ਜਲੰਧਰ (ਸੋਨੂੰ)- ਜਲੰਧਰ ਵਿਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਵੱਡਾ ਫਰਾਡ ਕਰਨ ਨੂੰ ਲੈ ਕੇ ਪੁਲਸ ਵੱਲੋਂ ਬਿਹਾਰ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਾਤਰ ਕੀਤਾ ਗਿਆ ਹੈ। ਦਰਅਸਲ ਗੁਜਰਾਤ ਦੇ ਗਾਂਧੀਨਗਰ ਸੀ. ਆਈ. ਡੀ. ਕ੍ਰਾਈਮ ਦੀ ਟੀਮ ਨੇ ਬੁੱਧਵਾਰ ਦੇਰ ਰਾਤ ਅਤੇ ਵੀਰਵਾਰ ਨੂੰ ਕਮਿਸ਼ਨਰੇਟ ਪੁਲਸ ਨਾਲ ਮਿਲ ਕੇ ਇਕ ਸਾਂਝਾ ਆਪ੍ਰੇਸ਼ਨ ਚਲਾਇਆ। ਇਸ ਦੌਰਾਨ ਥਾਣਾ ਭਾਰਗਵ ਕੈਂਪ ਦੇ ਖੇਤਰ 'ਚ ਲੁਕੇ ਬਿਹਾਰ ਨਿਵਾਸੀ ਧੋਖਾਧੜੀ ਕਰਨ ਵਾਲੇ ਮੁਹੰਮਦ ਮੁਰਤਜ਼ਾ ਅਲੀ ਨੂੰ ਗ੍ਰਿਫ਼ਤਾਰ ਕੀਤਾ ਹੈ,ਉਕਤ ਮੁਲਜ਼ਮ ਬਾਰੇ ਐੱਸ. ਐੱਚ. ਓ. ਹਰਦੇਵ ਸਿੰਘ ਵੱਲੋਂ ਵੱਡੇ ਖ਼ੁਲਾਸੇ ਕੀਤੇ ਗਏ ਹਨ। ਖ਼ੁਲਾਸਾ ਇਹ ਹੋਇਆ ਹੈ ਕਿ ਉਕਤ ਮੁਲਜ਼ਮ ਜੀਓ ਹੌਟਸਟਾਰ ਦੀ ਕਾਪੀ ਰਾਈਟ ਕਰਦਾ ਸੀ ਅਤੇ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਇਸ ਦੀ ਮੈਂਬਰਸ਼ਿਪ ਪ੍ਰਦਾਨ ਕਰਦਾ ਸੀ।
ਇਹ ਵੀ ਪੜ੍ਹੋ: ਆਦਮਪੁਰ ਏਅਰਪੋਰਟ ਤੋਂ ਚੱਲਣ ਵਾਲੀਆਂ Flights 'ਚ ਵੱਡਾ ਬਦਲਾਅ

ਜਾਣਕਾਰੀ ਅਨੁਸਾਰ ਮੁਲਜ਼ਮ ਖ਼ਿਲਾਫ਼ ਗੁਜਰਾਤ ਦੇ ਗਾਂਧੀਨਗਰ ਦੇ ਸੀ. ਆਈ. ਡੀ. ਕ੍ਰਾਈਮ ਜ਼ੋਨ ਥਾਣੇ ਵਿੱਚ ਧਾਰਾ 65ਏ ਕਾਪੀ ਰਾਈਟ ਐਕਟ ਅਤੇ 65, 66, 66ਬੀ, 66ਡੀ ਆਈ. ਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਮੂਲ ਰੂਪ ਵਿੱਚ ਬਿਹਾਰ ਦਾ ਰਹਿਣ ਵਾਲਾ ਹੈ ਪਰ ਉਹ ਕਾਫ਼ੀ ਸਮੇਂ ਤੋਂ ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਰਹਿ ਰਿਹਾ ਸੀ। ਪਤਾ ਲੱਗਾ ਹੈ ਕਿ ਮੁਲਜ਼ਮ ਨੇ 1.5 ਕਰੋੜ ਰੁਪਏ ਦੀ ਜਾਇਦਾਦ ਬਣਾਈ ਹੈ ਅਤੇ ਉਸ ਦੇ ਖ਼ਾਤੇ ਵਿੱਚੋਂ 40 ਲੱਖ ਰੁਪਏ ਵੀ ਬਰਾਮਦ ਕੀਤੇ ਗਏ ਹਨ। ਪੁਲਸ ਹੁਣ ਉਸ ਨੂੰ ਗੁਜਰਾਤ ਲੈ ਗਈ ਹੈ ਅਤੇ ਉੱਥੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
ਭਾਰਗਵ ਕੈਂਪ ਪੁਲਸ ਥਾਣੇ ਦੇ ਐੱਸ. ਐੱਚ. ਓ. ਹਰਦੇਵ ਸਿੰਘ ਨੇ ਕਿਹਾ ਕਿ ਗੁਜਰਾਤ ਪੁਲਸ ਨੇ ਵੀਰਵਾਰ ਨੂੰ ਮਦਦ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਗੁਜਰਾਤ ਪੁਲਸ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਵਿੱਚ ਕਾਪੀ ਰਾਈਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ, ਛਿੜੀਆਂ ਨਵੀਆਂ ਚਰਚਾਵਾਂ
ਜਿਸ 'ਚ ਨਾਮਜ਼ਦ ਮੁਹੰਮਦ ਮੁਰਤਜ਼ਾ ਅਲੀ ਉਨ੍ਹਾਂ ਦੇ ਇਲਾਕੇ ਅਵਤਾਰ ਨਗਰ ਵਿੱਚ ਰਹਿ ਰਿਹਾ ਹੈ। ਐੱਸ. ਐੱਚ. ਓ. ਨੇ ਕਿਹਾ ਕਿ ਗੁਜਰਾਤ ਪੁਲਸ ਅਨੁਸਾਰ ਦੋਸ਼ੀ ਜੀਓ ਹੌਟਸਟਾਰ ਦੀ ਕਾਪੀ ਰਾਈਟ ਕਰਦਾ ਸੀ ਅਤੇ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਇਸ ਦੀ ਮੈਂਬਰਸ਼ਿਪ ਪ੍ਰਦਾਨ ਕਰਦਾ ਸੀ। ਜਿਸ ਵਿੱਚ ਕਾਪੀ ਰਾਈਟ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਿਸ ਵਿੱਚ ਗੁਜਰਾਤ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀ ਜਾਂਚ ਵੀ ਗੁਜਰਾਤ ਪੁਲਸ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਫਗਵਾੜਾ 'ਚ ਵੱਡੀ ਵਾਰਦਾਤ, ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਿਚ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਨੋਟੀਫਿਕੇਸ਼ਨ ਸਮੇਤ ਜਾਰੀ ਹੋਏ ਨਵੇਂ ਹੁਕਮ
NEXT STORY