ਭਿੰਡੀ ਸੈਦਾਂ (ਗੁਰਜੰਟ) : ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ 'ਚ ਪਿਛਲੇ ਸਮੇਂ ਤੋਂ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ 'ਚ ਨਾਕਾਮ ਰਹੇ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਫ਼ਸਰ ਜਸਵਿੰਦਰ ਸਿੰਘ ਨੂੰ ਮੁਅੱਤਲ ਕਰਨ ਦਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਮੁਤਾਬਕ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਕੋਟ ਸਿੱਧੂ ਸਮੇਤ ਵੱਖ-ਵੱਖ ਸਰਹੱਦੀ ਪਿੰਡਾਂ 'ਚ ਚੱਲ ਰਹੀ ਨਾਜਾਇਜ਼ ਚੱਲ ਰਹੀ ਸੀ।
ਇਸ ਨੂੰ ਲੈ ਕੇ ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਵਿਪਨ ਸ਼ਰਮਾ ਨੇ ਸਖ਼ਤ ਐਕਸ਼ਨ ਲੈਂਦਿਆਂ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਫ਼ਸਰ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਹਲਕਾ ਅਜਨਾਲਾ ਅਤੇ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਖੇਤਰ 'ਚ ਪਿਛਲੇ ਕੁੱਝ ਸਮੇਂ ਤੋਂ ਨਾਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ-ਸ਼ੋਰਾਂ 'ਤੇ ਚੱਲ ਰਿਹਾ ਹੈ।
CM ਮਾਨ ਵੱਲੋਂ ਯੂਨੀਵਰਸਿਟੀ ਘਟਨਾ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
NEXT STORY