ਹੰਬੜਾਂ (ਸਤਨਾਮ)- ਨੇੜਲੇ ਪਿੰਡ ਨੂਰਪੁਰ ਬੇਟ ਵਿਖੇ ਖੇਤੀਬਾੜੀ ਸਹਿਕਾਰੀ ਸਭਾ ਵਲੋਂ ਸਮਾਗਮ ਕਰਵਾਇਆ ਗਿਆ, ਜਿਸ ’ਚ ਵਿਸ਼ੇਸ਼ ਤੌਰ ’ਤੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸਾਬਕਾ ਐੱਮ. ਪੀ. ਅਮਰੀਕ ਸਿੰਘ ਆਲੀਵਾਲ, ਜ਼ਿਲਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ, ਟਰੇਡ ਸੈੱਲ ਪੰਜਾਬ ਦੇ ਭਾਜਪਾ ਆਗੂ ਮਨਦੀਪ ਮੱਲਣ, ਸਾ. ਇੰਸਪੈਕਟਰ ਨਾਜਰ ਸਿੰਘ ਹਾਜ਼ਰ ਹੋਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦਾ ਮੁੱਖ ਨੈਸ਼ਨਲ ਹਾਈਵੇਅ ਰਹੇਗਾ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
ਇਸ ਮੌਕੇ ਮੰਤਰੀ ਸ਼ਿਵਰਾਜ ਚੌਹਾਨ ਤੇ ਰਵਨੀਤ ਬਿੱਟੂ ਵਲੋਂ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ’ਚ ਕਣਕ ਦੀ ਸਿੱਧੀ ਬਿਜਾਈ ਦੇ ਫਾਇਦਿਆਂ ਬਾਰੇ ਕਿਸਾਨਾਂ ਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਤੋਂ ਖੇਤਾਂ ’ਚ ਪਹੁੰਚ ਕੇ ਜਾਣਕਾਰੀ ਲਈ ਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ। ਉਕਤ ਮੰਤਰੀਆਂ ਨੇ ਸੋਸਾਇਟੀ ’ਚ ਰੱਖੇ ਸਮਾਗਮ ਦੌਰਾਨ ਸੋਸਾਇਟੀ ਵਲੋਂ ਕਿਸਾਨਾਂ ਦੀ ਸਹੂਲਤ ਲਈ ਵਰਤੀ ਜਾ ਰਹੀ ਮਸ਼ੀਨਰੀ ਤੇ ਸੋਸਾਇਟੀ ਦੇ ਕੰਮਾਂ ਨੂੰ ਸਲਾਹਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ! ਦੁੱਗਣਾ ਕੀਤਾ ਕੋਟਾ
ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਢੇਸੀ, ਪ੍ਰਧਾਨ ਰਘਵੀਰ ਸਿੰਘ ਗਿੱਲ, ਅਗਾਂਹ ਵਧੂ ਕਿਸਾਨ ਭੁਪਿੰਦਰ ਸਿੰਘ ਮਾਂਗਟ, ਹਰਸ਼ਦੀਪ ਕਪੂਰ ਮੰਡਲ ਪ੍ਰਧਾਨ, ਜੈਪਾਲ ਜਗਰਾਓਂ, ਸੁਖਵੀਰ ਸਿੰਘ, ਜਗਦੇਵ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ ਸੰਘਾ, ਡਾ. ਹਰਵਿੰਦਰ ਸਿੰਘ ਸੰਧੂ, ਸੈਕਟਰੀ ਬਲਵੀਰ ਸਿੰਘ ਤੇ ਪ੍ਰਧਾਨ ਗਿੱਲ ਵੱਲੋਂ ਆਏ ਮੰਤਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਵਿਭਾਗ ਦੀ ਭਵਿੱਖਬਾਣੀ
NEXT STORY