ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਬਟਾਲਾ ਰੋਡ ਇਲਾਕੇ 'ਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 40 ਸਾਲਾ ਆਟੋ ਚਾਲਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕਮਲ ਕਿਸ਼ੋਰ ਸੈਣੀ ਵਜੋਂ ਹੋਈ ਹੈ, ਜੋ ਅਭਿਮੰਨਿਊ ਕਲੋਨੀ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਭਰਾ ਵਿਜੇ ਕੁਮਾਰ ਸੈਣੀ ਨੇ ਦੱਸਿਆ ਕਿ ਕਮਲ ਬੀਤੀ ਰਾਤ ਤੋਂ ਘਰ ਨਹੀਂ ਪਰਤਿਆ ਸੀ। ਪਰਿਵਾਰ ਵੱਲੋਂ ਕਈ ਵਾਰ ਫੋਨ ਕਰਨ ਦੇ ਬਾਵਜੂਦ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਸਵੇਰੇ ਇੱਕ ਰਾਹਗੀਰ ਵੱਲੋਂ ਸੂਚਨਾ ਮਿਲੀ ਕਿ ਅਜੀਤ ਨਗਰ ਵਿੱਚ ਕਮਲ ਦਾ ਆਟੋ ਖੜ੍ਹਾ ਹੈ। ਮੌਕੇ ’ਤੇ ਪਹੁੰਚਣ ’ਤੇ ਪਰਿਵਾਰ ਨੇ ਦੇਖਿਆ ਕਿ ਆਟੋ ਦੇ ਪਿਛਲੇ ਹਿੱਸੇ ਵਿੱਚ ਕਮਲ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਸੀ।
ਇਹ ਵੀ ਪੜ੍ਹੋ- ਸ਼ਹਿਜ਼ਾਦ ਭੱਟੀ ਦਾ ਜਲਦ ਹੋਵੇਗਾ ਹਿਸਾਬ, ਰਵਨੀਤ ਬਿੱਟੂ ਦਾ ਵੱਡਾ ਬਿਆਨ
ਪਰਿਵਾਰ ਅਨੁਸਾਰ ਕਮਲ ਦੇ ਸਿਰ ’ਤੇ ਡੂੰਘੀਆਂ ਚੋਟਾਂ ਦੇ ਨਿਸ਼ਾਨ ਸਨ ਅਤੇ ਨੇੜੇ ਖੂਨ ਨਾਲ ਰੰਗੀਆਂ ਇੱਟਾਂ ਵੀ ਮਿਲੀਆਂ ਹਨ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰਾਂ ਨੇ ਉਸਦੇ ਸਿਰ ’ਤੇ ਇੱਟਾਂ ਮਾਰ ਕੇ ਕਤਲ ਕੀਤਾ ਹੈ। ਕਮਲ ਕਿਸ਼ੋਰ ਵਿਆਹਸ਼ੁਦਾ ਸੀ ਅਤੇ ਆਪਣੇ ਪਿੱਛੇ ਪਰਿਵਾਰ ਛੱਡ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੁੰਡਾ ਰੱਖੀ ਬੈਠਾ ਸੀ ਅੱਧਾ ਕਿਲੋ ਤੋਂ ਵੱਧ IED, ਹੋ ਜਾਣੀ ਸੀ ਵੱਡੀ ਵਾਰਦਾਤ
ਇਸ ਘਟਨਾ ਨਾਲ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਜਿੱਥੇ ਇਹ ਵਾਰਦਾਤ ਵਾਪਰੀ ਹੈ, ਉਹ ਇੱਕ ਖਾਲੀ ਪਲਾਟ ਹੈ, ਜਿੱਥੇ ਪਿਛਲੇ ਇੱਕ ਸਾਲ ਵਿੱਚ ਘੱਟੋ-ਘੱਟ ਚਾਰ ਲਾਸ਼ਾਂ ਮਿਲ ਚੁੱਕੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਇੱਥੇ ਨਸ਼ਾ ਕਰਨ ਵਾਲੇ ਲੋਕ ਅਕਸਰ ਇਕੱਠੇ ਹੁੰਦੇ ਹਨ ਅਤੇ ਇਲਾਕੇ ਵਿੱਚ ਚੋਰੀਆਂ ਦੀਆਂ ਘਟਨਾਵਾਂ ਵੀ ਵੱਧ ਰਹੀਆਂ ਹਨ। ਕਈ ਮਜ਼ਦੂਰਾਂ ਦੇ ਮੋਬਾਈਲ ਫੋਨ ਵੀ ਕਈ ਵਾਰ ਚੋਰੀ ਹੋ ਚੁੱਕੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ Weather Update
ਦੂਜੇ ਪਾਸੇ ਲੋਕਾਂ ਨੇ ਪੁਲਸ ਪ੍ਰਸ਼ਾਸਨ ’ਤੇ ਵੀ ਸਵਾਲ ਖੜੇ ਕੀਤੇ ਹਨ ਅਤੇ ਕਿਹਾ ਹੈ ਕਿ ਇੱਥੇ ਪੁਲਸ ਦਾ ਕੋਈ ਖੌਫ ਨਹੀਂ ਦਿਖਦਾ। ਜਦੋਂ ਪੁਲਸ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਲਾਕੇ ਦੇ ਸੀਸੀਟੀਵੀ ਫੁਟੇਜ ਵੀ ਖੰਗਾਲੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਕਣਕ ਦਾ ਸੀਜ਼ਨ ਸ਼ੁਰੂ, ਚੌਥੇ ਦਿਨ ਖੰਨਾ ਦੀ ਮੰਡੀ 'ਚ ਪੁੱਜੀ ਕਣਕ ਦੀ ਪਹਿਲੀ ਢੇਰੀ
NEXT STORY