ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਹਿੰਸਾ ਦੇ ਹੱਕ ਵਿਚ ਨਹੀਂ ਹਨ। ਜਥੇਦਾਰ ਹਰਪ੍ਰੀਤ ਸਿੰਘ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਤੋਂ ਲੁਧਿਆਣਾ ਵਿਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ ’ਤੇ ਹੋਏ ਹਮਲੇ ਸਬੰਧੀ ਸਵਾਲ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਸਮਾਜ ਦੇ ਬਹੁਤ ਸਾਰੇ ਲੋਕ ਦੂਜੇ ਧਰਮਾਂ ਪ੍ਰਤੀ ਨਫਰਤ ਫੈਲਾਅ ਰਹੇ ਹਨ ਅਤੇ ਕਿਸੇ ਵੀ ਧਰਮ ਪ੍ਰਤੀ ਨਾਂਹਪੱਖੀ ਸ਼ਬਦਾਵਲੀ ਦੀ ਵਰਤੋਂ ਕਰਨਾ ਨਫਰਤ ਫੈਲਾਉਣ ਦੇ ਬਰਾਬਰ ਹੈ। ਇਕ ਹੋਰ ਸਵਾਲ ਦੇ ਜਵਾਬ ਵਿਚ ਜਥੇਦਾਰ ਨੇ ਕਿਹਾ ਕਿ ਦੇਸ਼ ਦੇ ਬਾਕੀ ਸੂਬਿਆਂ ਵਿਚ ਕਿਸੇ 'ਤੇ ਐੱਨ.ਐੱਸ.ਏ. ਲਗਾਉਣ ਦੀ ਮਿਆਦ ਸਿਰਫ ਇਕ ਸਾਲ ਹੈ ਪਰ ਪੰਜਾਬ ਵਿਚ ਇਹ ਸਮਾਂ ਦੋ ਸਾਲ ਹੈ। ਇਸ ਦੌਰਾਨ ਉਨ੍ਹਾਂ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਵੀ ਕੀਤੀ।
ਇਹ ਵੀ ਪੜ੍ਹੋ : ਐਕਸ਼ਨ 'ਚ ਪੰਜਾਬ ਪੁਲਸ, ਪ੍ਰਾਈਵੇਟ ਸਕੂਲਾਂ 'ਤੇ ਵੱਡੀ ਕਾਰਵਾਈ
ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਅੰਮ੍ਰਿਤਪਾਲ ਨੇ ਸੰਸਦ ਵਿਚ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਚੁੱਕੇ ਹਨ, ਇਸ ਲਈ ਹੁਣ ਸਰਕਾਰ ਨੂੰ ਐੱਨ. ਐੱਸ. ਏ. ਹਟਾ ਕੇ ਉਸ ਨੂੰ ਰਿਹਾਅ ਕਰਨਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ 'ਚ ਚੱਲ ਰਹੀ ਧੜੇਬੰਦੀ 'ਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਧੜੇਬੰਦੀ ਹੋਣਾ ਮਾੜੀ ਗੱਲ ਹੈ, ਧੜੇਬੰਦੀ ਕਿਸੇ ਵੀ ਪਾਰਟੀ ਨੂੰ ਸ਼ੋਭਾ ਨਹੀਂ ਦਿੰਦੀ।
ਕੁੱਲ੍ਹੜ ਪਿੱਜ਼ਾ ਕੱਪਲ ਨਾਲ ਵਾਪਰੀ ਇਕ ਹੋਰ ਘਟਨਾ, ਗੁੱਸੇ 'ਚ ਆਏ ਸਹਿਜ ਅਰੋੜਾ ਨੇ ਲਾਈਵ ਹੋ ਕੇ ਦੱਸੀ ਸਾਰੀ ਗੱਲ
NEXT STORY