ਫਿਰੋਜ਼ਪੁਰ/ਮੋਗਾ (ਕੁਮਾਰ/ਗੋਪੀ ਰਾਊਕੇ) : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਵਿਜੀਲੈਸ ਬਿਊਰੋ ਪੰਜਾਬ ਦੇ ਮੁਖੀ ਵਰਿੰਦਰ ਕੁਮਾਰ ਅਤੇ ਐੱਸ. ਐੱਸ. ਪੀ. ਵਿਜੀਲੈਸ ਬਿਊਰੋ ਫਿਰੋਜ਼ਪੁਰ ਗੁਰਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਐਕਸ਼ਨ ਲੈਂਦੇ ਹੋਏ ਡੀ. ਐੱਸ. ਪੀ. ਰਾਜ ਕੁਮਾਰ ਸਾਮਾਂ ਅਤੇ ਇੰਸਪੈਕਟਰ ਮੋਹਿਤ ਧਵਨ ਦੀ ਟੀਮ ਨੇ ਮੁਦਈ ਸੁਖਵਿੰਦਰ ਸਿੰਘ ਵਾਸੀ ਨੂਰਪੁਰ ਹਕੀਮਾਂ ਜ਼ਿਲ੍ਹਾ ਮੋਗਾ ਦੀ ਸ਼ਿਕਾਇਤ ’ਤੇ ਧਰਮਕੋਟ ਦੇ ਐੱਸ. ਐੱਚ. ਓ/ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੂੰ ਥਾਣੇ ਵਿਚ ਹੀ ਕਥਿਤ ਰੂਪ ਵਿਚ 10000 ਰੁਪਏ ਰਿਸ਼ਵਤ ਲੈਂਦੇ ਨੂੰ ਸਰਕਾਰੀ ਗਵਾਹਾਂ ਐੱਸ. ਡੀ. ਓ. ਸੁਧੀਰ ਕੁਮਾਰ ਵਾਟਰ ਸਪਲਾਈ ਫਿਰੋਜ਼ਪੁਰ ਅਤੇ ਐੱਸ. ਡੀ. ਓ ਗੁਰਪ੍ਰੀਤ ਸੋਢੀ ਦੀ ਹਾਜ਼ਰੀ ਵਿਚ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਰਿਟਾਇਰਡ ਮੁਲਾਜ਼ਮ ਦੇ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼
ਇਹ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਵਿਜੀਲੈਂਸ ਫਿਰੋਜ਼ਪੁਰ ਰਾਜ ਕੁਮਾਰ ਸਾਮਾਂ ਨੇ ਦੱਸਿਆ ਸ਼ਿਕਾਇਤਕਰਤਾ ਮੁਦਈ ਨੇ ਉਨ੍ਹਾਂ ਨੂੰ ਸ਼ਿਕਾਇਤ ਕਰਦੇ ਹੋਏ ਦੱਸਿਆ ਕਿ ਉਸਦਾ ਘੋੜਾ/ਟਰਾਲਾ ਚੋਰੀ ਹੋ ਗਿਆ ਸੀ ਤੇ ਚੋਰਾਂ ਦੀ ਜਾਣਕਾਰੀ ਦੇਣ ਦੇ ਬਾਵਜੂਦ ਵੀ ਐੱਸ. ਐੱਚ. ਓ. ਨੇ ਘੋੜਾ ਟਰਾਲਾ ਬਰਾਮਦ ਕਰਨ ਲਈ ਇਕ ਲੱਖ ਰੁਪਏ ਰਿਸ਼ਵਤ ਦੀ ਡਿਮਾਂਡ ਕੀਤੀ ਅਤੇ ਸੌਦਾ 80, 000 ਰੁਪਏ ’ਚ ਤੈਅ ਹੋ ਗਿਆ, ਜਿਸ ’ਤੇ 50 ਹਜ਼ਾਰ ਪਹਿਲਾਂ ਦਿੱਤੇ ਫਿਰ 20 ਹਜ਼ਾਰ ਫ਼ਿਰ ਦਿੱਤੇ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਹੁਣ ਤੀਜੀ ਕਿਸ਼ਤ 10, 000 ਰੁਪਏ ਦੇਣ ਸਮੇਂ ਵਿਜੀਲੈਸ ਫਿਰੋਜ਼ਪੁਰ ਨਾਲ ਸੰਪਰਕ ਕੀਤਾ ਜਿਨ੍ਹਾਂ ਨੇ ਥਾਣਾ ਧਰਮਕੋਟ ਵਿਚ ਹੀ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ : ਲੰਗਰ ਨੇੜੇ ਮੋਟਰਸਾਈਕਲ ਨਾਲ ਪਟਾਕੇ ਮਾਰਨ ਤੋਂ ਰੋਕਿਆ ਤਾਂ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
ਡੀ. ਐੱਸ. ਪੀ. ਰਾਜ ਕੁਮਾਰ ਨੇ ਦੱਸਿਆ ਕਿ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਖ਼ਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ 2018 ਤਹਿਤ ਥਾਣਾ ਵਿਜੀਲੈਸ ਬਿਊਰੋ ਰੇਂਜ ਫਿਰੋਜ਼ਪੁਰ ਵਿਖੇ ਮੁਕੱਦਮਾਂ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਛੁੱਟੀ ਕੱਟ ਕੇ ਵਾਪਸ ਪਰਤਿਆ ਕੈਦੀ, ਅਜਿਹੀ ਜਗ੍ਹਾ ਲੁਕਾਈ ਹੈਰੋਇਨ ਦੇਖ ਮੁਲਾਜ਼ਮ ਵੀ ਰਹਿ ਗਏ ਹੈਰਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ ਗੁੰਡਾਗਰਦੀ : ਧਾਰਮਿਕ ਜਗ੍ਹਾ ਤੋਂ ਮੁੜਦੀ ਬੱਸ 'ਤੇ ਨਸ਼ੇੜੀਆਂ ਦਾ ਹਮਲਾ, ਲੋਕਾਂ ਨੇ ਛੱਤਾਂ ਤੋਂ ਬਣਾਈ ਵੀਡੀਓ
NEXT STORY