ਅੰਮ੍ਰਿਤਸਰ (ਅਰੁਣ) : ਬੀਤੇ ਕੱਲ ਭੇਤਭਰੀ ਹਾਲਤ 'ਚ ਜਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਮਗਰੋਂ ਗੰਭੀਰ ਨੋਟਿਸ ਲੈਦਿਆਂ ਜ਼ਿਲ੍ਹਾ ਦਿਹਾਤੀ ਪੁਲਸ ਮੁਖੀ ਵਿਕਰਮਜੀਤ ਦੁੱਗਲ ਵਲੋਂ ਥਾਣਾ ਤਰਸਿੱਕਾ ਦੇ ਮੁਖੀ ਬਿਕਰਮਜੀਤ ਸਿੰਘ ਨੂੰ ਫੌਰੀ ਤੌਰ 'ਤੇ ਮੁਅੱਤਲ ਕਰਦਿਆਂ ਇੰਨ੍ਹਾਂ ਮੌਤਾਂ ਦੀ ਮੁਕੰਮਲ ਜਾਂਚ ਸਬੰਧੀ 4 ਮੈਂਬਰੀ ਵਿਸ਼ੇਸ ਜਾਂਚ ਟੀਮ ਗਠਿਤ ਕੀਤੀ ਗਈ ਹੈ। ਐੱਸ. ਪੀ. ਡੀ. ਗੌਰਵ ਤੁਰਾ ਆਈ. ਪੀ. ਐੱਸ. ਦੀ ਅਗਵਾਈ ਹੇਠ ਪਿੰਡ ਮੁੱਛਲ 'ਚ ਵਾਪਰੀ ਇਸ ਘਟਨਾ ਸਬੰਧੀ ਜਾਂਚ ਟੀਮ ਵਲੋਂ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਦੇ ਸੇਵਨ ਨਾਲ ਪਹਿਲਾਂ 4 ਵਿਅਕਤੀਆਂ ਦੀ ਮੌਤ ਹੋਈ ਸੀ ਪਰ ਪਰਿਵਾਰਿਕ ਮੈਂਬਰਾਂ ਵਲੋਂ ਕੋਈ ਕਾਰਵਾਈ ਨਹੀਂ ਕਰਵਾਈ ਗਈ ਸੀ ਪਰ ਇਸ ਮਗਰੋਂ ਪਿੰਡ ਵਾਸੀ ਕ੍ਰਿਪਾਲ ਸਿੰਘ ਪੁੱਤਰ ਸੰਤੋਖ ਸਿੰਘ ਅਤੇ ਕਸ਼ਮੀਰ ਸਿੰਘ ਪੁੱਤਰ ਗਿਆਨ ਸਿੰਘ ਦੀ ਮੌਤ ਹੋ ਜਾਣ ਮਗਰੋਂ ਮਿਲੀ ਸ਼ਿਕਾਇਤ ਦੇ ਅਧਾਰ 'ਤੇ ਪੁਲਸ ਵਲੋਂ ਨਾਜ਼ਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੀ ਔਰਤ ਬਲਵਿੰਦਰ ਕੌਰ ਪਤਨੀ ਜਸਪਾਲ ਸਿੰਘ ਜੋ ਅਲਕੋਹਲ ਤੋਂ ਸ਼ਰਾਬ ਤਿਆਰ ਕਰਕੇ ਵੇਚਦੀ ਸੀ, ਦੇ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕਰ ਲਿਆ। ਮ੍ਰਿਤਕ ਕ੍ਰਿਪਾਲ ਵਲੋਂ ਵੀ ਇਸ ਔਰਤ ਕੋਲੋਂ ਸ਼ਰਾਬ ਲੈ ਕੇ ਪੀਤੀ ਸੀ। ਐੱਸ. ਐੱਸ. ਪੀ. ਦਿਹਾਤੀ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਸਪੈਸ਼ਲ ਜਾਂਚ ਟੀਮ 'ਚ ਗੌਰਵ ਤੁਰ ਆਈ. ਪੀ. ਐੱਸ., ਡੀ. ਐੱਸ. ਪੀ. ਉਕਾਰ ਸਿੰਘ, ਡੀ. ਐੱਸ. ਪੀ. ਮਨਜੀਤ ਸਿੰਘ ਅਤੇ ਇੰਸਪੈਕਟਰ ਕਮਲਜੀਤ ਸਿੰਘ ਨੂੰ ਸ਼ਾਮਲ ਕੀਤਾ ਹੈ।
ਇਹ ਵੀ ਪੜ੍ਹੋ : ਜ਼ਹਿਰੀਲੀ ਸ਼ਰਾਬ ਨੇ ਉਜਾੜੇ ਹੱਸਦੇ-ਵੱਸਦੇ ਪਰਿਵਾਰ, ਕਈਆਂ ਦੇ ਪੁੱਤ ਤੇ ਕਈਆਂ ਦੇ ਉਜੜੇ ਸੁਹਾਗ
ਇਥੇ ਇਹ ਵੀ ਦੱਸਣਯੋਗ ਹੈ ਕਿ ਮਾਝੇ ਭਰ ਵਿਚ ਤਰਨਤਾਰਨ, ਅੰਮ੍ਰਿਤਸਰ ਅਤੇ ਬਟਾਲਾ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਸ਼ੁੱਕਰਵਾਰ ਤੱਕ ਜਿੱਥੇ ਇਹ ਅੰਕੜਾ 48 ਸੀ ਉਥੇ ਹੀ ਤਰਨਤਾਰਨ ਵਿਚ ਜ਼ਹਿਰੀਲੀ ਸ਼ਰਾਬ ਨਾਲ 13 ਹੋਰ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਇਹ ਅੰਕੜਾ ਵੱਧ ਕੇ 61 'ਤੇ ਪਹੁੰਚ ਗਿਆ ਹੈ। ਫਿਲਹਾਲ ਪੁਲਸ ਵਲੋਂ ਲਗਾਤਾਰ ਛਾਪੇਮਾਰੀ ਕਰਕੇ ਮੁਲਜ਼ਮਾਂ ਨੂੰ ਦਬੋਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਗੋਲੀਆਂ ਮਾਰ ਕੇ ਨੌਜਵਾਨ ਦੀ ਕੀਤੀ ਹੱਤਿਆ
ਹੱਸਦੇ-ਵੱਸਦੇ ਪਰਿਵਾਰ ਹੋਏ ਤਬਾਅ
ਬੀਤੇ ਦੋ ਦਿਨਾਂ 'ਚ ਜ਼ਹਿਰੀਲੀ ਸ਼ਰਾਬ ਨੇ ਕਈ ਹੱਸਦੇ-ਵੱਸਦੇ ਪਰਿਵਾਰ ਤਬਾਅ ਕਰਕੇ ਰੱਖ ਦਿੱਤੇ। ਇਸ ਸ਼ਰਾਬ ਨੇ ਕਈਆਂ ਦੇ ਪੁੱਤ ਤੇ ਕਈਆਂ ਦੇ ਸੁਹਾਗ ਉਜਾੜ ਦਿੱਤੇ। ਜ਼ਹਿਰੀਲੀ ਸ਼ਰਾਬ ਕਾਰਨ ਜ਼ਿਆਦਾਤਰ ਲੋਕ ਤਾਂ ਹਸਪਤਾਲ ਪਹੁੰਚ ਤੋਂ ਪਹਿਲਾਂ ਹੀ ਮੌਤ ਦੇ ਮੂੰਹ 'ਚ ਚਲੇ ਗਏ। ਪੰਜਾਬ 'ਚ ਇੰਨ੍ਹਾਂ ਦੋ ਦਿਨਾਂ 'ਚ ਜ਼ਹਿਰੀਲ ਸ਼ਰਾਬ ਨਾਲ 41 ਲੋਕਾਂ ਦੀ ਜਾਨ ਚਲੀ ਗਈ। ਅੰਮ੍ਰਿਤਸਰ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 11 ਲੋਕਾਂ ਦੀ ਮੌਤ ਗਈ। ਅੰਮ੍ਰਿਤਸਰ ਦਿਹਾਤੀ ਦੇ ਪਿੰਡ ਮੁੱਛਲ 'ਚ ਵੀਰਵਾਰ ਹੋਈਆਂ 7 ਮੌਤਾਂ ਤੋਂ ਬਾਅਦ ਸ਼ੁੱਕਰਵਾਰ ਫ਼ਿਰ 4 ਲੋਕਾਂ ਦੀ ਜਾਨ ਚਲੀ ਗਈ। ਪੁਲਸ ਨੇ ਇਸ ਮਾਮਲੇ 'ਚ ਬਲਵਿੰਦਰ ਕੌਰ ਵਾਸੀ ਮੁੱਛਲ ਸਮੇਤ 8 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਜ਼ਿਲ੍ਹਾ ਫਾਜ਼ਿਲਕਾ 'ਚ ਕੋਰੋਨਾ ਦੇ 21 ਨਵੇਂ ਮਾਮਲੇ ਆਏ ਸਾਹਮਣੇ
NEXT STORY