Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:21:25 AM

  • fire canadian military base in alberta

    ਕੈਨੇਡਾ 'ਚ ਵੱਡਾ ਹਾਦਸਾ : ਅਲਬਰਟਾ ਦੇ ਆਰਮੀ ਬੇਸ...

  • delhi to dubai  emirates flight  bird  igi airport

    ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ...

  • patiala  food order 4 friends beaten

    ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ :...

  • sachin pilot  pargat singh  vijay chopra

    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸੌ ਸਾਲਾਂ ਸਥਾਪਨਾ ਦਿਹਾੜੇ 'ਤੇ ਵਿਸ਼ੇਸ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਇਕ ਸਦੀ ਦਾ ਸਫ਼ਰ’

PUNJAB News Punjabi(ਪੰਜਾਬ)

ਸੌ ਸਾਲਾਂ ਸਥਾਪਨਾ ਦਿਹਾੜੇ 'ਤੇ ਵਿਸ਼ੇਸ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਇਕ ਸਦੀ ਦਾ ਸਫ਼ਰ’

  • Edited By Rajwinder Kaur,
  • Updated: 17 Nov, 2020 11:14 AM
Amritsar
shiromani gurdwara parbandhak committee safar
  • Share
    • Facebook
    • Tumblr
    • Linkedin
    • Twitter
  • Comment

ਭਾਈ ਗੋਬਿੰਦ ਸਿੰਘ ਲੌਂਗੋਵਾਲ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।

ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਹੋਂਦ ਵਿਚ ਆਇਆ ਇਕ ਸਦੀ ਪੂਰੀ ਹੋ ਚੁੱਕੀ ਹੈ। ਇਸ ਦੀ ਸਥਾਪਨਾ 15 ਨਵੰਬਰ 1920 ਨੂੰ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਸੀ। ਵੱਡੀਆਂ ਕੁਰਬਾਨੀਆਂ ਇਸ ਦੀ ਸਥਾਪਨਾ ਪਿੱਛੇ ਸ਼ਕਤੀ ਦਾ ਸੋਮਾ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੋਤਿ ਅਤੇ ਜੁਗਤਿ ਦੀ ਰੌਸ਼ਨੀ ਵਿਚ ਗੁਰਮਤਿ ਸਿਧਾਂਤਾਂ ਦੀ ਬਹਾਲੀ ਅਤੇ ਗੁਰਦੁਆਰਾ ਸਾਹਿਬਾਨ ਦੀ ਮਾਣ-ਮਰਯਾਦਾ ਬਰਕਰਾਰ ਰੱਖਣ ਵਾਸਤੇ ਖ਼ਾਲਸਾ ਪੰਥ ਨੇ ਆਪਣੀ ਇਸ ਨਿਰਾਲੀ ਪੰਥਕ ਜਥੇਬੰਦੀ ਦੀ ਸਥਾਪਨਾ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸੌ ਸਾਲਾਂ ਦੇ ਸਫ਼ਰ ਦੌਰਾਨ ਜਿਥੇ ਕਈ ਉਤਰਾਅ-ਚੜਾਅ ਵੇਖੇ ਹਨ, ਉਥੇ ਹੀ ਇਸ ਦੀਆਂ ਕੌਮੀ ਪ੍ਰਾਪਤੀਆਂ ਦੀ ਸੂਚੀ ਵੀ ਬਹੁਤ ਵੱਡੀ ਹੈ। ਗੁਰੂ ਸਾਹਿਬਾਨ ਦੀ ਸਿੱਖਿਆ ਅਤੇ ਪ੍ਰੇਰਣਾ ਅਨੁਸਾਰ ਇਸ ਨੇ ਗੁਰੂ ਘਰਾਂ ਦਾ ਪ੍ਰਬੰਧ ਸੰਗਤੀ ਸੋਚ ਅਤੇ ਪੰਥਕ ਰਵਾਇਤਾਂ ਅਨੁਸਾਰ ਨਿਭਾਉਣ ਦੇ ਨਾਲ-ਨਾਲ ਧਰਮ ਪ੍ਰਚਾਰ, ਸਿੱਖਿਆ, ਸਿਹਤ ਸੇਵਾਵਾਂ, ਸਮਾਜਿਕ ਅਤੇ ਲੋਕ ਭਲਾਈ ਦੇ ਕਾਰਜ ਬਾਖੂਬੀ ਨਿਭਾਏ ਹਨ ਅਤੇ ਨਿਰੰਤਰ ਨਿਭਾਉਂਦੀ ਰਹੇਗੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦਾ ਇਤਿਹਾਸ ਦੁਨੀਆ ਦੇ ਧਾਰਮਿਕ ਸੰਸਾਰ ਅੰਦਰ ਅਸਲੋਂ ਨਿਵੇਕਲਾ ਅਤੇ ਧਾਰਮਿਕ ਅਸਥਾਨਾਂ ਪ੍ਰਤੀ ਅਥਾਹ ਸ਼ਰਧਾ ਤੇ ਕੁਰਬਾਨੀਆਂ ਵਾਲਾ ਹੈ। ਅੰਗਰੇਜ਼ ਹਕੂਮਤ ਸਮੇਂ ਸਿੱਖ ਗੁਰਧਾਮਾਂ 'ਤੇ ਜਦੋਂ ਮਹੰਤਾਂ ਨੇ ਗੁਰੂ ਸਾਹਿਬਾਨ ਦੀ ਸੋਚ ਵਿਰੁੱਧ ਮਨਮਤੀ ਕਾਰਵਾਈਆਂ ਆਰੰਭ ਕਰ ਦਿੱਤੀਆਂ ਤਾਂ ਮਰਜੀਵੜੇ ਅਕਾਲੀ ਯੋਧਿਆਂ ਨੇ ਗੁਰਦੁਆਰਾ ਸਾਹਿਬਾਨ ਨੂੰ ਅਜ਼ਾਦ ਕਰਵਾਉਣ ਲਈ ਇਕ ਲਹਿਰ ਸਿਰਜੀ। ਇਸ ਲਹਿਰ ਨੇ ਗੁਰਦੁਆਰਾ ਪ੍ਰਬੰਧ ਸੁਧਾਰ ਲਈ ਪ੍ਰਣ ਕੀਤਾ। ਅਸਲ ਵਿਚ ਸਿੱਖਾਂ ਦੇ ਗੁਰਦੁਆਰਾ ਸਾਹਿਬਾਨ ਨਾਲ ਗਹਿਰੇ ਸਬੰਧਾਂ ਬਾਰੇ ਅੰਗਰੇਜ਼ ਜਾਣ ਗਏ ਸਨ। ਉਨ੍ਹਾਂ ਨੇ ਸਿੱਖੀ ਦੇ ਪ੍ਰੇਰਣਾ ਸਰੋਤ ਗੁਰਦੁਆਰਿਆਂ 'ਤੇ ਕਬਜ਼ਾ ਕਰਨ ਦੇ ਮੰਤਵ ਨਾਲ ਮਹੰਤਾਂ ਰਾਹੀਂ ਗੁਰਦੁਆਰਿਆਂ ਦਾ ਪ੍ਰਬੰਧ ਅਸਿੱਧੇ ਢੰਗ ਨਾਲ ਆਪਣੇ ਹੱਥਾਂ ਵਿਚ ਲੈ ਲਿਆ। ਇਨ੍ਹਾਂ ਦੁਰਾਚਾਰੀ ਮਹੰਤਾਂ ਨੇ ਗੁਰਦੁਆਰਾ ਸਾਹਿਬਾਨ ਦੇ ਚੜ੍ਹਾਵੇ ਦੀ ਮਾਇਆ ਨੂੰ ਆਪਣੇ ਐਸ਼ੋ-ਆਰਾਮ ਲਈ ਵਰਤਣਾ ਸ਼ੁਰੂ ਕਰ ਦਿੱਤਾ ਅਤੇ ਗੁਰਦੁਆਰਿਆਂ ਅੰਦਰੋਂ ਗੁਰੂ ਸਾਹਿਬਾਨ ਦੇ ਫਲਸਫੇ ਦੀ ਸਿੱਖ ਚੇਤਨਾ ਨੂੰ ਰੋਕਣ ਲਈ ਸਿੱਖੀ ਦੇ ਵਿਰੁੱਧ ਮਨਮੱਤੀ ਤੇ ਕਰਮਕਾਂਡੀ ਕਾਰਵਾਈਆਂ ਆਰੰਭ ਦਿੱਤੀਆਂ। ਮਹੰਤਾਂ ਦੇ ਇਸ ਕਿਰਦਾਰ ਅਤੇ ਚਾਲ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਸੀ ਕਰ ਸਕਦੀ। ਇਸ ਦੇ ਚੱਲਦਿਆਂ ਮਹੰਤਾਂ ਪਾਸੋਂ ਗੁਰੂ ਘਰਾਂ ਦਾ ਪ੍ਰਬੰਧ ਵਾਪਸ ਲੈਣ ਲਈ ਸਿੱਖਾਂ ਨੇ ਵੱਡੀ ਜਦੋ-ਜਹਿਦ ਕੀਤੀ ਪਰ ਮਹੰਤਾਂ ਨੂੰ ਸਰਕਾਰ ਦਾ ਥਾਪੜਾ ਪ੍ਰਾਪਤ ਸੀ। 

ਗੁਰਦੁਆਰਾ ਸਾਹਿਬਾਨ ਨੂੰ ਪੰਥਕ ਪ੍ਰਬੰਧਾਂ ਹੇਠ ਲੈਣ ਲਈ ਗੁਰਦੁਆਰਾ ਸੁਧਾਰ ਲਹਿਰ ਨੇ ਸਰਗਰਮ ਅੰਲੋਦਨ ਆਰੰਭ ਕੀਤਾ। ਸਿੱਖ ਪੰਥ ਨੇ 12 ਅਕਤੂਬਰ 1920 ਨੂੰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪ੍ਰਬੰਧ ਮਹੰਤਾਂ ਕੋਲੋਂ ਛੁਡਵਾ ਲਿਆ, ਮਹੰਤਾਂ ਨੇ ਕਬਜ਼ਾ ਛੱਡ ਕੇ ਭੱਜਣ ਵਿਚ ਆਪਣੀ ਭਲਾਈ ਸਮਝੀ ਪਰ ਅੰਗਰੇਜ਼ ਸਰਕਾਰ ਨੇ ਗੁਰਦੁਆਰਿਆਂ 'ਤੇ ਸਰਕਾਰੀ ਦਖ਼ਲ ਬਣਾਈ ਰੱਖਣ ਲਈ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਰਾਹੀਂ ਇਕ ਕਮੇਟੀ ਸਥਾਪਤ ਕਰ ਦਿੱਤੀ। ਸਿੱਖ ਪੰਥ ਨੇ ਆਪਣੀ ਇਕ ਕੇਂਦਰੀ ਸੰਸਥਾ ਦੀ ਲੋੜ ਦੇ ਮੰਤਵ ਨਾਲ 15 ਨਵੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਇਕੱਤਰਤਾ ਦਾ ਫ਼ੈਸਲਾ ਕੀਤਾ। ਸਿੱਖਾਂ ਦੀ ਲਾਮਬੰਦੀ ਨੂੰ ਲੈ ਕੇ ਇਸ ਤੋਂ ਪਹਿਲਾਂ ਹੀ ਅੰਗਰੇਜ਼ ਸਰਕਾਰ ਨੇ ਸਿੱਖਾਂ ਵਿਚ ਫੁੱਟ ਪਾਉਣ ਅਤੇ ਆਪਣੇ ਵਫ਼ਾਦਾਰਾਂ ਨੂੰ ਗੁਰਦੁਆਰਾ ਪ੍ਰਬੰਧਾਂ ਵਿਚ ਸ਼ਾਮਲ ਕਰਨ ਦੇ ਮੰਤਵ ਨਾਲ ਮਹਾਰਾਜਾ ਪਟਿਆਲਾ ਦੀ ਸਲਾਹ ਨਾਲ 36 ਮੈਂਬਰਾਂ ਦੀ ਇਕ ਹੋਰ ਅਸਥਾਈ ਕਮੇਟੀ ਦੀ ਸਥਾਪਨਾ ਦਾ ਐਲਾਨ ਕਰ ਦਿੱਤਾ। 15 ਨਵੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਪੰਥ ਦੇ ਵੱਡੇ ਇਕੱਠ ਨੇ 175 ਮੈਂਬਰੀ ਪ੍ਰਤੀਨਿਧ ਕਮੇਟੀ ਦਾ ਗਠਨ ਕਰ ਲਿਆ। ਗੁਰਦੁਆਰਾ ਸਾਹਿਬਾਨ ਦੀ ਪੰਥਕ ਭਾਵਨਾ ਨਾਲ ਸੇਵਾ ਸੰਭਾਲ ਲਈ ਗਠਤ ਕੀਤੀ ਗਈ ਇਸ ਕਮੇਟੀ ਦਾ ਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰੱਖਿਆ ਗਿਆ। ਇਸ ਦੇ ਹੋਂਦ ਵਿਚ ਆਉਣ ਨਾਲ ਸਿੱਖ ਸ਼ਕਤੀ ਸੰਗਠਤ ਹੋਈ ਅਤੇ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਨਾਲ ਸਿੱਖਾਂ ਦੀ ਰਾਜਨੀਤਕ ਸ਼ਕਤੀ ਦਾ ਮੁੱਢ ਬੱਝਾ। ਇਸ ਮਗਰੋਂ ਵੱਖ-ਵੱਖ ਗੁਰਦੁਆਰਿਆਂ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਲਿਆਉਣ ਲਈ ਸਿੱਖ ਕੌਮ ਵੱਲੋਂ ਲਗਾਏ ਗਏ ਮੋਰਚੇ ਕੌਮ ਦਾ ਲਾਸਾਨੀ ਇਤਿਹਾਸ ਹਨ, ਜਿਸ ਨੇ ਗੁਰੂ-ਘਰਾਂ ਦਾ ਪ੍ਰਬੰਧ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਲੈਣ ਵਿਚ ਸਫਲਤਾ ਹਾਸਲ ਕੀਤੀ। ਇਨ੍ਹਾਂ ਮੋਰਚਿਆਂ ਦੌਰਾਨ ਸਿੱਖ ਕੌਮ ਨੂੰ ਵੱਡੀਆਂ ਕੁਰਬਾਨੀਆਂ ਦੇਣੀਆਂ ਪਈਆਂ। 

ਸੰਨ 1925 ਵਿਚ ਸਰਕਾਰ ਵੱਲੋਂ 'ਸਿੱਖ ਗੁਰਦੁਆਰਾ ਐਕਟ 1925' ਰਾਹੀਂ ਸਿੱਖ ਪੰਥ ਦੀ ਇਸ ਪ੍ਰਤੀਨਿਧ ਸੰਸਥਾ ਨੂੰ ਕਾਨੂੰਨੀ ਮਾਨਤਾ ਪ੍ਰਾਪਤ ਹੋਈ। ਇਸ ਅਨੁਸਾਰ ਚੋਣ ਪ੍ਰਕਿਰਿਆ ਤਹਿਤ 170 ਮੈਂਬਰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚੋਂ ਵੋਟਾਂ ਰਾਹੀਂ ਚੁਣੇ ਜਾਂਦੇ ਹਨ। ਇਸ ਤੋਂ ਇਲਾਵਾ ਦੇਸ਼ ਭਰ ਵਿੱਚੋਂ 15 ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਪੰਜ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਬਿਨਾਂ ਚੋਣ ਤੋਂ ਕਮੇਟੀ ਦੇ ਮੈਂਬਰ ਹੁੰਦੇ ਹਨ। ਮੈਂਬਰਾਂ ਦੀ ਕੁਲ ਗਿਣਤੀ 191 ਹੁੰਦੀ ਹੈ। ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਹਰ ਸਾਲ ਨਵੰਬਰ ਮਹੀਨੇ ਵਿਚ ਕੀਤੀ ਜਾਂਦੀ ਹੈ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 15 ਮੈਂਬਰੀ ਅੰਤ੍ਰਿੰਗ ਕਮੇਟੀ ਚੁਣੀ ਜਾਂਦੀ ਹੈ। ਇਸ ਤਰ੍ਹਾਂ ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਸੰਗਤ ਦੁਆਰਾ ਚੁਣੇ ਹੋਏ ਨੁਮਾਇੰਦੇ ਕਰਦੇ ਹਨ। 

ਇਕ ਸਦੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਹਿੱਤਾਂ ਦੀ ਹਮੇਸ਼ਾ ਤਰਜ਼ਮਾਨੀ ਕੀਤੀ ਹੈ। ਦੇਸ਼ ਵਿਦੇਸ਼ ਅੰਦਰ ਵੱਸਦੇ ਸਿੱਖਾਂ ਦੇ ਮਸਲਿਆਂ ਲਈ ਅਵਾਜ਼ ਬੁਲੰਦ ਕਰਨਾ ਇਸ ਦੀ ਪਹਿਲ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਨੂੰ ਇਕਸਾਰ ਲਾਗੂ ਕਰਨ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੱਡਾ ਕਾਰਜ ਹੈ, ਜਿਸ ਨੇ ਪੰਥਕ ਏਕਤਾ ਨੂੰ ਬਲ ਦਿੱਤਾ। ਸਿੱਖ ਪੰਥ ਦੀ ਇਹ ਉੱਚ ਦੁਮਾਲੜੀ ਧਾਰਮਿਕ ਸੰਸਥਾ ਪੰਥਕ ਸ਼ਕਤੀ ਦਾ ਅਧਾਰ ਹੈ। ਗੁਰੂ ਘਰਾਂ ਦੇ ਪੰਥਕ ਪ੍ਰਬੰਧ ਤੋਂ ਲੈ ਕੇ ਸਮਾਜ ਦੇ ਹਰ ਖ਼ੇਤਰ ਵਿਚ ਇਸ ਦੀ ਭੂਮਿਕਾ ਮੋਹਰੀ ਰਹੀ ਹੈ। ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਤੋਂ ਇਲਾਵਾ ਮੌਜੂਦਾ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 111 ਵਿਦਿਅਕ ਅਦਾਰੇ ਚਲਾ ਰਹੀ ਹੈ। 2 ਯੂਨੀਵਰਸਿਟੀਆਂ, ਮੈਡੀਕਲ ਤੇ ਇੰਜੀਨੀਅਰਿੰਗ ਕਾਲਜ ਵੀ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰ ਰਹੇ ਹਨ। 12 ਸਿੱਖ ਮਿਸ਼ਨ, 14 ਸਿੱਖ ਮਿਸ਼ਨਰੀ ਕਾਲਜ ਤੇ ਗੁਰਮਤਿ ਵਿਦਿਆਲੇ ਸਿੱਖ ਕੌਮ ਅੰਦਰ ਗੁਰਮਤਿ ਪ੍ਰਤੀ ਰੌਸ਼ਨੀ ਫੈਲਾਉਣ ਲਈ ਨਿਰੰਤਰ ਕਾਰਜਸ਼ੀਲ ਹਨ। ਗੁਰੂ ਸਾਹਿਬ ਵੱਲੋਂ ਦਿੱਤੇ ਸਰਬੱਤ ਦੇ ਭਲੇ ਦੇ ਸਿਧਾਂਤ 'ਤੇ ਪਹਿਰਾ ਦਿੰਦਿਆਂ ਸਿੱਖ ਸੰਸਥਾ ਨੇ ਹਮੇਸ਼ਾ ਮਾਨਵ ਭਲਾਈ ਦੇ ਕਾਰਜਾਂ ਨੂੰ ਤਰਜ਼ੀਹ ਦਿੱਤੀ ਹੈ। ਇਸੇ ਤਹਿਤ ਕੁਦਰਤੀ ਆਫ਼ਤਾਂ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ਨਿਭਾਈਆਂ ਗਈਆਂ ਸੇਵਾਵਾਂ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਨਾਲ-ਨਾਲ ਗੈਰ ਸਿੱਖਾਂ ਦਾ ਧਿਆਨ ਵੀ ਆਪਣੇ ਵੱਲ ਖਿੱਚਿਆ ਹੈ। ਪ੍ਰਾਪਤੀਆਂ ਦੀ ਸੂਚੀ ਤਾਂ ਬੇਹੱਦ ਲੰਮੀ ਹੈ ਪਰ ਸੰਖੇਪ ਵਿਚ ਗੱਲ ਕੀਤੀ ਜਾਵੇ ਤਾਂ ਇਸ ਮਾਣਮੱਤੀ ਸਿੱਖ ਸੰਸਥਾ ਨੇ ਸਮਾਜ ਦੇ ਹਰ ਖੇਤਰ ਅੰਦਰ ਆਪਣੀ ਲੋਕ ਪੱਖੀ ਹੋਂਦ ਦਰਸਾਈ ਹੈ। ਬੇਸ਼ੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਈ ਪੰਥ ਵਿਰੋਧੀ ਸ਼ਕਤੀਆਂ ਦਾ ਸਾਹਮਣਾ ਕਰਨਾ ਪੈਂਦਾ ਰਿਹਾ ਪਰ ਇਸ ਨੇ ਆਪਣੀ ਸਥਾਪਨਾ ਦੇ ਮੰਤਵ ਅਨੁਸਾਰ ਹਰ ਚੁਣੌਤੀ ਤੋਂ ਪਾਰ ਹੁੰਦਿਆਂ ਟੀਚਿਆਂ ਦੀ ਸੇਧ ਵਿਚ ਸਫ਼ਰ ਜਾਰੀ ਰੱਖਿਆ।

PunjabKesari

ਇਸ ਲਈ ਸੌ ਸਾਲਾ ਸਥਾਪਨਾ ਦਿਹਾੜੇ ਮੌਕੇ ਹਰੇਕ ਗੁਰਸਿੱਖ ਦਾ ਫ਼ਰਜ਼ ਬਣਦਾ ਹੈ ਕਿ ਇਸ ਮਾਣਮੱਤੀ ਸੰਸਥਾ ਦੀਆਂ ਪ੍ਰਾਪਤੀਆਂ ਨੂੰ ਜਿਥੇ ਆਪ ਸਮਝੇ, ਉਥੇ ਹੀ ਹੋਰਨਾਂ ਤੱਕ ਪਹੁੰਚਾ ਕੇ ਆਪਣਾ ਪੰਥਕ ਫ਼ਰਜ਼ ਨਿਭਾਵੇ। ਅਸੀਂ ਮਾਣ ਨਾਲ ਕਹਿ ਸਕਦੇ ਹਾਂ ਕਿ ਸਿੱਖਾਂ ਪਾਸ ਅਜਿਹੀ ਇਕ ਲੋਕਤੰਤਰੀ ਸੰਸਥਾ ਹੈ, ਜੋ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਹੋਰ ਕਿਧਰੇ ਨਜ਼ਰੀਂ ਨਹੀਂ ਪੈਂਦੀ। ਸਰਬੱਤ ਦੇ ਭਲੇ ਦੇ ਸੰਕਲਪ ਅਤੇ ਪੰਥਕ ਸਰੋਕਾਰਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸੌ ਸਾਲ ਪਹਿਲਾਂ ਆਰੰਭ ਹੋਇਆ ਸਫ਼ਰ ਨਿਰੰਤਰ ਜਾਰੀ ਰਹੇਗਾ।

  • Shiromani Gurdwara Parbandhak Committee
  • Safar
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
  • ਸਫ਼ਰ
  • ਭਾਈ ਗੋਬਿੰਦ ਸਿੰਘ ਲੌਂਗੋਵਾਲ

42 ਸਾਲਾ ਬੀਬੀ ਦੀ ਕੋਰੋਨਾ ਕਾਰਣ ਮੌਤ, 15 ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • sgpc preliminary report on the sri anandpur sahib matter tomorrow
    ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • misleading propaganda regarding gurdwara bhai bahlo ji kahlwan
    ਗੁ. ਭਾਈ ਬਹਿਲੋ ਜੀ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹੇ ਸੰਗਤ: ਕਾਹਲਵਾਂ
  • do not turn gurdwara bangla sahib into a hub for politics
    'ਗੁਰਦੁਆਰਾ ਬੰਗਲਾ ਸਾਹਿਬ ਨੂੰ ਨਾ ਬਣਾਓ ਰਾਜਨੀਤੀ ਦਾ ਅੱਡਾ', ਹੇਮਕੁੰਟ ਸਾਹਿਬ ਕਮੇਟੀ ਨੇ ਜਤਾਇਆ ਰੋਸ
  • a special interview with harbhajan mann
    ਹਰਭਜਨ ਮਾਨ ਦਾ ਖ਼ਾਸ ਇੰਟਰਵਿਊ: 35 ਸਾਲਾਂ ਦੇ ਸੰਗੀਤਕ ਸਫ਼ਰ ਤੇ ਪਿੰਡ ਨਾਲ ਜੁੜੀਆਂ ਖੂਬਸੂਰਤ ਯਾਦਾਂ ਕੀਤੀਆਂ ਸਾਂਝੀਆਂ
  • alamgir gurdwara sahib kuldeep singh gargaj
    ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ ਬਿਆਨ
  • know the auspicious time for navratri and the correct time for kalash sthapana
    Shardiya Navratri 2026 : ਜਾਣੋ ਨਰਾਤੇ ਦਾ ਸ਼ੁੱਭ ਮਹੂਰਤ, ਕਲਸ਼ ਸਥਾਪਨਾ ਦਾ ਸਹੀ ਸਮਾਂ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in gurdaspur
      ਰਾਵੀ ਦਰਿਆ ਦੇ ਮਕੌੜਾ ਪੱਤਣ ’ਤੇ ਪਲਟੂਨ ਪੁਲ਼ ਬਣਾਉਂਦੇ ਸਮੇਂ ਪਲਟਿਆ ਹੈਡਰਾ, ਵੱਡਾ...
    • shwet malik to pargat singh
      ਹਿਮਾਚਲ ਦੀਆਂ ਕੈਮੀਕਲ ਨਸ਼ਾ ਬਣਾਉਣ ਵਾਲੀਆਂ ਫੈਕਟਰੀਆਂ ਨੂੰ ਬੰਦ ਕਰਾਉਣ ਪਰਗਟ ਸਿੰਘ...
    • shiromani akali dal yatra
      10 ਨਵੰਬਰ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ ਅਕਾਲੀ ਦਲ, ਤਖ਼ਤ ਸ੍ਰੀ ਦਮਦਮਾ...
    • accident in patiala
      ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ ਦਰਦਨਾਕ ਮੌਤ
    • power cut to spoil your sunday break
      ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
    • punjab bjp women wing
      ਪੰਜਾਬ ਭਾਜਪਾ ਮਹਿਲਾ ਮੋਰਚੇ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ...
    • assembly elections bjp punjab
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਲਿਆ ਗਿਆ ਇਹ ਅਹਿਮ ਫ਼ੈਸਲਾ
    • parvinder singh jhota father prime minister narendra modi
      ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +