ਬਟਾਲਾ (ਬਿਊਰੋ) : ਜਿਉਂ-ਜਿਉਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਤਿਉਂ ਤਿਉਂ ਚੋਣ ਅਖਾੜਾ ਵੀ ਭਖ਼ਦਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਚੋਣ ਪ੍ਰਚਾਰ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ। ਚੋਣਾਂ ’ਚ ਥੋੜ੍ਹਾ ਸਮਾਂ ਰਹਿੰਦਿਆਂ ਦਲ-ਬਦਲੀ ਦੀ ਸਿਆਸਤ ਵੀ ਜਾਰੀ ਹੈ। ਇਸੇ ਦਰਮਿਆਨ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਮੁੜ ਭਾਜਪਾ ’ਚ ਸ਼ਾਮਲ ਹੋ ਗਏ ਹਨ। ਬਲਵਿੰਦਰ ਲਾਡੀ ਭਾਜਪਾ ਦੇ ਸਕੱਤਰ ਤਰੁਣ ਚੁੱਘ ਦੀ ਹਾਜ਼ਰੀ ’ਚ ਪਾਰਟੀ ’ਚ ਸ਼ਾਮਿਲ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : CM ਚਿਹਰਾ ਨਾ ਬਣਾਉਣ ’ਤੇ ਖੁੱਲ੍ਹ ਕੇ ਬੋਲੇ ਨਵਜੋਤ ਸਿੱਧੂ, ਦਿੱਤੀ ਇਹ ਪ੍ਰਤੀਕਿਰਿਆ (ਵੀਡੀਓ)
ਜ਼ਿਕਰਯੋਗ ਹੈ ਕਿ ਬਲਵਿੰਦਰ ਲਾਡੀ 28 ਦਸੰਬਰ ਨੂੰ ਭਾਜਪਾ ’ਚ ਸ਼ਾਮਲ ਹੋ ਗਏ ਸਨ ਤੇ 3 ਜਨਵਰੀ ਨੂੰ ਉਹ ਮੁੜ ਕਾਂਗਰਸ ’ਚ ਵਾਪਸ ਆ ਗਏ ਸਨ। ਕਾਂਗਰਸ ’ਚ ਵਾਪਸ ਆਉਣ ’ਤੇ ਉਨ੍ਹਾਂ ਕਿਹਾ ਸੀ ਕਿ ਉਹ ਆਪਣੇ ਹਲਕੇ ਦੇ ਲੋਕਾਂ ਨੂੰ ਬਹੁਤ ਪਿਆਰ ਕਰਦੇ ਹਨ। ਇਸ ਪਿੱਛੋਂ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਸ੍ਰੀਹਰਗੋਬਿੰਦਪੁਰ ਤੋਂ ਚੋਣ ਮੈਦਾਨ ’ਚ ਨਹੀਂ ਉਤਾਰਿਆ ਗਿਆ ਤੇ ਉਨ੍ਹਾਂ ਦੀ ਜਗ੍ਹਾ ਮਨਦੀਪ ਸਿੰਘ ਰੰਗੜ ਨੰਗਲ ਨੂੰ ਉਮੀਦਵਾਰ ਬਣਾਇਆ ਗਿਆ। ਉਦੋਂ ਤੋਂ ਹੀ ਉਹ ਕਾਂਗਰਸ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਸਨ।
ਲੁਧਿਆਣਾ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਕੁੱਤੇ ਦੇ ਮੂੰਹ ’ਚੋਂ ਮਿਲੀ ਨਵਜੰਮੇ ਬੱਚੇ ਦੀ ਵੱਢੀ ਹੋਈ ਲਾਸ਼
NEXT STORY