Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:31:15 PM

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸ਼ਿਵ ਸੈਨਾ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਦੇ ਪੁੱਤਰ ’ਤੇ ਚੱਲੀਆਂ ਗੋਲੀਆਂ, ਭਲਕੇ ਫਗਵਾੜਾ ਬੰਦ ਦਾ ਐਲਾਨ

PUNJAB News Punjabi(ਪੰਜਾਬ)

ਸ਼ਿਵ ਸੈਨਾ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਦੇ ਪੁੱਤਰ ’ਤੇ ਚੱਲੀਆਂ ਗੋਲੀਆਂ, ਭਲਕੇ ਫਗਵਾੜਾ ਬੰਦ ਦਾ ਐਲਾਨ

  • Edited By Inder Prajapati,
  • Updated: 19 Nov, 2025 06:40 AM
Punjab
shiv sena punjab state senior vice president s son shot
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ) - ਫਗਵਾੜਾ ’ਚ ਅੱਜ ਦੇਰ ਸ਼ਾਮ ਸੰਘਣੀ ਆਬਾਦੀ ਵਾਲੇ ਗਊਸ਼ਾਲਾ ਬਾਜ਼ਾਰ ’ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਨੌਜਵਾਨਾਂ ਦੀ ਇਕ ਟੋਲੀ ਨੇ ਸ਼ਿਵ ਸੈਨਾ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਕਰਵਲ ਦੇ ਪੁੱਤਰ ਸ਼ਿਵ ਸੈਨਾ ਨੇਤਾ ਜਿੰਮੀ ਕਰਵਲ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਸ ਦੀ ਕੁੱਟ-ਮਾਰ ਕਰਦੇ ਹੋਏ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਇਸ ਦੌਰਾਨ ਜਦੋਂ ਜਿੰਮੀ ਕਰਵਲ ’ਤੇ ਹੋਏ ਜਾਨਲੇਵਾ ਹਮਲੇ ਦੀ ਸੂਚਨਾ ਉਸ ਦੇ ਪਿਤਾ ਇੰਦਰਜੀਤ ਕਰਵਲ ਨੂੰ ਮਿਲੀ ਤਾਂ ਉਹ ਮੌਕੇ ’ਤੇ ਪੁੱਜੇ ਅਤੇ ਆਪਣੇ ਪੁੱਤਰ ਨੂੰ ਬਚਾਉਣ ਲਈ ਅੱਗੇ ਹੋਏ। ਇਸ ’ਤੇ ਮੁਲਜ਼ਮ ਨੌਜਵਾਨਾਂ ਨੇ ਇੰਦਰਜੀਤ ਕਰਵਲ ’ਤੇ ਵੀ ਹਮਲਾ ਕਰ ਦਿੱਤਾ, ਜਿਸ ’ਚ ਉਹ ਜ਼ਖਮੀ ਹੋ ਗਏ ਅਤੇ ਉਨ੍ਹਾਂ ਦੇ ਕੰਨ ’ਤੇ ਗੰਭੀਰ ਸੱਟਾਂ ਲੱਗੀਆਂ ਹਨ।

PunjabKesari

ਜ਼ਖਮੀ ਹੋਏ ਇੰਦਰਜੀਤ ਕਰਵਲ ਅਤੇ ਉਨ੍ਹਾਂ ਦੇ ਪੁੱਤਰ ਜਿੰਮੀ ਕਰਵਲ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਸਰਕਾਰੀ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਸਰਕਾਰੀ ਡਾਕਟਰਾਂ ਮੁਤਾਬਕ ਜਿੰਮੀ ਕਰਵਲ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹਨ। ਇਸ ਦੌਰਾਨ ਸ਼ਹਿਰ ’ਚ ਵਾਪਰੇ ਗੋਲੀਕਾਂਡ ਦੀ ਸੂਚਨਾ ਮਿਲਦੇ ਹੀ ਸਿਵਲ ਹਸਪਤਾਲ ’ਚ ਨਗਰ ਨਿਗਮ ਫਗਵਾੜਾ ਦੇ ਮੇਅਰ ਸ਼੍ਰੀ ਰਾਮਪਾਲ ਉੱਪਲ, ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਡੀ. ਐੱਸ. ਪੀ. ਫਗਵਾੜਾ ਸ਼੍ਰੀ ਭਾਰਤ ਭੂਸ਼ਣ ਸਮੇਤ ਬਹੁਤ ਵੱਡੀ ਗਿਣਤੀ ’ਚ ਫਗਵਾੜਾ ਦੇ ਵਸਨੀਕ ਮੌਜੂਦ ਹਨ ਅਤੇ ਹਾਲਾਤ ਬੇਹੱਦ ਗੰਭੀਰ ਬਣੇ ਹੋਏ ਹਨ।

ਫਗਵਾੜਾ ਚ ਹੋਈ ਉਕਤ ਵਾਰਦਾਤ ਤੋਂ ਬਾਅਦ ਸ਼ਹਿਰ ਚ ਭਾਰੀ ਤਨਾਅ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਸ਼ਿਵ ਸੈਨਿਕਾਂ, ਹਿੰਦੂ ਸੰਗਠਨਾਂ ਦੇ ਆਗੂਆਂ ਅਤੇ ਸਾਥੀ ਸਮਰਥਕਾਂ ਵੱਲੋਂ 19 ਨਵੰਬਰ ਨੂੰ ਫਗਵਾੜਾ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹਨਾਂ ਸਾਰੀਆਂ ਵਲੋਂ ਐਲਾਨ ਵੀ ਕੀਤਾ ਗਿਆ ਹੈ ਕਿ ਜਦ ਤੱਕ ਫਗਵਾੜਾ ਪੁਲਿਸ ਮਾਮਲੇ ਚ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਇਹਨਾਂ ਖਿਲਾਫ ਬਣਦੀ ਸਖਤ ਪੁਲਿਸ ਕਾਰਵਾਈ ਨੂੰ ਪੂਰਾ ਨਹੀਂ ਕਰਦੀ ਹੈ ਤਦ ਤੱਕ ਫਗਵਾੜਾ ਦੇ ਬਾਜ਼ਾਰ ਬੰਦ ਰੱਖੇ ਜਾਣਗੇ।

ਜ਼ਿਲ੍ਹਾ ਕਪੂਰਥਲਾ ਪੁਲਸ ਸਮੇਤ ਫਗਵਾੜਾ ਪੁਲਸ ਦੇ ਸੀਨੀਅਰ ਪੁਲਸ ਅਫਸਰਾਂ ਨੂੰ ਸ਼ਿਵ ਸੇਨਾ ਆਗੂ ਜਿੰਮੀ ਕਰਵਲ ਦੀ ਜਾਨ ਨੂੰ ਖਤਰੇ ਸਬੰਧੀ ਬੀਤੇ 3 ਦਿੰਨਾਂ ਤੋਂ ਲਗਾਤਾਰ ਦਿਤੀ ਜਾ ਰਹੀ ਸੀ ਜਾਣਕਾਰੀ - ਇੰਦਰਜੀਤ ਕਰਵਲ
ਸਿਵਲ ਹਸਪਤਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜ਼ਖਮੀ ਇੰਦਰਜੀਤ ਕਰਵਲ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਜਿੰਮੀ ਕਰਵਲ ਸਥਾਨਕ ਗਊਸ਼ਾਲਾ ਬਾਜ਼ਾਰ 'ਚ ਰੂਟੀਨ ਵਾਂਗ ਗਿਆ ਸੀ ਜਿੱਥੇ ਉਸ ਤੇ ਹਮਲਾਵਾਰ ਨੌਜਵਾਨਾਂ ਦੀ ਇੱਕ ਟੋਲੀ ਵੱਲੋਂ ਗੋਲੀਆਂ ਚਲਾ ਉਸ ਨੂੰ ਜਾਨੋ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਕਿਹਾ ਕਿ ਜਦ ਉਹਨਾਂ ਨੂੰ ਜਿੰਮੀ ਕਰਵਲ ਤੇ ਹੋਏ ਜਾਨਲੇਵਾ ਹਮਲੇ ਦੀ ਸੂਚਨਾ ਮਿਲੀ ਤਾਂ ਉਹ ਮੌਕੇ 'ਤੇ ਫੌਰੀ ਤੌਰ 'ਤੇ ਪੁੱਜੇ ਜਿੱਥੇ ਜਿੰਮੀ ਕਰਵਲ ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੇ ਉਹਨਾਂ 'ਤੇ ਵੀ ਹਮਲਾ ਕਰ ਦਿੱਤਾ ਜਿਸ 'ਚ ਉਹ ਜ਼ਖਮੀ ਹੋਏ ਹਨ।

ਇੰਦਰਜੀਤ ਕਰਵਲ ਨੇ ਵੱਡਾ ਖੁਲਾਸਾ ਕਰਦੇ ਹੋਏ ਦੱਸਿਆ ਕਿ ਉਹਨਾਂ ਵੱਲੋਂ ਜ਼ਿਲਾ ਕਪੂਰਥਲਾ ਦੇ ਐੱਸ.ਐੱਸ.ਪੀ. ਫਗਵਾੜਾ ਦੀ ਐੱਸ.ਪੀ. ਸਮੇਤ ਪੁਲਸ ਦੇ ਵੱਡੇ ਅਧਿਕਾਰੀਆਂ ਨੂੰ ਬੀਤੇ ਤਿੰਨ ਦਿਨਾਂ ਤੋਂ ਸੂਚਨਾ ਦਿੱਤੀ ਜਾ ਰਹੀ ਸੀ ਕਿ ਉਹਨਾਂ ਦੇ ਪੁੱਤਰ ਜਿੰਮੀ ਕਰਵਲ ਦੀ ਕੁਛ ਨੌਜਵਾਨਾਂ ਵੱਲੋਂ ਲਗਾਤਾਰ ਰੇਕੀ ਕੀਤੀ ਜਾ ਰਹੀ ਹੈ ਜਿਸ ਕਾਰਨ ਉਹਨਾਂ ਦੇ ਪੁੱਤਰ ਜਿੰਮੀ ਕਰਵਲ ਦੀ ਜਾਨ ਨੂੰ ਵੱਡਾ ਖਤਰਾ ਬਣਿਆ ਹੋਇਆ ਹੈ। ਕਰਵਲ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਸਦੇ ਪੁੱਤਰ ਦੇ ਇੱਕ ਕਰੀਬੀ ਦੋਸਤ ਨੂੰ ਕੁਝ ਨੌਜਵਾਨਾਂ ਵੱਲੋਂ ਅਗਵਾਹ ਕਰਦੇ ਹੋਏ ਕਈ ਤਰਹਾਂ ਦੀਆਂ ਧਮਕੀ ਭਰੀਆਂ ਗੱਲਾਂ ਵੀ ਆਖੀਆਂ ਗਈਆਂ ਸਨ। ਉਹਨਾਂ ਕਿਹਾ ਕਿ ਇਹ ਸਾਰੇ ਮਾਮਲੇ ਦੀ ਜਾਣਕਾਰੀ ਉਹਨਾਂ ਵੱਲੋਂ ਜਿਲਾ ਕਪੂਰਥਲਾ ਸਮੇਤ ਫਗਵਾੜਾ ਪੁਲਸ ਦੇ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ ਗਈ ਸੀ ਪਰ ਅਫਸੋਸ ਇਸ ਗੱਲ ਦਾ ਹੈ ਕਿ ਪੁਲਸ ਨੇ ਇਸ ਵੱਲ ਕੋਈ ਧਿਆਨ ਹੀ ਨਹੀਂ ਦਿੱਤਾ ਅਤੇ ਅੱਜ ਉਹਨਾਂ ਦੇ ਪੁੱਤਰ ਜਿੰਮੀ ਕਰਵਲ ਅਤੇ ਖੁਦ ਉਹਨਾਂ ਤੇ ਵੱਡਾ ਹਮਲਾ ਹੋ ਗਿਆ ਹੈ।

ਸਿਵਲ ਹਸਪਤਾਲ ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀਐੱਸਪੀ ਫਗਵਾੜਾ ਭਾਰਤ ਭੂਸ਼ਣ ਨੇ ਸ਼ਿਵ ਸੈਨਾ ਨੇਤਾ ਇੰਦਰਜੀਤ ਕਰਵਲ ਦੇ ਪੁੱਤਰ ਜਿੰਮੀ ਕਰਵਲ ਤੇ ਸਥਾਨਕ ਗਊਸ਼ਾਲਾ ਬਾਜ਼ਾਰ ਚ ਫਾਇਰਿੰਗ ਹੋਣ ਦੀ ਅਧਿਕਾਰਿਕ ਤੌਰ ਤੇ ਤਸਦੀਕ ਕਰਦੇ ਹੋਏ ਦੱਸਿਆ ਕਿ ਪੁਲਸ ਵਾਪਰੇ ਗੋਲੀਕਾਂਡ ਦੀ ਹਰ ਪੱਖੋਂ ਬਰੀਕੀ ਨਾਲ ਜਾਂਚ ਕਰ ਰਹੀ ਹੈ। ਉਹਨਾਂ ਕਿਹਾ ਕਿ ਮੌਕੇ ਤੇ ਕਿੰਨੀਆਂ ਗੋਲੀਆਂ ਚੱਲੀਆਂ ਹਨ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਮਾਮਲਾ ਆਪਸੀ ਪੁਰਾਣੀ ਨਿਜੀ ਰੰਜਿਸ਼ ਦਾ ਹੈ, ਗੋਲੀਕਾਂਡ ਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆਂ ਨਹੀਂ ਜਾਵੇਗਾ,ਦੋਸ਼ੀਆਂ ਦੀ ਪਛਾਣ ਹੋ ਗਈ ਹੈ – ਐੱਸ ਪੀ ਮਾਧਵੀ ਸ਼ਰਮਾ
ਜਗ ਬਾਣੀ ਨਾਲ ਗੱਲਬਾਤ ਕਰਦੇ ਹੋਏ ਐੱਸ ਪੀ ਫਗਵਾੜਾ ਸ਼੍ਰੀਮਤੀ ਮਾਧਵੀ ਸ਼ਰਮਾ ਨੇ ਕਿਹਾ ਕਿ ਫਗਵਾੜਾ ਪੁਲਸ ਗੋਲੀ ਕਾਂਡ ਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਬਖਸ਼ਣ ਵਾਲੀ ਨਹੀਂ ਹੈ। ਉਹਨਾਂ ਕਿਹਾ ਕਿ ਦੋਸ਼ੀਆਂ ਦੀ ਪਛਾਣ ਹੋ ਗਈ ਹੈ। ਉਹਨਾਂ ਕਿਹਾ ਕਿ ਇਹ ਸਾਰਾ ਮਾਮਲਾ ਆਪਸੀ ਪੁਰਾਣੀ ਨਿਜੀ ਰੰਜਿਸ਼ ਦਾ ਹੈ ਜਿਸ ਕਾਰਨ ਇਹ ਵਾਰਦਾਤ ਹੋਈ ਹੈ। ਉਹਨਾਂ ਕਿਹਾ ਕਿ ਜਿਸ ਕਿਸੇ ਨੇ ਵੀ ਫਗਵਾੜਾ ਚ ਆਪਸੀ ਭਾਈਚਾਰੇ ਤੇ ਅਮਨ ਸ਼ਾਂਤੀ ਨੂੰ ਖਰਾਬ ਕਰਨ ਵੀ ਇਹ ਕੋਸ਼ਿਸ਼ ਕੀਤੀ ਹੈ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਨੂੰ ਫਗਵਾੜਾ ਪੁਲਸ ਵੱਲੋਂ ਬਿਨਾ ਕਿਸੇ ਭੇਦਭਾਵ ਦੇ ਬੇਹਦ ਸਖਤੀਂ ਨਾਲ ਪੂਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਦੇ ਲਈ ਫਗਵਾੜਾ ਪੁਲਸ ਦੀਆਂ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸਪੀ ਫਗਵਾੜਾ ਸ਼੍ਰੀਮਤੀ ਸ਼ਰਮਾ ਨੇ ਫਗਵਾੜਾ ਸਮੇਤ ਪੂਰੇ ਪੰਜਾਬ ਦੇ ਵਸਨੀਕਾਂ ਨੂੰ ਆਪਸੀ ਭਾਈਚਾਰਾ ਅਤੇ ਅਮਨ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

ਫਗਵਾੜਾ ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ, ਅੱਜ ਜੋ ਕੁਝ ਹੋਇਆ ਹੈ ਇਹ ਬੇਹਦ ਗੰਭੀਰ ਹੈ- ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ
ਫਗਵਾੜਾ ਸਿਵਲ ਹਸਪਤਾਲ ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਫਗਵਾੜਾ ਦੇ ਵਿਧਾਇਕ ਸਰਦਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਗਊਸ਼ਾਲਾ ਬਾਜ਼ਾਰ ਚ ਵਾਪਰੇ ਗੋਲੀਕਾਂਡ ਦੀ ਸਖਤ ਸ਼ਬਦਾਂ ਚ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਫਗਵਾੜਾ ਚ ਕਾਨੂੰਨ ਵਿਵਸਥਾ ਦਾ ਬਹੁਤ ਮੰਦਾ ਹਾਲ ਹੈ ਪਰ ਅਫਸੋਸ ਹੈ ਕਿ ਪੰਜਾਬ ਦੀ ਆਪ ਸਰਕਾਰ ਨੂੰ ਇਸਦੀ ਕੋਈ ਫਿਕਰ ਨਹੀਂ ਹੈ। ਉਹਨਾਂ ਕਿਹਾ ਕਿ ਉਹ ਹੈਰਾਨ ਹਨ ਕਿ ਜਦ ਸ਼ਿਵ ਸੈਨਾ ਨੇਤਾ ਇੰਦਰਜੀਤ ਕਰਵਲ ਵੱਲੋਂ ਬੀਤੇ ਕੁਝ ਦਿਨਾਂ ਤੋਂ ਜਿਲਾ ਕਪੂਰਥਲਾ ਸਮੇਤ ਫਗਵਾੜਾ ਪੁਲਸ ਦੇ ਅਧਿਕਾਰੀਆਂ ਨੂੰ ਆਪਣੇ ਪੁੱਤਰ ਜਿੰਮੀ ਕਰਵਲ ਦੀ ਜਾਨ ਨੂੰ ਬਣੇ ਹੋਏ ਖਤਰੇ ਸਬੰਧੀ ਲਗਾਤਾਰ ਜਾਣਕਾਰੀ ਦਿੱਤੀ ਜਾ ਰਹੀ ਸੀ ਤਾਂ ਪੁਲਸ ਨੇ ਬਣਦੀ ਇਤਿਹਾਸਤਨ ਕਾਰਵਾਈ ਨੂੰ ਪੂਰਾ ਕਿਉਂ ਨਹੀਂ ਕੀਤਾ ਹੈ। ਉਹਨਾਂ ਕਿਹਾ ਕਿ ਜੇਕਰ ਪੁਲਸ ਅਧਿਕਾਰੀ ਮੁਸਤੈਦ ਹੁੰਦੇ ਤਾਂ ਸ਼ਾਇਦ ਅੱਜ ਜੋ ਕੁਝ ਗਊਸ਼ਾਲਾ ਬਾਜ਼ਾਰ ਚ ਵੇਖਣ ਨੂੰ ਮਿਲਿਆ ਉਹ ਨਾ ਹੁੰਦਾ। ਉਨਾਂ ਫਗਵਾੜਾ ਦੇ ਵਸਨੀਕਾਂ ਨੂੰ ਆਪਸੀ ਭਾਈਚਾਰਾ ਅਤੇ ਅਮਨ ਸ਼ਾਂਤੀ ਨੂੰ ਬਣਾਏ ਰੱਖਣ ਦੀ ਪੁਰਜੋਰ ਅਪੀਲ ਕੀਤੀ ਹੈ।

  • Shiv Sena
  • Shiv Sena leader Jimmy Karwal
  • Phagwara
  • Gaushala Bazaar

ਜਲੰਧਰ: ਕਰੰਟ ਲੱਗਣ ਕਾਰਨ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਰਿਵਾਰ ਨੇ ਲਗਾਇਆ ਕਤਲ ਦਾ ਦੋਸ਼

NEXT STORY

Stories You May Like

  • over a dozen shots fired during vehicle weighing in patti
    ਪੰਜਾਬ: ਗੱਡੀਆਂ ਦਾ ਵਜ਼ਨ ਕਰਵਾਉਣ 'ਤੇ ਚੱਲੀਆਂ ਦਰਜਨ ਤੋਂ ਵੱਧ ਗੋਲੀਆਂ, ਦਹਿਲਿਆ ਇਹ ਇਲਾਕਾ
  • federation mehta also announces full support for punjab bandh call
    ਪੰਜਾਬ ਬੰਦ ਦੇ ਸੱਦੇ ਨੂੰ ਫੈਡਰੇਸ਼ਨ ਮਹਿਤਾ ਵੱਲੋਂ ਵੀ ਪੂਰਨ ਸਮਰਥਨ ਦਾ ਐਲਾਨ
  • firing case
    ਮੋਹਾਲੀ 'ਚ ਕਾਂਗਰਸੀ ਆਗੂ ਦੇ ਘਰ ਚੱਲੀਆਂ ਠਾਹ-ਠਾਹ ਗੋਲੀਆਂ
  • senior lashkar e taiba commander shot dead in pakistan
    ਪਾਕਿਸਤਾਨ ’ਚ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ
  • markets in dhilwan remained completely closed   punjab bandh   call
    'ਪੰਜਾਬ ਬੰਦ' ਦੇ ਸੱਦੇ ‘ਤੇ ਢਿੱਲਵਾਂ ਦੇ ਬਾਜ਼ਾਰ ਰਹੇ ਮੁਕੰਮਲ ਬੰਦ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • new team of bjp kisan morcha punjab state office bearers announced
    ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਅਹੁਦੇਦਾਰਾਂ ਦੀ ਨਵੀਂ ਟੀਮ ਦਾ ਐਲਾਨ
  • announcement of a holiday on tuesday
    ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ ਰਹਿਣਗੇ ਬੰਦ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • agniveer recruitment rally from 14th to 22nd november in jalandhar
      ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
    • bhim singh on amit shah visit
      ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ...
    • haryana chief minister nayab singh saini and bhagwan valmiki ji
      ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
    • big incident in punjab
      ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ...
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • jagdeep nakkai black turban
      ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਜਾਰੀ ਰੱਖਾਂਗੇ ਸੰਘਰਸ਼:...
    • mohammad mustafa news
      'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ...
    • harjinder singh dhami statement
      ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ...
    • faridkot jail checking
      ਫ਼ਰੀਦਕੋਟ ਮਾਡਰਨ ਜੇਲ੍ਹ 'ਚ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ: 200 ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +