ਗੁਰਦਾਸਪੁਰ (ਹਰਮਨ) : ਅੱਜ ਸ਼ਿਵ ਸੈਨਾ ਸਮਾਜਵਾਦੀ ਦੇ ਪੰਜਾਬ ਇੰਚਾਰਜ ਸਚਿਨ ਭਾਜਪਾ 'ਚ ਸ਼ਾਮਲ ਹੋ ਗਏ ਹਨ, ਜਿਨ੍ਹਾਂ ਨੂੰ ਪਾਰਟੀ 'ਚ ਆਉਣ 'ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦੂਜੀਆਂ ਪਾਰਟੀਆਂ ਦੇ ਆਗੂ ਲਗਾਤਾਰ ਭਾਜਪਾ 'ਚ ਸ਼ਾਮਲ ਹੋ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਮਹਾਂਮੰਤਰੀ ਕਮਲਜੀਤ ਚਾਵਲਾ, ਜ਼ਿਲ੍ਹਾ ਮੀਤ ਪ੍ਰਧਾਨ ਜਤਿੰਦਰ ਪਰਦੇਸੀ, ਮੰਡਲ ਗੁਰਦਾਸਪੁਰ ਪ੍ਰਧਾਨ ਅਤੁਲ ਮਹਾਜਨ, ਮੰਡਲ ਮਹਾਂਮੰਤਰੀ ਪ੍ਰੀਤਮ ਸਿੰਘ ਰਾਜਾ, ਜ਼ਿਲ੍ਹਾ ਸੋਸ਼ਲ ਮੀਡੀਆ ਸਹਿ ਇੰਚਾਰਜ ਉਮੇਸ਼ਵਰ ਮਹਾਜਨ, ਮੰਡਲ ਮੀਤ ਪ੍ਰਧਾਨ ਅੰਕੁਸ਼ ਮਹਾਜਨ, ਮੰਡਲ ਸਕੱਤਰ ਵਿਨੋਦ ਕੁਮਾਰ ਸਹਿਤ ਕਈ ਭਾਜਪਾ ਵਰਕਰ ਮੌਜੂਦ ਸਨ।
ਮੋਹਾਲੀ 'ਚ ਸਦਭਾਵਨਾ ਦਿਵਸ ਮੌਕੇ ਭੁੱਖ-ਹੜਤਾਲ 'ਤੇ ਬੈਠੇ ਕਿਸਾਨ
NEXT STORY