ਅੰਮ੍ਰਿਤਸਰ(ਬਿਊਰੋ)- ਅੰਮ੍ਰਿਤਸਰ ਦੇ ਜੋੜਾ ਫਾਟਕ ਨੇੜੇ ਦਸ਼ਮੇਸ਼ ਨਗਰ ਦੀ ਗਲੀ ਨੰਬਰ 2 'ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 8 ਸਾਲਾ ਮਾਸੂਮ ਬੱਚੀ ਮਾਨਿਆ ਤੇ ਉਸ ਦੀ ਮਾਂ ਪ੍ਰਿਯੰਕਾ ’ਤੇ ਗੁਆਂਢ ਰਹਿਣ ਵਾਲੀ ਇੱਕ ਕੁੜੀ ਵੱਲੋਂ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ ਗਿਆ। ਪੂਰੀ ਘਟਨਾ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੀੜਤ ਬੱਚੀ ਦੀ ਮਾਂ ਪ੍ਰਿਯੰਕਾ ਨੇ ਦੱਸਿਆ ਕਿ ਉਹ ਸ਼ਾਮ ਸਮੇਂ ਆਪਣੇ ਬੱਚਿਆਂ ਨੂੰ ਗਲੀ ਦੀ ਦੁਕਾਨ ਤੋਂ ਸਾਮਾਨ ਦਿਵਾਉਣ ਲਈ ਗਈ ਸੀ। ਵਾਪਸੀ ਦੌਰਾਨ ਗੁਆਂਢ ਵਿੱਚ ਰਹਿਣ ਵਾਲੀ ਅਨਮੋਲ ਨਾਮਕ ਕੁੜੀ ਆਪਣੇ ਘਰ ਦੇ ਦਰਵਾਜ਼ੇ ’ਤੇ ਖੜ੍ਹੀ ਸੀ। ਪਰਿਵਾਰ ਮੁਤਾਬਕ, ਉਸ ਨੇ ਬੱਚੀ ਦੀ ਮਾਂ ਨੂੰ ਕਥਿਤ ਤੌਰ ’ਤੇ ਧਮਕੀ ਦਿੰਦਿਆਂ ਰੁਕਣ ਲਈ ਕਿਹਾ। ਡਰ ਕਾਰਨ ਜਦੋਂ ਮਾਂ ਨੇ ਰੌਲਾ ਪਾਇਆ ਅਤੇ ਪਰਿਵਾਰ ਨੂੰ ਮਦਦ ਲਈ ਬੁਲਾਉਣ ਵਾਸਤੇ ਦੌੜੀ ਤਾਂ ਕਥਿਤ ਤੌਰ ’ਤੇ ਕੁੜੀ ਨੇ ਪਿੱਛੋਂ 8 ਸਾਲਾ ਮਾਨਿਆ ’ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ
ਬੱਚੀ ਨੂੰ ਬਚਾਉਣ ਲਈ ਜਦੋਂ ਉਸ ਦੀ ਮਾਂ ਵਾਪਸ ਦੌੜੀ ਤਾਂ ਕਥਿਤ ਹਮਲਾਵਰ ਕੁੜੀ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ ਅਤੇ ਉਸ ਨੂੰ ਹੇਠਾਂ ਸੁੱਟ ਦਿੱਤਾ। ਪਰਿਵਾਰ ਦੇ ਦੋਸ਼ਾਂ ਅਨੁਸਾਰ ਇਸ ਤੋਂ ਬਾਅਦ ਬੱਚੀ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ, ਉਸ ਦਾ ਗਲਾ ਦਬਾਉਣ ਅਤੇ ਚਿਹਰੇ ਤੇ ਰੀੜ੍ਹ ਦੀ ਹੱਡੀ ’ਤੇ ਮੁੱਕੇ ਮਾਰਨ ਦੇ ਵੀ ਦੋਸ਼ ਲਗਾਏ ਗਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਬੱਚੀ ਨੂੰ ਘਸੀਟ ਕੇ ਘਰ ਵੱਲ ਲਿਜਾਣ ਦੀ ਕੋਸ਼ਿਸ਼ ਵੀ ਕੀਤੀ ਗਈ। ਚਸ਼ਮਦੀਦਾਂ ਅਤੇ ਪਰਿਵਾਰਕ ਮੈਂਬਰਾਂ ਮੁਤਾਬਕ, ਹਮਲਾਵਰ ਵੱਲੋਂ ਕਥਿਤ ਤੌਰ ’ਤੇ ਬੱਚੀ ਨੂੰ ਇੱਟ ਨਾਲ ਮਾਰ ਕੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਜਾ ਰਹੀ ਸੀ। ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ’ਤੇ ਪਹੁੰਚੇ ਅਤੇ ਕਿਸੇ ਤਰ੍ਹਾਂ ਬੱਚੀ ਅਤੇ ਉਸ ਦੀ ਮਾਂ ਨੂੰ ਛੁਡਵਾਇਆ। ਇਸ ਘਟਨਾ ਵਿੱਚ ਬੱਚੀ ਅਤੇ ਉਸ ਦੀ ਮਾਂ ਦੇ ਜ਼ਖ਼ਮੀ ਹੋਣ ਦੀ ਗੱਲ ਪਰਿਵਾਰ ਵੱਲੋਂ ਕਹੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
ਬੱਚੀ ਦੇ ਪਿਤਾ ਪੰਕਜ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਪਹਿਲੀ ਜਮਾਤ ਵਿੱਚ ਪੜ੍ਹਦੀ ਹੈ ਅਤੇ ਉਸ ਨੂੰ ਪਹਿਲਾਂ ਤੋਂ ਹੀ ਨਸਾਂ ਨਾਲ ਸਬੰਧਤ ਸਮੱਸਿਆ ਹੈ, ਜਿਸ ਦਾ ਪਿਛਲੇ ਕਈ ਸਾਲਾਂ ਤੋਂ ਇਲਾਜ ਚੱਲ ਰਿਹਾ ਹੈ। ਪੰਕਜ ਮੁਤਾਬਕ, ਉਨ੍ਹਾਂ ਦਾ ਪਰਿਵਾਰ ਸਾਲ 1978 ਤੋਂ ਇਸ ਇਲਾਕੇ ਵਿੱਚ ਰਹਿ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਕਿਸੇ ਗੁਆਂਢੀ ਨਾਲ ਕੋਈ ਵਿਵਾਦ ਜਾਂ ਰੰਜਿਸ਼ ਨਹੀਂ ਰਹੀ। ਪਰਿਵਾਰ ਨੇ ਦੋਸ਼ ਲਗਾਇਆ ਕਿ ਮੁਲਜ਼ਮ ਕੁੜੀ ਦੇ ਪਰਿਵਾਰਕ ਮੈਂਬਰ ਉਸ ਨੂੰ ਰੋਕਣ ਦੀ ਬਜਾਏ ਉਸ ਦਾ ਬਚਾਅ ਕਰਦੇ ਹਨ ਅਤੇ ਬਾਅਦ ਵਿੱਚ ਇਹ ਕਹਿ ਕੇ ਮਾਮਲੇ ਤੋਂ ਪੱਲਾ ਝਾੜ ਲੈਂਦੇ ਹਨ ਕਿ ਕੁੜੀ ਮਾਨਸਿਕ ਤੌਰ ’ਤੇ ਬਿਮਾਰ ਹੈ ਅਤੇ ਉਸ ਕੋਲ ਮੈਂਟਲ ਹਸਪਤਾਲ ਨਾਲ ਸਬੰਧਤ ਦਸਤਾਵੇਜ਼ ਹਨ। ਪਰਿਵਾਰ ਨੇ ਸਵਾਲ ਕੀਤਾ ਕਿ ਜੇਕਰ ਕੁੜੀ ਦੀ ਮਾਨਸਿਕ ਸਿਹਤ ਸਬੰਧੀ ਸਮੱਸਿਆ ਹੈ ਤਾਂ ਉਸ ਨੂੰ ਹੋਰਨਾਂ ਲੋਕਾਂ ’ਤੇ ਹਮਲਾ ਕਰਨ ਤੋਂ ਰੋਕਣ ਲਈ ਪਰਿਵਾਰ ਵੱਲੋਂ ਉਚਿਤ ਕਦਮ ਕਿਉਂ ਨਹੀਂ ਚੁੱਕੇ ਜਾਂਦੇ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਸੁਰੱਖਿਆ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ
ਉੱਧਰ, ਮਾਮਲੇ ਸਬੰਧੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੰਕਜ ਵੱਲੋਂ ਸ਼ਿਕਾਇਤ ਪ੍ਰਾਪਤ ਹੋਈ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਨਾਲ ਸਬੰਧਤ ਸੀਸੀਟੀਵੀ ਫੁਟੇਜ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਪੁਲਸ ਅਨੁਸਾਰ ਜੇਕਰ ਮੁਲਜ਼ਮ ਕੁੜੀ ਦੇ ਮਾਨਸਿਕ ਤੌਰ ’ਤੇ ਅਸਵਸਥ ਹੋਣ ਦੀ ਪੁਸ਼ਟੀ ਹੁੰਦੀ ਹੈ ਤਾਂ ਉਸ ਦੇ ਮੈਡੀਕਲ ਰਿਕਾਰਡ ਅਤੇ ਹਸਪਤਾਲ ਨਾਲ ਸਬੰਧਤ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾਵੇਗੀ। ਪੁਲਸ ਨੇ ਕਿਹਾ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਤੱਥਾਂ ਅਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ
NEXT STORY