ਪਟਿਆਲਾ (ਬਲਜਿੰਦਰ) : ਸ਼ਿਵ ਸੈਨਾ ਦੇ ਲੀਗਲ ਸੈੱਲ ਦੇ ਪੰਜਾਬ ਪ੍ਰਧਾਨ ਐਡਵੋਕੇਟ ਦਵਿੰਦਰ ਰਾਜਪੂਤ ਦੇ ਘਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਦਾਖਲ ਹੋ ਕੇ ਹਮਲਾ ਕੀਤਾ ਗਿਆ, ਜਿਸ ਵਿਚ ਉਨ੍ਹਾਂ ਦੇ ਵਾਹਨਾਂ ਦੀ ਭੰਨ-ਤੋੜ ਕੀਤੀ ਗਈ ਅਤੇ ਦਵਿੰਦਰ ਰਾਜਪੂਤ ਅਨੁਸਾਰ ਗੋਲੀਆਂ ਵੀ ਚਲਾਈਆਂ ਗਈਆਂ। ਇਸ ਹਮਲੇ ਵਿਚ ਦਵਿੰਦਰ ਰਾਜਪੂਤ ਦੀ ਕਾਰ ਭੰਨੀ ਗਈ ਤੇ ਉਹ ਬਾਹਰ ਨਹੀਂ ਨਿਕਲੇ, ਜਿਸ ਕਾਰਨ ਉਨ੍ਹਾਂ ਦਾ ਨੁਕਸਾਨ ਹੋਣ ਤੋਂ ਬਚ ਗਿਆ। ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦਵਿੰਦਰ ਰਾਜਪੂਤ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਹਾਲਾਂਕਿ ਉਨ੍ਹਾਂ ਕੋਲ ਇਕ ਗੰਨਮੈਨ ਹੈ ਪਰ ਉਸ ਦੇ ਸ਼ਾਮ ਨੂੰ ਚਲੇ ਜਾਣ ਕਾਰਨ ਸੁਰੱਖਿਆ ਦੀ ਵਿਵਸਥਾ ਨਹੀਂ ਰਹਿੰਦੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਚੰਗੀ ਖ਼ਬਰ, ਸੂਬਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਇਸ ਘਟਨਾ ਦੀ ਨਿੰਦਾ ਕਰਦਿਆਂ ਸ਼ਿਵ ਸੈਨਾ ਸ਼ਿੰਦੇ ਗਰੁੱਪ ਦੇ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਨੇ ਪਟਿਆਲਾ ਪੁਲਸ ਤੋਂ ਮੰਗ ਕੀਤੀ ਕਿ ਉਹ ਜਲਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇ। ਉਨ੍ਹਾਂ ਦੱਸਿਆ ਕਿ ਦਵਿੰਦਰ ਰਾਜਪੂਤ ਸ਼ਿਵ ਸੈਨਾ ਸੀ. ਐੱਮ. ਸ਼ਿੰਦੇ ਗਰੁੱਪ ਦਾ ਸੀਨੀਅਰ ਆਗੂ ਹੈ ਅਤੇ ਉਸ ਨੂੰ ਪਹਿਲਾਂ ਵੀ ਖਾਲਿਸਤਾਨੀ ਅੱਤਵਾਦੀਆਂ ਵੱਲੋਂ ਧਮਕੀਆਂ ਮਿਲੀਆਂ ਹਨ, ਜਿਸ ਕਾਰਨ ਜ਼ਿਲ੍ਹਾ ਪਟਿਆਲਾ ਪੁਲਸ ਨੇ ਉਸ ਨੂੰ ਗੰਨਮੈਨ ਵੀ ਦਿੱਤਾ ਹੋਇਆ ਹੈ ਪਰ ਸ਼ਾਮ ਨੂੰ ਗੰਨਮੈਨ ਚਲਾ ਜਾਂਦਾ ਹੈ ? ਉਨ੍ਹਾਂ ਦੇ ਘਰ ਅਤੇ ਉਨ੍ਹਾਂ ਦੀ ਸੁਰੱਖਿਆ ਵਿਚ ਕੋਈ ਕਮੀ ਹੋ ਸਕਦੀ ਹੈ, ਇਸ ਲਈ ਉਹ ਪੰਜਾਬ ਦੇ ਡੀ.ਜੀ.ਪੀ. ਅਤੇ ਪਟਿਆਲਾ ਦੇ ਐੱਸ.ਐੱਸ.ਪੀ. ਨੂੰ ਬੇਨਤੀ ਕਰਦੇ ਹਨ ਕਿ ਉਹ ਸ਼ਿਵ ਸੈਨਿਕਾਂ ਦੀ ਸੁਰੱਖਿਆ ਲਈ ਉਚਿਤ ਪ੍ਰਬੰਧ ਕਰਨ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਆ ਗਈ ਚੰਗੀ ਖ਼ਬਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ: ਗਾਜ਼ੀਗੁੱਲਾ ’ਚ ਕੰਬਲਾਂ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੋਂ ਦਿੱਸੀਆਂ ਅੱਗ ਦੀਆਂ ਲਪਟਾਂ
NEXT STORY