ਦੋਰਾਹਾ (ਸੁਖਵੀਰ ਸਿੰਘ) : ਦੋਰਾਹਾ ਨੇੜੇ ਕੱਦੋਂ-ਪਾਇਲ ਰੋਡ ’ਤੇ ਬੀਤੀ ਰਾਤ ਕਰੀਬ 11 ਵਜੇ ਇਕ ਸਵਿੱਫਟ ਕਾਰ ਦੇ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਉਸ ਨੂੰ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਕਾਰ ਸਵਾਰ ਨੌਜਵਾਨ ਦੇ ਜ਼ਿੰਦਾ ਸੜ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਅੱਧੀ ਰਾਤ ਦਾ ਸਮਾਂ ਹੋਣ ਕਾਰਨ ਰਾਹ 'ਚ ਟ੍ਰੈਫਿਕ ਵੀ ਨਾ-ਮਾਤਰ ਹੀ ਸੀ ਅਤੇ ਰੋਡ ਸੁੰਨਸਾਨ ਜਿਹੀ ਹੀ ਪਈ ਸੀ। ਇਸ ਦੌਰਾਨ ਕਿਸੇ ਰਾਹਗੀਰ ਨੇ ਕਾਰ ਨੂੰ ਅੱਗ ਲੱਗੀ ਦੇਖੀ ਤਾਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਤਲਖ਼ੀ ਖੁੱਲ੍ਹ ਕੇ ਆਈ ਸਾਹਮਣੇ, ਸ਼ਾਇਰਾਨਾ ਅੰਦਾਜ਼ 'ਚ ਦਿੱਤਾ ਵਿਰੋਧੀਆਂ ਨੂੰ ਜਵਾਬ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਪਾਇਲ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਕਰੀਬ ਸਵਾ 11 ਵਜੇ ਕਾਲ ਆਈ ਕਿ ਕੱਦੋਂ ਰੋਡ ’ਤੇ ਇਕ ਕਾਰ ਨੂੰ ਅੱਗ ਲੱਗੀ ਹੋਈ ਹੈ। ਪੁਲਸ ਪਾਰਟੀ ਮੌਕੇ ’ਤੇ ਪੁੱਜੀ ਅਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ਬੁਝਾਈ। ਕਾਰ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਉਸ ’ਚ ਇਕ ਨੌਜਵਾਨ ਜ਼ਿੰਦਾ ਸੜ ਚੁੱਕਾ ਸੀ। ਜਦੋਂ ਮ੍ਰਿਤਕ ਦੀ ਸ਼ਨਾਖਤ ਕੀਤੀ ਗਈ ਤਾਂ ਪਤਾ ਲੱਗਾ ਕਿ ਉਸਦਾ ਨਾਂ ਸ਼ੇਰ ਸਿੰਘ ਸੀ ਅਤੇ ਉਹ ਊਨਾ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਡ ਤੋਂ ਪਸ਼ੂਆਂ ਨੂੰ ਬਚਾਉਣ ਲਈ ਐਡਵਾਈਜ਼ਰੀ ਜਾਰੀ, ਪੜ੍ਹੋ ਪੂਰੀ ਖ਼ਬਰ
ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦਾ ਹਲਕਾ ਪਾਇਲ ਬਿਜ਼ਨੈੱਸ ਸੈਂਟਰ ਹੈ ਅਤੇ ਉਹ ਆਪਣੇ ਬਿਜ਼ਨੈੱਸ ਲਈ ਇੱਥੇ ਆਇਆ ਹੋਇਆ ਸੀ। ਉਨ੍ਹਾਂ ਦੱਸਿਆ ਸ਼ੇਰ ਸਿੰਘ ਦੀ ਮ੍ਰਿਤਕ ਦੇਹ ਨੂੰ ਪੋਸਟਰਮਾਰਟਮ ਲਈ ਭੇਜਿਆ ਗਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਸਨੇ ਕੋਈ ਨਸ਼ਾ ਕੀਤਾ ਹੋਇਆ ਸੀ ਜਾਂ ਅਚਾਨਕ ਇਹ ਹਾਦਸਾ ਵਾਪਰਿਆ ਹੈ।


ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਡਰੱਗ ਮਾਮਲੇ 'ਚ ਕਸੂਤੇ ਫਸੇ ਬਿਕਰਮ ਮਜੀਠੀਆ, SIT ਵਲੋਂ ਚੌਥੀ ਵਾਰ ਸੰਮਨ ਜਾਰੀ
NEXT STORY