬਾਡੀ ਦੇ ਇਸ ਫੈਸਲੇ ਨੂੰ ਬਿਲਕੁਲ ਗਲਤ ਕਰਾਰ ਦਿੰਦਿਆਂ ਇਸ ਨੂੰ ਇਤਿਹਾਸਕ ਵਿਰਾਸਤ ਦੀ ਹੋਂਦ ਖਤਮ ਕਰਨ ਵਾਲੀ ਕਾਰਵਾਈ ਕਿਹਾ। ਕਾਲਜ ਦੀ ਗਵਰਨਿੰਗ ਬਾਡੀ ਦੇ ਚੇਅਰਮੈਨ ਅਮਿਤਾਬ ਸਿਨਹਾ ਵੱਲੋਂ ਨਵੇਂ ਨਾਂ ਵੰਦੇ ਮਾਤਰਮ ਮਹਾਵਿਦਿਆਲਾ ਨੂੰ ਭਾਰਤੀ ਭਾਵਨਾ ਨੂੰ ਹੁਲਾਰਾ ਦੇਣ ਵਾਲਾ ਕਹਿਣਾ ਉਚਿਤ ਨਹੀਂ ਹੈ ਕਿਉਂਕਿ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਇਸ ਕਾਲਜ ਦੀ ਵਿਰਾਸਤੀ ਹੋਂਦ ਖਤਮ ਕਰ ਕੇ ਘੱਟ ਗਿਣਤੀਆਂ ਵਿਚ ਬੇਗਾਨਗੀ ਦਾ ਅਹਿਸਾਸ ਕਰਵਾਉਣਾ ਸਿੱਖਾਂ ਦੀ ਦੇਸ਼ ਭਗਤੀ ਨਾਲ ਵੱਡਾ ਅਨਿਆਂ ਹੈ। ਜਨਰਲ ਇਜਲਾਸ ਦੌਰਾਨ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਕਿ ਸ. ਦਿਆਲ ਸਿੰਘ ਮਜੀਠੀਆ ਕਾਲਜ ਦੇ ਨਾਂ ਨੂੰ ਕਾਇਮ ਰੱਖਣ ਲਈ ਕਾਰਵਾਈ ਨੂੰ ਅਮਲੀ ਰੂਪ ਦਿੱਤਾ ਜਾਵੇ ਤਾਂ ਜੋ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮਿਤੀ 10-10-2017 ਨੂੰ ਹੋਈ ਇਕੱਤਰਤਾ ਦੇ ਮਤਾ ਨੰਬਰ 1163 ਰਾਹੀਂ ਹੋਏ ਫੈਸਲੇ ਅਨੁਸਾਰ ਧਰਮੀ ਫੌਜੀਆਂ ਨੂੰ ਅਪ੍ਰੈਲ 2018 ਤੋਂ ਅੱਗੋਂ 5 ਸਾਲ ਲਈ 50-50 ਹਜ਼ਾਰ ਰੁਪਏ ਸਾਲਾਨਾ ਜਾਰੀ ਰੱਖਣ, ਧਰਮੀ ਫੌਜੀਆਂ ਦੇ ਬੱਚਿਆਂ ਜਿਨ੍ਹਾਂ ਦੀ ਕੰਟਰੈਕਟ ਜਾਂ ਆਰਜ਼ੀ ਸਰਵਿਸ 2 ਸਾਲ ਹੋ ਗਈ ਹੈ, ਨੂੰ ਬਿੱਲਮੁਕਤਾ ਦੀ ਬਜਾਏ ਗ੍ਰੇਡ ਵਿਚ ਕਰਨ, ਜਿਨ੍ਹਾਂ ਦਾ ਜਨਰਲ ਕੋਰਟ ਮਾਰਸ਼ਲ, ਸਮਰੀਕੋਰਟ ਮਾਰਸ਼ਲ ਹੋਇਆ ਅੱਗੋਂ ਉਨ੍ਹਾਂ ਦੇ ਬੱਚਿਆਂ ਨੂੰ ਕੰਟਰੈਕਟ ਜਾਂ ਆਰਜ਼ੀ ਰੱਖਣ ਦੀ ਬਜਾਏ ਸਿੱਧਾ ਬਿੱਲਮੁਕਤਾ ਰੱਖਣ ਲਈ ਸਰਵਿਸ ਰੂਲ ਦੇ ਨਿਯਮ ਜਾਂ ਉਪਨਿਯਮ ਤੇ ਪ੍ਰਬੰਧ ਸਕੀਮ ਵਿਚ ਸੋਧ ਕਰਨ ਦਾ ਫੈਸਲਾ ਕੀਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮਿਤੀ 10-10-2017 ਨੂੰ ਹੋਈ ਇਕੱਤਰਤਾ ਦੇ ਮਤਾ ਨੰਬਰ 1183 ਰਾਹੀਂ ਹੋਏ ਫੈਸਲੇ ਅਨੁਸਾਰ ਗੁਰਦੁਆਰਾ ਕਮੇਟੀ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਲੋਪੋਂ (ਮੋਗਾ) ਦੀ ਸਾਲਾਨਾ ਆਮਦਨ 35 ਲੱਖ ਤੋਂ ਵੱਧ ਜਾਣ ਕਾਰਨ ਸਿੱਖ ਗੁਰਦੁਆਰਾ ਐਕਟ 1925 ਦੀ ਧਾਰਾ ਸੈਕਸ਼ਨ 87 (1) ਬੀ ਤੋਂ ਸੈਕਸ਼ਨ 85 ਵਿਚ ਤਬਦੀਲ ਕਰਨ ਦੀ ਪ੍ਰਵਾਨਗੀ ਦਿੰਦਿਆਂ ਅੱਗੋਂ ਲੋੜੀਂਦੀ ਕਾਰਵਾਈ ਲਈ ਭਾਰਤ ਸਰਕਾਰ ਕੋਲ ਸਿਫਾਰਸ਼ ਕੀਤੀ ਗਈ।
ਇਜਲਾਸ ਦੌਰਾਨ ਪੰਜਾਬੀ ਭਾਸ਼ਾ ਬਾਰੇ ਅਹਿਮ ਮਤਾ ਪਾਸ ਕਰਦਿਆਂ ਮਾਂ ਬੋਲੀ ਪੰਜਾਬੀ ਨਾਲ ਕੀਤੇ ਜਾ ਰਹੇ ਵਿਤਕਰੇ ਨੂੰ ਬੰਦ ਕਰਨ/ਕਰਵਾਉਣ ਲਈ ਸਰਕਾਰਾਂ ਪਾਸੋਂ ਮੰਗ ਕੀਤੀ ਗਈ। ਮਤੇ ਰਾਹੀਂ ਚਿੰਤਾ ਜ਼ਾਹਿਰ ਕੀਤੀ ਗਈ ਕਿ ਪੰਜਾਬ ਵਿਚ ਹੀ ਮਾਂ ਬੋਲੀ ਪੰਜਾਬੀ ਨਾਲ ਵਿਤਕਰਾ ਤੇ ਵਖਰੇਵਾਂ ਕੀਤਾ ਜਾ ਰਿਹਾ ਹੈ। ਪੰਜਾਬ ਵਾਸੀਆਂ ਦੀ ਬਦਕਿਸਮਤੀ ਹੈ ਕਿ ਉਹ ਆਪਣੀ ਮਾਂ ਬੋਲੀ ਨਾਲ ਵਿਤਕਰਾ ਕਰਦਿਆਂ ਵਿਦਿਅਕ, ਵਿੱਤੀ ਅਦਾਰਿਆਂ 'ਤੇ ਆਪਣੇ ਨਾਵਾਂ ਦੀਆਂ ਤਖਤੀਆਂ ਮਾਂ ਬੋਲੀ ਪੰਜਾਬੀ ਦੀ ਥਾਂ ਹਿੰਦੀ ਤੇ ਅੰਗਰੇਜ਼ੀ ਵਿਚ ਲਿਖਦੇ ਹਨ, ਜੋ ਕਦੇ ਵੀ ਉਚਿਤ ਨਹੀਂ ਹੈ। ਘਰਾਂ ਵਿਚ ਹਿੰਦੀ ਬੋਲੀ ਜਾਣੀ, ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲਾ ਸਥਾਨ ਨਾ ਮਿਲਣਾ, ਕੌਮੀ ਰਾਜ ਮਾਰਗਾਂ ਦੇ ਚਿੰਨ੍ਹ ਹਿੰਦੀ ਅਤੇ ਅੰਗਰੇਜ਼ੀ ਵਿਚ ਪਹਿਲਾਂ ਲਿਖਣੇ ਇਸ ਗੱਲ ਦਾ ਪ੍ਰਮਾਣ ਹਨ। ਭਾਸ਼ਾ ਵਿਭਾਗ ਪੰਜਾਬ ਮਾਂ ਬੋਲੀ ਪੰਜਾਬੀ ਦੇ ਵਿਕਾਸ ਤੇ ਵਿਸਥਾਰ ਲਈ ਸਥਾਪਿਤ ਕੀਤਾ ਗਿਆ ਸੀ ਪਰ ਹੁਣ ਇਸ ਨੇ ਵੀ ਅਵੇਸਲੇਪਨ ਦਾ ਸਬੂਤ ਦਿੰਦਿਆਂ ਪੰਜਾਬੀ ਸਪਤਾਹ ਹੀ ਨਹੀਂ ਮਨਾਇਆ। ਜਨਰਲ ਇਜਲਾਸ ਦੌਰਾਨ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਹ ਪੰਜਾਬ, ਹਰਿਆਣਾ, ਹਿਮਾਚਲ, ਚੰਡੀਗੜ੍ਹ ਤੇ ਹੋਰ ਪੰਜਾਬੀ ਵਸੋਂ ਵਾਲੇ ਸੂਬਿਆਂ ਵਿਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕਰੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਬਹਾਲ ਕਰਵਾਉਣ ਲਈ ਪਿਛਲੇ ਸਮੇਂ ਵਿਚ ਪੰਜਾਬੀ ਪ੍ਰੇਮੀਆਂ 'ਤੇ ਦਰਜ ਕੀਤੇ ਕੇਸਾਂ ਨੂੰ ਰੱਦ ਕੀਤਾ ਜਾਵੇ।
ਸਾਲ 2019 ਵਿਚ ਆ ਰਹੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਇਕ ਪਾਸ ਕੀਤੇ ਗਏ ਮਤੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਰਾਇ ਬੁਲਾਰ ਅਹਿਮਦ ਭੱਟੀ ਦੇ ਨਾਂ 'ਤੇ ਲਾਇਬ੍ਰੇਰੀ ਬਣਾਉਣ, ਸਿੱਖ ਮਿਊਜ਼ੀਅਮ ਸਥਾਪਿਤ ਕਰਨ, ਸਿੱਖ ਬੱਚਿਆਂ ਨੂੰ ਗੁਰਮਤਿ ਸੰਗੀਤ ਦੀ ਸਿੱਖਿਆ ਦੇਣ ਲਈ ਭਾਈ ਮਰਦਾਨਾ ਜੀ ਦੇ ਨਾਂ 'ਤੇ ਅਕੈਡਮੀ ਸਥਾਪਿਤ ਕਰਨ, ਪਾਕਿਸਤਾਨ ਵਿਖੇ ਸਿੱਖੀ ਦੇ ਪ੍ਰਚਾਰ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬਸਾਈਟ ਪੰਜਾਬੀ/ਗੁਰਮੁਖੀ ਅਤੇ ਅੰਗਰੇਜ਼ੀ ਦੇ ਨਾਲ ਸ਼ਾਹਮੁਖੀ ਲਿੱਪੀ ਵਿਚ ਵੀ ਤਿਆਰ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਇਸ ਦੇ ਨਾਲ ਹੀ ਫੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸ਼ਰਧਾਲੂ ਰਾਇ ਬੁਲਾਰ ਅਹਿਮਦ ਭੱਟੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਾਉਣ ਸਮੇਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਦੇ ਸਮਾਗਮਾਂ ਸਮੇਂ ਰਾਇ ਬੁਲਾਰ ਜੀ ਦੇ ਪਰਿਵਾਰਕ ਮੈਂਬਰਾਂ ਅਤੇ ਪਾਕਿਸਤਾਨ 'ਚ ਰਹਿ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂਆਂ ਦੇ ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋਣ 'ਤੇ ਨਿੱਘਾ ਸਵਾਗਤ ਕੀਤਾ ਜਾਵੇਗਾ।
ਜਨਰਲ ਇਜਲਾਸ ਵਿਚ ਪਾਸ ਕੀਤੇ ਗਏ ਇਕ ਮਤੇ 'ਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਲਈ ਪੁਰਜ਼ੋਰ ਮੰਗ ਕੀਤੀ ਗਈ। ਮਤੇ ਰਾਹੀਂ ਕਿਹਾ ਗਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਅਸਥਾਨ ਹੈ, ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਹ ਅਸਥਾਨ ਭਾਰਤ ਦੇ ਸਰਹੱਦੀ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੀ ਸਰਹੱਦ ਤੋਂ ਕੋਈ 5-6 ਮੀਲ ਦੀ ਦੂਰੀ 'ਤੇ ਸਥਿਤ ਹੋਣ ਕਾਰਨ ਸਾਫ ਨਜ਼ਰ ਆਉਂਦਾ ਹੈ। ਭਾਰਤ ਦੀ ਸਰਹੱਦ ਤੋਂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਹਜ਼ਾਰਾਂ ਸੰਗਤਾਂ ਪੁੱਜਦੀਆਂ ਹਨ। ਇਸ ਲਈ ਜਨਰਲ ਇਜਲਾਸ 'ਚ ਇਸ ਅਸਥਾਨ ਦੇ ਖੁੱਲ੍ਹੇ ਲਾਂਘੇ ਲਈ ਮੰਗ ਕੀਤੀ ਗਈ। ਇਸੇ ਮਤੇ ਰਾਹੀਂ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਮੰਗ ਕੀਤੀ ਗਈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਸੰਗਤਾਂ ਨੂੰ ਵੱਧ-ਵੱਧ ਵੀਜ਼ੇ ਦਿੱਤੇ ਜਾਣ ਅਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਖੁੱਲ੍ਹਾ ਲਾਂਘਾ ਵੀ ਦਿੱਤਾ ਜਾਵੇ।
ਇਕ ਮਤੇ ਰਾਹੀਂ ਗੁਰਦੁਆਰਾ ਗੁਰੂ ਡਾਂਗਮਾਰ ਤੇ ਗੁਰਦੁਆਰਾ ਚੁੰਗਥਾਮ (ਸਿੱਕਮ) ਵਿਖੇ ਵਾਪਰੀਆਂ ਘਟਨਾਵਾਂ ਅਤੇ ਪ੍ਰਸ਼ਾਸਨ ਵੱਲੋਂ ਮਿਲ ਕੇ ਕੀਤੇ ਗਏ ਕੋਝੇ ਯਤਨ ਦੀ ਨਿਖੇਧੀ ਕੀਤੀ ਗਈ। ਇਨ੍ਹਾਂ ਗੁਰੂ ਘਰਾਂ ਦੀ ਹੋਈ ਘੋਰ ਬੇਅਦਬੀ ਸਬੰਧੀ ਸਿੱਕਮ ਹਾਈਕੋਰਟ ਵਿਚ ਕੇਸ ਕੀਤਾ ਗਿਆ ਹੈ ਅਤੇ ਨਿਆਂ ਪ੍ਰਣਾਲੀ ਪਾਸੋਂ ਇਨਸਾਫ ਦੀ ਮੰਗ ਕੀਤੀ ਗਈ ਹੈ। ਮਤੇ ਵਿਚ ਗੁਰੂ ਘਰ ਦੀ ਮਾਣ-ਮਰਿਆਦਾ ਨੂੰ ਬਹਾਲ ਰੱਖਣ ਲਈ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਸਿੱਕਮ ਦੇ ਗਵਰਨਰ ਤੇ ਮੁੱਖ ਮੰਤਰੀ ਪਾਸੋਂ ਮੰਗ ਕੀਤੀ ਗਈ ਕਿ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਸੌਂਪਿਆ ਜਾਵੇ।
ਸ਼੍ਰੋਮਣੀ ਕਮੇਟੀ ਦੇ 170 ਮੈਂਬਰਾਂ ਨੇ ਕੀਤੀ ਸ਼ਮੂਲੀਅਤ
ਜਨਰਲ ਹਾਊਸ ਦੌਰਾਨ ਸ਼੍ਰੋਮਣੀ ਕਮੇਟੀ ਦੇ 170 ਮੈਂਬਰਾਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ 'ਚ ਜਥੇ. ਤੋਤਾ ਸਿੰਘ, ਬੀਬੀ ਜਗੀਰ ਕੌਰ, ਜਥੇ. ਅਵਤਾਰ ਸਿੰਘ ਮੱਕੜ, ਭਾਈ ਅਮਰਜੀਤ ਸਿੰਘ ਚਾਵਲਾ, ਜਥੇ. ਦਿਆਲ ਸਿੰਘ ਕੋਲਿਆਂਵਾਲੀ, ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਕਿਰਨਜੋਤ ਕੌਰ, ਬਲਦੇਵ ਸਿੰਘ ਕਾਇਮਪੁਰ, ਬਾਬਾ ਬੂਟਾ ਸਿੰਘ, ਕੇਵਲ ਸਿੰਘ ਬਾਦਲ, ਸੰਤ ਬਲਬੀਰ ਸਿੰਘ ਘੁੰਨਸ, ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਭਾਈ ਰਾਮ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ, ਗੁਰਿੰਦਰਪਾਲ ਸਿੰਘ ਗੋਰਾ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਜੋਧ ਸਿੰਘ ਸਮਰਾ, ਬਲਜੀਤ ਸਿੰਘ ਜਲਾਲਉਸਮਾਂ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਮਨਜੀਤ ਸਿੰਘ, ਹਰਭਜਨ ਸਿੰਘ ਮਨਾਵਾਂ ਤੇ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਵਿਜੇ ਸਿੰਘ, ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾ ਸਿੰਘਾ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ ਤੇ ਜਗਜੀਤ ਸਿੰਘ ਜੱਗੀ ਸਮੇਤ ਹੋਰ ਹਾਜ਼ਰ ਸਨ।

  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
  • The Shiromani Gurdwara Parbandhak Committee

ਚੌਕ 'ਚ ਲਾਈਟਾਂ ਲਾਉਣ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

NEXT STORY

Stories You May Like

  • kurukshetra hsgmc general session
    ਕੁਰਕੂਸ਼ੇਤਰ 'ਚ HSGMC ਦਾ ਜਨਰਲ ਇਜਲਾਸ ਅੱਜ, ਦੁਪਹਿਰ 12 ਵਜੇ ਹੋਵੇਗਾ ਸ਼ੁਰੂ
  • changes have been made in mutual fund rules  impact on investors
    ਮਿਉਚੁਅਲ ਫੰਡ ਨਿਯਮਾਂ 'ਚ ਹੋ ਗਏ ਕਈ ਅਹਿਮ ਬਦਲਾਅ, ਨਿਵੇਸ਼ਕਾਂ 'ਤੇ ਪਵੇਗਾ ਪ੍ਰਭਾਵ
  • 72 hour notice to giani raghbir singh
    ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਨੋਟਿਸ
  • record increase of crores of rupees in sgpc funds in last five years
    ਪਿਛਲੇ ਪੰਜ ਸਾਲਾਂ 'ਚ ਸ਼੍ਰੋਮਣੀ ਕਮੇਟੀ ਦੇ ਫੰਡਾਂ 'ਚ ਕਰੋੜਾਂ ਰੁਪਏ ਦਾ ਹੋਇਆ ਰਿਕਾਰਡ ਵਾਧਾ: ਐਡਵੋਕੇਟ ਧਾਮੀ
  • important meeting of sgpc  s interim committee to be held on february 19
    19 ਫਰਵਰੀ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ
  • martyrdom anniversary of sri guru arjan dev ji
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ
  • upi rules have changed from today know the full details
    UPI ਯੂਜ਼ਰਸ ਸਾਵਧਾਨ! ਅੱਜ ਤੋਂ ਬਦਲ ਗਏ ਨੇ ਇਹ ਅਹਿਮ ਨਿਯਮ, ਜਾਣੋ ਪੂਰੀ ਡਿਟੇਲ
  • big revelations in the hotel mariton partners clashed  case
    ਜਲੰਧਰ ਦੇ ਨਿੱਜੀ ਹੋਟਲ 'ਚ ਹੋਏ ਝਗੜੇ ਦਾ ਮਾਮਲਾ ਗਰਮਾਇਆ! ਪਾਰਟਨਰ ਦੀ ਧੀ ਨੇ ਕੀਤੇ ਅਹਿਮ ਖ਼ੁਲਾਸੇ
  • robbers open fire at nakodar bus stand
    ਨਕੋਦਰ ਬੱਸ ਸਟੈਂਡ ’ਚ ਗੋਲੀ ਚਲਾ ਕੇ ਲੁਟੇਰੇ ਮੋਟਰਸਾਈਕਲ ਖੋਹ ਕੇ ਫਰਾਰ, ਇਲਾਕੇ ’ਚ...
  • punjab power cut
    ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • harsimrat kaur badal said law and order failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ:...
  • a person committed suicide by hanging himself
    ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਅੰਮ੍ਰਿਤਸਰ ’ਚ ਭਰਾ ਨੂੰ ਮਿਲ ਕੇ ਕਹੇ...
  • pargat singh on gurpreet singh
    ਪਰਗਟ ਸਿੰਘ ਨੇ ਮਣੀਪੁਰ 'ਚ ਸ਼ਹੀਦ ਹੋਏ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਨਮਨ
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
Trending
Ek Nazar
pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • khaira raises questions on ranjit singh  s police encounter
      ਖਹਿਰਾ ਨੇ ਰਣਜੀਤ ਸਿੰਘ ਦੇ ਪੁਲਸ ਐਨਕਾਊਂਟਰ 'ਤੇ ਚੁੱਕੇ ਸਵਾਲ, ਨਿਰਪੱਖ ਜਾਂਚ ਦੀ...
    • 18 year old youth dies
      ਖੇਤਾਂ ਦੀ ਮੋਟਰ ਦਾ ਸਟਾਰਟਰ ਉਤਾਰਦੇ ਸਮੇਂ ਕਰੰਟ ਲੱਗਣ ਨਾਲ 18 ਸਾਲਾ ਮੁੰਡੇ ਦੀ ਮੌਤ
    • bjp mahila morcha burns rahul gandhi  s effigy in moga
      ਮੋਗਾ 'ਚ ਭਾਜਪਾ ਮਹਿਲਾ ਮੋਰਚਾ ਵੱਲੋਂ ਰਾਹੁਲ ਗਾਂਧੀ ਦਾ ਪੁਤਲਾ ਫੂਕ ਕੇ ਰੋਸ...
    • big administrative reshuffle  2 ias and 40 pcs officers transferred
      ਵੱਡਾ ਪ੍ਰਸ਼ਾਸਨਿਕ ਫੇਰਬਦਲ! 2 IAS ਤੇ 40 PCS ਅਧਿਕਾਰੀਆਂ ਦੇ ਤਬਾਦਲੇ
    • bibi jagir kaur  former sgpc president  punjab politics
      ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ...
    • sgpc terminates services of giani raghbir singh
      SGPC ਦਾ ਵੱਡਾ ਫੈਸਲਾ, ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਰੱਦ
    • security increased in sri anandpur sahib on the occasion of hola mahalla
      ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਸੁਰੱਖਿਆ! 11 ਸੈਕਟਰਾਂ 'ਚ ਵੰਡਿਆ ਖੇਤਰ,...
    • giani raghbir singh s big statement after termination of services by sgpc
      SGPC ਵੱਲੋਂ ਸੇਵਾਵਾਂ ਖ਼ਤਮ ਕੀਤੇ ਜਾਣ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
    • harsimrat kaur badal said law and order failed in punjab
      ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ:...
    • accident on gurdaspur mukerian road  mahindra jeep hit by tipper  driver injured
      ਗੁਰਦਾਸਪੁਰ-ਮੁਕੇਰੀਆਂ ਰੋਡ ‘ਤੇ ਹਾਦਸਾ: ਮਹਿੰਦਰਾ ਜੀਪ ਨੂੰ ਟਿੱਪਰ ਨੇ ਮਾਰੀ ਟੱਕਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +