ਤਰਨਤਾਰਨ (ਰਮਨ)- ਤਰਨਤਾਰਨ ਦੇ ਸਿਵਲ ਹਸਪਤਾਲ ਵਿਚ ਇੱਕ ਮੰਦਭਾਗੀ ਘਟਨਾ ਵਾਪਰੀ ਹੈ, ਜਿੱਥੇ ਸਿਵਲ ਹਸਪਤਾਲ 'ਚ ਜੱਚਾ ਬੱਚਾ ਵਾਰਡ 'ਚ ਦਾਖਲ ਗਰਭਵਤੀ ਔਰਤਾਂ ਨੂੰ ਲੁਟੇਰਿਆਂ ਨੇ ਆਪਣਾ ਨਿਸ਼ਾਨਾ ਬਣਾਇਆ। ਦਸ ਦੇਈਏ ਕਿ ਦੇਰ ਰਾਤ ਤਕਰੀਬਨ 3 ਵਜੇ, ਦੋ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ਉੱਪਰ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਦਾਖਲ ਹੋ ਕੇ ਗਰਭਵਤੀ ਔਰਤਾਂ ਨੂੰ ਧੱਕਾ ਮਾਰਿਆ ਅਤੇ ਸਾਮਾਨ ਲੁੱਟ ਲਿਆ।
ਇਹ ਵੀ ਪੜ੍ਹੋ-ਕੇਂਦਰੀ ਸਰਕਾਰ ਦਾ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਐਲਾਨ
ਦਾਖਲ ਮਰੀਜ਼ਾਂ ਨੇ ਪੁਲਸ ਨੂੰ ਦੱਸਿਆ ਕਿ ਵਾਰਡ ਵਿੱਚ ਕੋਈ ਵੀ ਸੁਰੱਖਿਆ ਪ੍ਰਬੰਧ ਨਹੀਂ ਸੀ, ਜਿਸ ਕਾਰਨ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਹ ਸਾਰੀ ਘਟਨਾ ਹਸਪਤਾਲ ਦੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ,। ਪੁਲਸ ਵੱਲੋਂ ਹਾਲ ਹੀ ਵਿੱਚ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲੁਟੇਰਿਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਫ਼ੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਅਸਲਾ ਧਾਰਕਾਂ ਲਈ ਹੁਕਮ ਜਾਰੀ, 7 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 80324 ਮੀਟ੍ਰਿਕ ਟਨ ਝੋਨੇ ਦੀ ਖਰੀਦ: ਡੀ. ਸੀ.
NEXT STORY