ਲੁਧਿਆਣਾ (ਗਣੇਸ਼): ਲੁਧਿਆਣਾ ਵਿਚ ਸ਼ਿਵ ਸੈਨਾ ਸਮਾਜਵਾਦੀ ਦੇ ਵਪਾਰ ਵਿੰਗ ਦੇ ਪ੍ਰਧਾਨ ਰਾਜਨ ਰਾਣਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਤੇ ਹਮਲਾ ਹੋ ਗਿਆ। ਹਮਲਾਵਰ ਉਨ੍ਹਾਂ ਨਾਲ ਕੁੱਟਮਾਰ ਕਰ ਕੇ ਮੌਕੇ ਤੋਂ ਫ਼ਰਾਰ ਹੋ ਗਏ, ਜਦਕਿ ਉਨ੍ਹਾਂ ਦਾ ਇਕ ਸਾਥੀ ਲੋਕਾਂ ਦੀ ਮਦਦ ਨਾਲ ਫੜਿਆ ਗਿਆ। ਰਾਣਾ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਇਲਾਜ ਮਗਰੋਂ ਡੀ.ਐੱਮ.ਸੀ. ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਘਟਨਾ ਸਮੇਂ ਰਾਜਨ ਰਾਣਾ ਦੇ ਨਾਲ ਉਨ੍ਹਾਂ ਦਾ ਸਿਕਿਓਰਿਟੀ ਗਾਰਡ ਮੌਜੂਦ ਨਹੀਂ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀਆਂ ਦਾ ਰਾਜ! 30 ਸਾਲਾਂ ਤੋਂ ਬਣ ਰਹੇ ਸਰਪੰਚ
ਇਸ ਸਬੰਧੀ ਗੱਲਬਾਤ ਕਰਦਿਆਂ ਹਸਪਤਾਲ ਵਿਚ ਜ਼ੇਰੇ ਇਲਾਜ ਰਾਜਨ ਰਾਣਾ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਨਾਲ ਛੋਟੇ ਭਰਾ ਬੋਬੀ ਦਾ ਜਨਮ ਦਿਨ ਮਨਾ ਕੇ ਵਾਪਸ ਪਰਤ ਰਹੇ ਸਨ। ਰਾਤ ਨੂੰ ਪੌਣੇ 12 ਵਜੇ ਦੇ ਕਰੀਬ ਚੌੜਾ ਬਾਜ਼ਾਰ ਵਿਚ ਪਰੌਂਠੇ ਵੇਚਣ ਵਾਲਿਆਂ ਦੀਆਂ ਰੇਹੜੀਆਂ 'ਤੇ ਕੁਝ ਨੌਜਵਾਨ ਖੜ੍ਹੇ ਸਨ। ਸੜਕ 'ਤੇ ਰਾਹ ਘੱਟ ਹੋਣ ਕਾਰਨ ਉਨ੍ਹਾਂ ਦੇ ਭਤੀਜੇ ਪੀਯੂਸ਼ ਨੇ ਕਾਰ ਦਾ ਹਾਰਨ ਵਜਾ ਦਿੱਤਾ। ਇਸ ਤੋਂ ਉਹ ਨੌਜਵਾਨ ਭੜਕ ਉੱਠੇ ਤੇ ਉਨ੍ਹਾਂ ਨੂੰ ਗਾਹਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਲੋਕਾਂ ਨੇ ਕਾਰ ਵਿਚ ਸਕੂਟਰੀ ਨਾਲ ਟੱਕਰ ਮਾਰ ਦਿੱਤੀ ਤੇ ਬਹਿਸਣਾ ਸ਼ੁਰੂ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਬੰਦੀਛੋੜ ਦਿਵਸ ਮੌਕੇ ਇਨ੍ਹਾਂ ਗੁਰਦੁਆਰਿਆਂ 'ਚ ਨਹੀਂ ਕੀਤੀ ਜਾਵੇਗੀ ਦੀਪਮਾਲਾ, ਜਾਣੋ ਵਜ੍ਹਾ
ਸ਼ਿਵ ਸੈਨਾ ਆਗੂ ਨੇ ਅੱਗੇ ਦੱਸਿਆ ਕਿ ਉਸੇ ਨੌਜਵਾਨ ਨੇ ਤਕਰੀਬਨ 1 ਦਰਜਨ ਨੌਜਵਾਨਾਂ ਨੂੰ ਬੁਲਾ ਕੇ ਹਮਲਾ ਕਰ ਦਿੱਤਾ। ਹਮਲੇ ਵਿਚ ਉਹ, ਉਸ ਦਾ ਭਰਾ ਬੋਬੀ ਤੇ ਭਤੀਜਾ ਪੀਯੂਸ਼ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿਚ ਰਾਣਾ ਦਾ ਇਲਾਜ ਕਰ ਉਨ੍ਹਾਂ ਨੂੰ ਡੀ.ਐੱਮ.ਸੀ. ਹਸਪਤਾਲ ਭੇਜ ਦਿੱਤਾ ਗਿਆ। ਮੌਕੇ 'ਤੇ ਥਾਣਾ ਡਵੀਜ਼ਨ ਨੰਬਰ 3 ਦੀ ਪੁਲਸ ਪਹੁੰਚੀ। ਥਾਣਾ ਡਵੀਜ਼ਨ ਨੰਬਰ 2 ਦੇ SHO ਅੰਮ੍ਰਿਤਪਾਲ ਸ਼ਰਮਾ ਨੇ ਕਿਹਾ ਕਿ ਮੌਕੇ 'ਤੇ ਲੱਗੇ CCTV ਕੈਮਰੇ ਚੱਕੇ ਕੀਤੇ ਜਾਣਗੇ। ਮਾਮਲਾ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿਚ ਹੈ। ਹਮਲੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਚੋਣ ਪ੍ਰਕਿਰਿਆ ਸ਼ੁਰੂ, 148 ਮੈਂਬਰਾਂ 'ਚੋਂ 141 ਹੋਏ ਹਾਜ਼ਰ
NEXT STORY