ਪਾਤੜਾਂ (ਲਾਲ ਸਿੰਘ ਚੋਪੜਾ): ਸਬ-ਡਵੀਜ਼ਨ ਪਾਤੜਾਂ 'ਚ ਦੋ ਹਫ਼ਤਿਆਂ ਦੌਰਾਨ ਨਸ਼ੇ ਦੀ ਓਵਰਡੋਜ਼ ਕਾਰਨ ਦੂਜੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੰਘੀਂ ਰਾਤ ਸਥਾਨਕ ਸ਼ਹਿਰ ਦੇ ਚੁਨਾਗਰਾ ਰੋਡ ਤੇ ਪਾਤੜਾਂ ਦੇ ਨੌਜਵਾਨ ਠਾਕਰਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਉਮਰ 27 ਸਾਲ ਵਾਸੀ ਹਰਮਨ ਨਗਰ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਚਾਰ ਜਣਿਆਂ ਖ਼ਿਲਾਫ਼ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿਚ ਯਾਦਵਿੰਦਰ ਸਿੰਘ, ਕਮਲਜੀਤ ਕੌਰ, ਕੁਲਵਿੰਦਰ ਸਿੰਘ, ਬੂਟਾ ਸਿੰਘ ਨਾਮ ਦੇ ਵਿਅਕਤੀ ਸ਼ਾਮਲ ਹਨ।
ਪਰਿਵਾਰਕ ਮੈਂਬਰਾਂ ਨੇ ਮੁਲਜ਼ਮਾਂ 'ਤੇ ਦੋਸ਼ ਲਗਾਉਂਦਿਆਂ ਦੱਸਿਆ ਕਿ ਠਾਕੁਰਦੀਪ ਸਿੰਘ ਸ਼ਾਮ ਵੇਲੇ ਘਰੋਂ ਸ਼ਰਾਬ ਪੀਣ ਲਈ ਕਹਿ ਕੇ ਗਿਆ ਸੀ, ਜਿਸ ਕੋਲ ਕੁਝ ਨਗਦੀ ਵੀ ਸੀ। ਜਿਸ ਜਗ੍ਹਾ ਤੋਂ ਉਸ ਦੀ ਮ੍ਰਿਤਕ ਦੇਹ ਬਰਾਮਦ ਹੋਈ ਹੈ, ਉਸ ਜਗ੍ਹਾ 'ਤੇ ਦੇਹ ਵਪਾਰ ਦਾ ਧੰਦਾ ਚਲਦਾ ਹੈ। ਬੀਤੇ ਕੁੱਝ ਦਿਨ ਪਹਿਲਾਂ ਪੁਲਸ ਵੱਲੋਂ ਇੱਥੇ ਛਾਪੇਮਾਰੀ ਕਰਕੇ ਕੁਝ ਔਰਤਾਂ ਤੇ ਮਰਦਾਂ ਨੂੰ ਇਤਰਾਜ਼ਯੋਗ ਹਾਲਤ 'ਚ ਕਾਬੂ ਵੀ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਅੱਡਾ ਹੁਣ ਵੀ ਚੱਲ ਰਿਹਾ ਸੀ। ਸਾਡੇ ਪੁੱਤ ਨੂੰ ਕੁਝ ਮਾੜਾ ਨਸ਼ਾ ਜਾਂ ਕਿਸੇ ਹੋਰ ਤਰੀਕੇ ਨਾਲ ਕਤਲ ਕੀਤਾ ਗਿਆ ਹੈ। ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਗੋਲ਼ੀਆਂ ਚੱਲਣਾ ਚਿੰਤਾਜਨਕ: ਸੁਖਜਿੰਦਰ ਰੰਧਾਵਾ
NEXT STORY