ਸੁਲਤਾਨਪੁਰ ਲੋਧੀ (ਜੋਸ਼ੀ)- ਪਿਛਲੇ ਲੰਮੇਂ ਸਮੇਂ ਤੋਂ ਸਿੱਖਾਂ ਦੀ ਤਰਜ਼ਮਾਨੀ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 9 ਨਵੰਬਰ 2022 ਨੂੰ ਸੱਦਿਆ ਗਿਆ ਹੈ, ਜਿਸ ’ਚ ਪ੍ਰਧਾਨ ਦੀ ਚੋਣ ਵੀ ਕੀਤੀ ਜਾਣੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ’ਚ ਇਕ ਵਾਰ ਫਿਰ ਬਾਗੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਜਾਣਕਾਰੀ ਮੁਤਾਬਕ ਬੀਬੀ ਜਗੀਰ ਕੌਰ ਨੇ ਐੱਸ. ਜੀ. ਪੀ. ਸੀ. ਚੋਣ ਲੜਨ ਲਈ ਬਜ਼ਿੱਦ ਹਨ।
ਦੱਸ ਦਈਏ ਕਿ ਉਨ੍ਹਾਂ ਨੂੰ ਉਮੀਦਵਾਰ ਨਾ ਬਣਾਏ ਜਾਣ ਦੇ ਵੀ ਸੰਕੇਤ ਮਿਲੇ ਹਨ। ਹਾਲਾਂਕਿ ਉਨ੍ਹਾਂ ਇਸ ਸਬੰਧੀ ਕੋਈ ਸਪੱਸ਼ਟ ਪ੍ਰਕਿਰਿਆ ਨਹੀਂ ਦੱਸੀ ਪਰ ਉਨ੍ਹਾਂ ਕਿਹਾ ਹੈ ਕਿ ਚੋਣ ਲੜਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸਾਬਕਾ ਮੰਤਰੀ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਦੀ ਚੋਣ ਲੜਨ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹਨ। ਇਸ ਬਾਰੇ ਉਨ੍ਹਾਂ ਕਿਹਾ ਕਿ ਜੇ ਪਾਰਟੀ ਉਨ੍ਹਾਂ ਨੂੰ ਇਸ ਅਹੁਦੇ ’ਤੇ ਨਹੀਂ ਵੀ ਥਾਪਦੀ, ਤਾਂ ਵੀ ਉਨ੍ਹਾਂ ਨੇ ਵੱਖਰੇ ਤੌਰ ’ਤੇ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਮੁੜ ਜਲੰਧਰ ਦੀ ਅਦਾਲਤ 'ਚ ਪੇਸ਼, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
ਗੌਰਤਲਬ ਹੈ ਕਿ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮਨਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਪਹਿਲਾ ਵੀ ਕੋਸ਼ਿਸ਼ ਕਰ ਚੁੱਕੇ ਹਨ। ਸੂਤਰਾਂ ਅਨੁਸਾਰ ਬੀਤੇ ਦਿਨ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਇਕ ਵਾਰ ਬੀਬੀ ਜਗੀਰ ਕੌਰ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਆ ਰਹੇ ਹਨ। ਵੇਖਣਾ ਇਹ ਹੋਵੇਗਾ ਕਿ ਡਾਕਟਰ ਦਲਜੀਤ ਸਿੰਘ ਚੀਮਾ ਦੀ ਕੋਸ਼ਿਸ਼ ਨੂੰ ਕਿੰਨਾ ਕਿ ਬੂਰ ਪੈਂਦਾ ਹੈ।
ਬੀਬੀ ਜਗੀਰ ਕੌਰ ਨੇ ਕਈ ਵਾਰ ਪਿਛਲੇ ਦਿਨੀਂ ਮੀਡੀਆ ਨੂੰ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਚਾਰ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਬੇਦਾਗ਼ ਹਨ। ਉਹ ਗੁਰੂ ਘਰ ਦੀ ਸੇਵਾ ਕਰਨੀ ਚਾਹੁੰਦੇ ਹਨ, ਜੋ ਉਨ੍ਹਾਂ ਦਾ ਹੱਕ ਹੈ, ਉਹ ਪ੍ਰਧਾਨ ਦੇ ਅਹੁਦੇ ਲਈ ਜਨਰਲ ਹਾਊਸ ਵਿਚ ਆਪਣਾ ਨਾਂ ਪੇਸ਼ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਦੇ ਆ ਰਹੇ ਹਨ ਅਤੇ ਪਾਰਟੀ ਇਹ ਦੱਸੇ ਕਿ ਉਹ ਪ੍ਰਧਾਨ ਦੇ ਯੋਗ ਕਿਉਂ ਨਹੀਂ।
ਇਹ ਵੀ ਪੜ੍ਹੋ: ਬੰਗਲਾਦੇਸ਼ ’ਚ ਕਤਲੇਆਮ ਲਈ ਪਾਕਿਸਤਾਨੀ ਹਥਿਆਰਬੰਦ ਬਲਾਂ ਤੇ ਇਸਲਾਮਿਕ ਜੰਗੀ ਅਪਰਾਧੀਆਂ ਖ਼ਿਲਾਫ਼ ਮਤਾ ਪਾਸ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਾਅਲੀ ਦਸਤਾਵੇਜ਼ ਬਣਾ ਕੇ ਬੈਂਕ ਨਾਲ ਕੀਤੀ ਧੋਖਾਦੇਹੀ, ਅਣਪਛਾਤੇ ’ਤੇ ਮਾਮਲਾ ਦਰਜ
NEXT STORY