ਲੁਧਿਆਣਾ : ਲੁਧਿਆਣਾ ਦੇ ਥਾਣਾ ਸਰਾਭਾ ਨਗਰ ਦੇ ਐੱਸ. ਐੱਚ. ਓ. ’ਤੇ ਮਹਿਲਾ ਵਲੋਂ ਲਗਾਏ ਗਏ ਦੋਸ਼ ਦੇ ਮਾਮਲੇ ਵਿਚ ਮਹਿਲਾ ਕਮਿਸ਼ਨ ਦੀ ਪ੍ਰਧਾਨ ਮਨੀਸ਼ਾ ਗੁਲਾਟੀ ਨੇ ਪੁਲਸ ਕਮਿਸ਼ਨਰ ਤੋਂ ਰਿਪੋਰਟ ਮੰਗੀ ਹੈ। ਜਿਸ ਤੋਂ ਬਾਅਦ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨੂੰ ਜਾਂਚ ਜਾ ਜ਼ਿੰਮਾ ਸੌਂਪ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਮਹਿਲਾ ਸਰਾਭਾ ਨਗਰ ਵਿਚ ਐੱਸ. ਐੱਚ. ਓ . ਸਬ ਇੰਸਪੈਕਟਰ ਅਮਰਿੰਦਰ ਸਿੰਘ ਖ਼ਿਲਫ਼ ਸੀ. ਪੀ. ਦਫਤਰ ਪਹੁੰਚੀ ਸੀ। ਪੁਲਸ ਕਮਿਸ਼ਨਰ ਨੇ ਮਾਮਲੇ ਦਾ ਨੋਟਿਸ ਲੈਂਦੇ ਹੋਏ ਜਾਂਚ ਸ਼ੁਰੂ ਕਰਵਾ ਦਿੱਤੀ ਸੀ। ਪੁਲਸ ਥਾਣੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਖੰਘਾਲੇ ਗਏ ਹਨ। ਫੁਟੇਜ ਵਿਚ ਦੋਸ਼ ਲਗਾਉਣ ਵਾਲੀ ਮਹਿਲਾ ਇਕ ਮਹਿਲਾ ਕਾਂਸਟੇਬਲ ਨਾਲ ਆਉਂਦੀ ਨਜ਼ਰ ਆ ਰਹੀ ਹੈ। ਉਹ ਸਕੂਟਰੀ ’ਤੇ ਸਵਾਰ ਹੋ ਕੇ ਥਾਣੇ ਪਹੁੰਚੀ ਸੀ।
ਇਹ ਵੀ ਪੜ੍ਹੋ : ਪਟਿਆਲਾ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਸਵੇਰੇ ਖੇਤਾਂ ’ਚ ਗਏ ਕਿਸਾਨ ਦੇ ਖੂਨ ਦੀਆਂ ਧਾਰਾਂ ਦੇਖ ਉੱਡੇ ਹੋਸ਼
ਦੱਸਿਆ ਜਾ ਰਿਹਾ ਹੈ ਕਿ ਮਹਿਲਾ ਕਤਲ ਦੇ ਯਤਨ ਵਿਚ ਮੁਲਜ਼ਮ ਦੇ ਸੰਪਰਕ ਵਿਚ ਸੀ, ਜਿਸ ਨੇ 13 ਦਸੰਬਰ ਨੂੰ ਇਕ ਕੋਰੀਅਰ ਵਾਲੇ ਅਤੇ ਉਸ ਦੇ ਭਰਾ ’ਤੇ ਹਮਲਾ ਕੀਤਾ ਸੀ, ਜਿਨ੍ਹਾਂ ਦੀ ਪੁਲਸ ਨੂੰ ਭਾਲ ਹੈ। ਐੱਸ. ਐੱਚ. ਓ. ਅਮਰਿੰਦਰ ਸਿੰਘ ਨੇ ਕਿਹਾ ਕਿ ਮਹਿਲਾ ਕੋਲੋਂ ਪੁੱਛਗਿੱਛ ਮਹਿਲਾ ਕਾਂਸਟੇਬਲ ਦੀ ਮੌਜੂਦਗੀ ਵਿਚ ਹੋਈ ਹੈ।
ਇਹ ਵੀ ਪੜ੍ਹੋ : ਯੂਕ੍ਰੇਨ 'ਚ ਜੰਗ ਲੱਗੀ ਤਾਂ ਸਪੇਨ ਨਿਕਲ ਗਿਆ ਮੁਕਤਸਰ ਦਾ ਸੰਦੀਪ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
ਸੋਸ਼ਲ ਮੀਡੀਆ ’ਤੇ ਪਾਈ ਸੀ ਪੋਸਟ
ਦੱਸਣਯੋਗ ਹੈ ਕਿ ਮਹਿਲਾ ਨੇ ਬੀਤੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ’ਤੇ ਵੀਡੀਓ ਅਪਲੋਡ ਕਰਕੇ ਦੋਸ਼ ਲਗਾਇਆ ਸੀ ਕਿ ਐੱਸ. ਐੱਚ. ਓ. ਨੇ ਉਸ ਨੂੰ ਥਾਣੇ ਬੁਲਾ ਕੇ ਜਲੀਲ ਕੀਤਾ ਹੈ। ਉਸ ਦੇ ਇਕ ਦੋਸਤ ਦੇ ਇਸ਼ਾਰੇ ’ਤੇ ਉਸ ਨੂੰ ਫਰਸ਼ ’ਤੇ ਬਿਠਾਉਣ ਲਈ ਮਜਬੂਰ ਕੀਤਾ ਗਿਆ ਅਤੇ ਉਸ ਦੇ ਸਿਰ ’ਤੇ ਚੱਪਲ ਨਾਲ ਵਾਰ ਕੀਤਾ ਗਿਆ। ਉਸ ਨੇ ਐੱਸ. ਐੱਚ. ਓ. ’ਤੇ ਗ਼ਲਤ ਤਰੀਕੇ ਨਾਲ ਛੂਹਣ ਅਤੇ ਗਾਲੀ ਗਲੋਚ ਕਰਨ ਦੇ ਵੀ ਦੋਸ਼ ਲਗਾਏ ਸਨ।
ਕੀ ਕਿਹਾ ਪੁਲਸ ਕਮਿਸ਼ਨਰ ਨੇ
ਇਸ ਮਾਮਲੇ ਵਿਚ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮਾਮਲੇ ਦੀ ਜਾਂਚ ਜ਼ਿਲ੍ਹਾ ਪੁਲਸ ਦੇ ਉੱਚ ਅਧਿਕਾਰੀ ਕਰ ਰਹੇ ਹਨ। ਔਰਤਾਂ ਨੂੰ ਥਾਣਿਆਂ ਵਿਚ ਪੂਰਾ ਸਨਮਾਨ ਮਿਲੇਗਾ। ਜਾਂਚ ਨਿਰਪੱਖਤਾ ਨਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੋਗਾ 'ਚ ਗੈਂਗਸਟਰ ਅਰਸ਼ ਡੱਲਾ ਦੇ ਦੋ ਸਾਥੀ ਅਸਲੇ ਸਮੇਤ ਗ੍ਰਿਫ਼ਤਾਰ, ਪੁੱਛਗਿੱਛ ਦੌਰਾਨ ਕੀਤੇ ਵੱਡੇ ਖੁਲਾਸੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ : 11 IAS ਅਧਿਕਾਰੀਆਂ ਨੂੰ ਸੌਂਪਿਆ ਐਡੀਸ਼ਨਲ ਚਾਰਜ
NEXT STORY