ਬਠਿੰਡਾ (ਸੁਖਵਿੰਦਰ)- ਧੋਬੀਆਣਾ ਸਥਿਤ ਇਕ ਖਾਲੀ ਪਲਾਟ ਦੀਆਂ ਝਾੜੀਆਂ ’ਚ ਇਕ ਔਰਤ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਪ੍ਰਸ਼ਾਸਨ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਤਾਂ ਸੂਚਨਾ ਗਲਤ ਨਿਕਲੀ ਕਿਉਂਕਿ ਉੱਥੇ ਝਾੜੀਆਂ ’ਚ ਇਕ ਕਿੰਨਰ ਪਿਆ ਸੀ, ਜੋ ਨਸ਼ੇ ਦੀ ਹਾਲਤ ’ਚ ਪਿਆ ਸੀ।
ਇਹ ਖ਼ਬਰ ਵੀ ਪੜ੍ਹੋ - Punjab: 'ਗੰਦੇ ਕੰਮਾਂ' ਦਾ ਅੱਡਾ ਬਣੀ ਇਹ ਜਗ੍ਹਾ, ਘੰਟਿਆਂ ਦੇ ਹਿਸਾਬ ਨਾਲ...
ਜਾਣਕਾਰੀ ਮੁਤਾਬਕ ਖਾਲੀ ਪਲਾਟ ਦੀਆਂ ਝਾੜੀਆਂ ’ਚ ਇਕ ਔਰਤ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ’ਤੇ ਥਾਣਾ ਸਿਵਲ ਲਾਈਨ ਦੀ ਪੁਲਸ ਅਤੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੀ ਟੀਮ ਮੌਕੇ ’ਤੇ ਪਹੁੰਚੀ। ਇਕ ਖਾਲੀ ਪਲਾਟ ਵਿਚ ਸਥਿਤ ਇਕ ਟੋਏ ਵਿਚ ਇਕ ਔਰਤ ਬੇਹੋਸ਼ੀ ਦੀ ਹਾਲਤ ਵਿਚ ਪਈ ਸੀ। ਜਦੋਂ ਪੁਲਸ ਅਤੇ ਸੰਸਥਾ ਦੇ ਮੈਂਬਰਾਂ ਨੇ ਉਸ ਨੂੰ ਚੁੱਕਿਆ ਤਾਂ ਉਹ ਹੋਸ਼ ’ਚ ਆ ਕਿ ਬਾਹਰ ਨਿਕਲ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਅਗਲੇ ਹਫ਼ਤੇ ਤਕ...
ਜਦੋਂ ਉਸ ਨੂੰ ਹੋਸ਼ ਆਇਆ ਤਾਂ ਪੁਲਸ ਨੂੰ ਪਤਾ ਲੱਗਾ ਕਿ ਉਹ ਇਕ ਕਿੰਨਰ (ਮਹੰਤ) ਹੈ ਜੋ ਜ਼ਿਆਦਾ ਨਸ਼ਾ ਲੈਣ ਕਾਰਨ ਬੇਹੋਸ਼ ਹੋ ਗਿਆ ਸੀ। ਉਸ ਨੂੰ ਮੁੱਢਲੀ ਡਾਕਟਰੀ ਸਹਾਇਤਾ ਦਿੱਤੀ ਗਈ, ਜਿਸ ਤੋਂ ਬਾਅਦ ਉਹ ਉੱਥੋਂ ਚਲਾ ਗਿਆ। ਦੂਜੇ ਪਾਸੇ ਨੇੜਲੇ ਘਰਾਂ ’ਚ ਰਹਿੰਦੇ ਲੋਕਾਂ ਨੇ ਦੱਸਿਆ ਕਿ ਉਕਤ ਖਾਲੀ ਪਲਾਟ ਨਸ਼ੇੜੀਆਂ ਦਾ ਅੱਡਾ ਬਣ ਚੁੱਕਾ ਹੈ ਅਤੇ ਹਰ ਰੋਜ਼ ਨਸ਼ੇੜੀ ਇੱਥੇ ਆ ਕੇ ਤਰ੍ਹਾਂ-ਤਰ੍ਹਾਂ ਦੇ ਨਸ਼ੇ ਦਾ ਸੇਵਨ ਕਰਦੇ ਹਨ, ਜਿਸ ਕਾਰਨ ਆਸ-ਪਾਸ ਦੇ ਲੋਕ ਕਾਫੀ ਪ੍ਰੇਸ਼ਾਨ ਹਨ। ਉਨ੍ਹਾਂ ਪੁਲਸ ਤੋਂ ਇਸ ਸਬੰਧੀ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਰਾਏ 'ਤੇ ਲੈ ਕੇ ਵੇਚ ਗਏ ਮਕਾਨ, ਵੱਡੀ ਠੱਗੀ ਮਾਰ ਗਏ ਪਤੀ-ਪਤਨੀ
NEXT STORY