ਗੁਰਦਾਸਪੁਰ (ਵਿਨੋਦ)- ਜ਼ਿਲਾ ਪੁਲਸ ਨੇ ਧਾਰੀਵਾਲ 'ਚ ਸ਼ਿਵ ਸੈਨਾ ਨੇਤਾ ਹਨੀ ਮਹਾਜਨ 'ਤੇ ਹਮਲਾ ਕਰਨ ਵਾਲੇ ਮੁਲਜ਼ਮਾਂ 'ਚੋਂ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ 10 ਫਰਵਰੀ 2020 ਸ਼ਾਮ ਨੂੰ ਜਦੋਂ ਹਨੀ ਮਹਾਜਨ ਦੁਕਾਨ 'ਤੇ ਬੈਠਾ ਸੀ ਤਾਂ ਕਾਰ ਸਵਾਰਾਂ ਨੇ ਉਸ 'ਤੇ ਗੋਲੀਆ ਚਲਾ ਦਿੱਤੀਆਂ ਸਨ ਜਿਸ ਵਿਚ ਉਹ ਜ਼ਖ਼ਮੀ ਹੋ ਗਿਆ ਸੀ ਜਦਕਿ ਅਸ਼ੋਕ ਕੁਮਾਰ ਨਾਮ ਦਾ ਨੌਜਵਾਨ ਮਾਰਿਆ ਗਿਆ ਸੀ। ਇਸ ਕੇਸ 'ਚ 3 ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਮੁੱਖ ਮੁਲਜ਼ਮ ਹਰਜਿੰਦਰ ਸਿੰਘ ਉਰਫ਼ ਜਿੰਦਾ ਪੁੱਤਰ ਗੁਰਬਖਸ਼ ਸਿੰਘ ਵਾਸੀ ਖਾਨੇਵਾਲ ਪੁਲਸ ਦੇ ਹੱਥ ਨਹੀਂ ਆ ਰਿਹਾ ਸੀ, ਜਿਸ ਨੂੰ ਅੱਜ ਪੁਲਸ ਨੇ ਗ੍ਰਿਫ਼ਤਾਰ ਕਰ ਕੇ ਅਦਾਲਤ 'ਚ ਪੇਸ਼ ਕਰ ਕੇ ਉਸ ਦਾ ਪੁਲਸ ਰਿਮਾਂਡ ਲਿਆ ਹੈ।
ਇਸ ਸਬੰਧੀ ਜ਼ਿਲਾ ਪੁਲਸ ਮੁਖੀ ਸਵਰਨਦੀਪ ਸਿੰਘ ਨੇ ਹਰਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਤਾਂ ਕਰ ਦਿੱਤੀ ਪਰ ਉਨ੍ਹਾਂ ਕਿਹਾ ਕਿ ਅਜੇ ਕਈ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕਰਨਾ ਬਾਕੀ ਹੈ, ਇਸ ਲਈ ਇਸ ਮਾਮਲੇ 'ਚ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ।
ਪੰਜਾਬ ਸਰਕਾਰ ਨੇ ਕੋਵਿਡ-19 ਬਾਰੇ ਹਰ ਜਾਣਕਾਰੀ ਲਈ 'ਵਟਸਐਪ ਬੋਟ' ਤੇ ਫੇਸਬੁੱਕ ਚੈਟ ਬੋਟ' ਕੀਤੀ ਲਾਂਚ
NEXT STORY