ਅੰਮ੍ਰਿਤਸਰ (ਆਰ. ਗਿੱਲ)- ਗੇਟ ਹਕੀਮਾ ਚੌੜਾ ਬਾਜ਼ਾਰ ਗਲੀ ਮੋਚੀਆਂ ਵਾਲੀ ਇਲਾਕੇ ਵਿਚ 12ਵੀਂ ਜਮਾਤ ਦੇ 18 ਸਾਲਾ ਵਿਦਿਆਰਥੀ ਨਿਖਿਲ ਸ਼ਰਮਾ ਨੇ ਖੁਦਕੁਸ਼ੀ ਕਰ ਲਈ। ਪੁਲਸ ਨੇ ਮ੍ਰਿਤਕ ਵਿਦਿਆਰਥੀ ਦਾ ਮੋਬਾਈਲ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਮਾਂ ਨੇਹਾ ਸ਼ਰਮਾ ਨੇ ਦੱਸਿਆ ਕਿ ਉਸ ਦਾ ਪਤੀ ਸਵੇਰੇ 5 ਵਜੇ ਦਿੱਲੀ ਚਲਾ ਗਿਆ ਸੀ ਅਤੇ ਉਸ ਦਾ ਲੜਕਾ ਨਿਖਿਲ ਕਈ ਦਿਨਾਂ ਬਾਅਦ ਸਕੂਲ ਗਿਆ ਸੀ। ਸਕੂਲ ਤੋਂ ਵਾਪਸ ਆਉਂਦਿਆਂ ਹੀ ਉਸ ਨੇ ਆਪਣੇ ਛੋਟੇ ਭਰਾ ਨੂੰ ਬਾਜ਼ਾਰ ਤੋਂ ਕੁਲਚਾ ਖਰੀਦਣ ਲਈ ਭੇਜ ਦਿੱਤਾ ਅਤੇ ਉਹ ਖੁਦ ਇਕ ਕੁੜੀ ਨਾਲ ਚੈਟਿੰਗ ਸ਼ੁਰੂ ਕਰ ਦਿੱਤੀ। ਜਦੋਂ ਨਿਖਿਲ ਦਾ ਛੋਟਾ ਭਰਾ ਬਾਜ਼ਾਰ ਤੋਂ ਕੁਲਚਾ ਖਰੀਦ ਕੇ ਵਾਪਸ ਆਇਆ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗੀ ਨਵੀਂ ਪਾਬੰਦੀ! ਰੋਜ਼ ਸ਼ਾਮ 7 ਵਜੇ ਤੋਂ ਬਾਅਦ...
ਨਿਖਿਲ ਦੇ ਭਰਾ ਨੇ ਵਾਰ-ਵਾਰ ਦਰਵਾਜ਼ਾ ਖੜਕਾਇਆ ਪਰ ਦਰਵਾਜ਼ਾ ਨਹੀਂ ਖੁੱਲ੍ਹਿਆ ਤਾਂ ਉਸ ਨੇ ਸੁਰਾਖ ਵਿਚੋਂ ਦੇਖਿਆ ਤਾਂ ਨਿਖਿਲ ਨੇ ਖ਼ੁਦਕੁਸ਼ੀ ਕੀਤੀ ਹੋਈ ਸੀ। ਉਸ ਨੇ ਗੁਆਂਢੀਆਂ ਨੂੰ ਬੁਲਾਇਆ ਅਤੇ ਦਰਵਾਜ਼ਾ ਤੋੜ ਕੇ ਨਿਖਿਲ ਨੂੰ ਬਾਹਰ ਕੱਢਿਆ ਅਤੇ ਤੁਰੰਤ ਹਸਪਤਾਲ ਲੈ ਗਿਆ ਪਰ ਨਿਖਿਲ ਨੂੰ ਬਚਾਅ ਨਹੀਂ ਸਕਿਆ। ਨੇਹਾ ਸ਼ਰਮਾ ਨੇ ਦੱਸਿਆ ਕਿ ਉਸ ਦਾ ਲੜਕਾ ਸਕੂਲ ਦੀਆਂ ਕੁਝ ਵਿਦਿਆਰਥਣਾਂ ਅਤੇ ਕੁਝ ਹੋਰ ਵਿਦਿਆਰਥੀਆਂ ਨਾਲ ਗੱਲਬਾਤ ਕਰਦਾ ਸੀ ਅਤੇ ਪ੍ਰੇਸ਼ਾਨ ਰਹਿੰਦਾ ਸੀ। ਕਿਸੇ ਲੜਕੀ ਤੋਂ ਪ੍ਰੇਸ਼ਾਨ ਹੋਣ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ।
ਇਹ ਖ਼ਬਰ ਵੀ ਪੜ੍ਹੋ - Gold ਦਾ 'Golden Period', ਸੋਨੇ ਦੀ ਕੀਮਤ 'ਚ ਭਾਰੀ ਉਛਾਲ!
ਇਲਾਕੇ ਦੇ ਪ੍ਰਧਾਨ ਗੋਲਡੀ ਨੇ ਦੱਸਿਆ ਕਿ ਇਹ ਬਹੁਤ ਹੀ ਗਰੀਬ ਪਰਿਵਾਰ ਹੈ ਅਤੇ ਮੁਸ਼ਕਿਲ ਨਾਲ ਗੁਜ਼ਾਰਾ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਨੇਹਾ ਸ਼ਰਮਾ ਦਾ ਪਤੀ ਸਵੇਰੇ ਦਿੱਲੀ ਚਲਾ ਗਿਆ ਸੀ। ਗੋਲਡੀ ਅਨੁਸਾਰ ਇਹ ਬਹੁਤ ਹੀ ਨੇਕ ਪਰਿਵਾਰ ਹੈ ਪਰ ਕਿਸੇ ਲੜਕੀ ਕਾਰਨ ਇਹ ਪਰਿਵਾਰ ਤਬਾਹ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਸ ਮੁਲਜ਼ਮਾਂ ਖਿਲਾਫ ਕੇਸ ਦਰਜ ਨਹੀਂ ਕਰਦੀ, ਭਾਵੇਂ ਉਹ ਲੜਕਾ ਹੋਵੇ ਜਾਂ ਲੜਕੀ, ਉਹ ਮ੍ਰਿਤਕ ਨਿਖਿਲ ਦਾ ਸੰਸਕਾਰ ਨਹੀਂ ਕਰਨਗੇ ਅਤੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਧਰਨਾ ਦਿੱਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਹੁਣੇ ਪੜ੍ਹ ਲਓ ਕਿਉਂਕਿ...
NEXT STORY