ਝਬਾਲ/ਬੀੜ ਸਾਹਿਬ (ਲਾਲੂ ਘੁੰਮਣ, ਬਖਤਾਵਰ, ਭਾਟੀਆ) - ਹੀਰਾਪੁਰ, ਝਬਾਲ ਸਥਿਤ ਪੁਰਾਤਨ ਸ਼ਿਵ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਇਆ ਜਾਣ ਵਾਲਾ ਮਹਾਸ਼ਿਵਰਾਤਰੀ ਮੇਲਾ ਇਸ ਵਾਰ 13 ਫਰਵਰੀ ਨੂੰ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਸ਼ਿਵ ਮੰਦਰ ਦੇ ਮੁੱਖ ਸੇਵਾਦਾਰ ਮਹੰਤ ਬਾਬਾ ਜਸਪਾਲ ਸਿੰਘ ਅਤੇ ਸੇਵਾਦਾਰ ਤਾਰਾ ਚੰਦ ਕਨੌਜੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਮੇਲਾ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼ਿਵਰਾਤਰੀ ਮੇਲੇ ਦੀ ਆਰੰਭਤਾ ਹੋਣ ਉਪਰੰਤ ਕਈ ਦਿਨ-ਰਾਤ ਮੰਦਰ 'ਚ ਭਗਤਾਂ ਦੀਆਂ ਰੌਣਕਾਂ ਲੱਗੀਆਂ ਰਹਿੰਦੀਆਂ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮਹਾਸ਼ਿਵਰਾਤਰੀ ਮੇਲੇ 'ਚ ਕਈ ਭਜਨ ਮੰਡਲੀਆਂ ਪਹੁੰਚ ਕੇ ਭਗਤਾਂ ਨੂੰ ਸ਼ਿਵ ਜੀ ਦੀ ਮਹਿਮਾ ਦਾ ਗਾਇਨ ਕਰ ਕੇ ਨਿਹਾਲ ਕਰਨਗੀਆਂ। ਬਾਬਾ ਜਸਪਾਲ ਸਿੰਘ ਨੇ ਦੱਸਿਆ ਕਿ ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ ਅਤੇ ਸਰਪੰਚ ਸੋਨੂੰ ਚੀਮਾ ਵੱਲੋਂ ਮੰਦਰ ਦੇ ਚੱਲ ਰਹੇ ਨਿਰਮਾਣ ਕਾਰਜਾਂ 'ਚ ਭਰਪੂਰ ਸਹਿਯੋਗ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਮੇਲੇ ਵਾਲੇ ਦਿਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਬਾਬਾ ਮਨਿੰਦਰ ਸਿੰਘ, ਸਾਬਕਾ ਸਰਪੰਚ ਹਰੀ ਸਿੰਘ, ਗੁਰਪ੍ਰੀਤ ਸਿੰਘ ਭੁੱਜੜਾਂ ਵਾਲਾ, ਮਨਪ੍ਰੀਤ ਸਿੰਘ ਮੰਨੀ ਸੇਵਾਦਾਰ, ਰਾਜਦਵਿੰਦਰ ਸਿੰਘ ਰਾਜਾ ਝਬਾਲ, ਚੇਅਰਮੈਨ ਸਾਗਰ ਸ਼ਰਮਾ ਆਦਿ ਹਾਜ਼ਰ ਸਨ।
ਸੋਫੀ ਪਿੰਡ ਝਗੜੇ ਸਬੰਧੀ ਇਕ ਭਾਈਚਾਰੇ ਦੇ ਲੋਕਾਂ ਨੇ ਲਾਇਆ ਧਰਨਾ
NEXT STORY