ਲੁਧਿਆਣਾ (ਰਿਸ਼ੀ): ਥਾਣਾ ਹੈਬੋਵਾਲ ਦੇ ਅਧੀਨ ਪੈਂਦੇ ਇਲਾਕੇ ਸੰਧੂ ਨਗਰ ਵਿਚ ਇਕ ਫੈਕਟਰੀ ਵਿਚ ਕੰਮ ਕਰਨ ਦੌਰਾਨ ਹੋਏ ਝਗੜੇ ਨੇ ਭਿਆਨਕ ਰੂਪ ਧਾਰ ਲਿਆ, ਜਿੱਥੇ ਇਕ ਭਤੀਜੇ ਨੇ ਗੁੱਸੇ ਵਿਚ ਆ ਕੇ ਆਪਣੇ ਹੀ ਚਾਚੇ ਦੇ ਸਿਰ ਵਿਚ ਸਟੂਲ ਮਾਰ ਕੇ ਉਸ ਦਾ ਕਤਲ ਕਰ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਦੀ ਪਛਾਣ ਧਰਮਿੰਦਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਵਿਚ ਕੰਮ ਕਰਦੇ ਸਮੇਂ ਚਾਚੇ ਅਤੇ ਭਤੀਜੇ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਇਹ ਬਹਿਸ ਇੰਨੀ ਵਧ ਗਈ ਕਿ ਗੁੱਸੇ ਵਿਚ ਆਏ ਭਤੀਜੇ ਨੇ ਧਰਮਿੰਦਰ ਦੇ ਸਿਰ 'ਤੇ ਸਟੂਲ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਫੈਕਟਰੀ ਮਾਲਕ ਉਮੀ ਨੇ ਦੱਸਿਆ ਕਿ ਦੇਰ ਰਾਤ ਕਰੀਬ 2:30 ਵਜੇ ਠੇਕੇਦਾਰ ਰਾਹੁਲ ਨੇ ਉਸ ਨੂੰ ਫੋਨ ਕਰਕੇ ਇਸ ਖੂਨੀ ਵਾਰਦਾਤ ਬਾਰੇ ਸੂਚਨਾ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਫੈਕਟਰੀ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਅਤੇ ਹਾਲਾਤਾਂ ਦਾ ਪਤਾ ਲਗਾਇਆ ਜਾ ਸਕੇ।
ਬਠਿੰਡਾ ਦੇ ਇਨ੍ਹਾਂ ਸਕੂਲਾਂ ਨੂੰ ਤੁਰੰਤ ਕਰਾਇਆ ਗਿਆ ਖ਼ਾਲੀ, ਧਮਕੀ ਮਿਲਣ ਮਗਰੋਂ ਮਚੀ ਹਫੜਾ-ਦਫੜੀ
NEXT STORY