ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਫੈਕਟਰੀ ਵਿਚ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੀ ਮਾਤਾ ਸਰਬਜੀਤ ਕੌਰ ਪਿੰਡ ਕੜਿਆਲ ਨੇ ਰੋਂਦਿਆਂ ਦੱਸਿਆ ਕਿ ਉਸ ਦਾ ਲੜਕਾ ਗੁਰਵਿੰਦਰ ਸਿੰਘ ਪਿੰਡ ਦਿੜ੍ਹਬਾ-ਕੜਿਆਲ ਵਿਚਕਾਰ ਇਕ ਗੱਤੇ ਦੀ ਫੈਕਟਰੀ ’ਚ ਪਿਛਲੇ 15 ਸਾਲਾਂ ਤੋਂ ਫੋਰਮੈਨ ਵਜੋਂ ਕੰਮ ਕਰਦਾ ਸੀ।
ਮੰਗਲਵਾਰ ਸਵੇਰੇ ਉਹ ਫੈਕਟਰੀ ’ਚ ਫਰਾਟਾ ਪੱਖਾ ਲਾ ਕੇ ਮੱਝਾਂ ਨੂੰ ਨਵਾ ਰਿਹਾ ਸੀ। ਇਸ ਦੌਰਾਨ ਉਸ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਗੁਰਵਿੰਦਰ ਸਿੰਘ (32) ਪੁੱਤਰ ਬੂਟਾ ਸਿੰਘ ਵਾਸੀ ਪਿੰਡ ਕੜਿਆਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਇਸ ਸਬੰਧੀ ਪੁਲਸ ਥਾਣਾ ਦਿੜ੍ਹਬਾ ਦੇ ਸਹਾਇਕ ਥਾਣੇਦਾਰ ਸਤਨਾਮ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਪੜਤਾਲ ਦੌਰਾਨ ਜੋ ਵੀ ਗੱਲ ਸਾਹਮਣੇ ਆਵੇਗੀ, ਉਸ ਅਨੁਸਾਰ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਸੁਨਾਮ 'ਚ ਦਰਦਨਾਕ ਹਾਦਸਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਖੁਸ਼ਦੀਪ ਸਿੰਘ
NEXT STORY