ਲੁਧਿਆਣਾ (ਰਿਸ਼ੀ)- ਹੈਬੋਵਾਲ ਦੇ ਲਕਸ਼ਮੀ ਨਗਰ ’ਚ ਇਕ 22 ਸਾਲਾ ਨੌਜਵਾਨ ਦਵਿੰਦਰ (ਮੂਲ ਨਿਵਾਸੀ ਹਰਦੋਈ, ਯੂ. ਪੀ.) ਨੇ ਸ਼ਰਾਬ ਦੇ ਨਸ਼ੇ ’ਚ ਪਤਨੀ ਨਾਲ ਹੋਏ ਝਗੜੇ ਤੋਂ ਬਾਅਦ ਪੱਖੇ ਨਾਲ ਫਾਹਾ ਲਾ ਕੇ ਆਪਣੀ ਜਾਨ ਦੇ ਦਿੱਤੀ। ਪਤਾ ਲੱਗਣ ’ਤੇ ਉਸ ਦੀ ਪਤਨੀ ਉਸ ਨੂੰ ਤੁਰੰਤ ਹਸਪਤਾਲ ਲੈ ਕੇ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਹੈਬੋਵਾਲ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲਿਆ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ।
ਮ੍ਰਿਤਕ ਦੀ ਪਤਨੀ ਅੰਜਲੀ ਨੇ ਦੱਸਿਆ ਕਿ ਉਨ੍ਹਾਂ ਦਾ ਵਿਆਹ ਕਰੀਬ ਢੇਡ ਸਾਲ ਪਹਿਲਾਂ ਹੋਇਆ ਸੀ। ਉਸ ਦਾ ਪਤੀ ਕੱਪੜੇ ਪ੍ਰੈੱਸ ਕਰਨ ਦਾ ਕੰਮ ਕਰਦਾ ਸੀ ਅਤੇ ਉਹ ਆਪ ਵੀ ਨੌਕਰੀ ਕਰਦੀ ਹੈ। ਪਹਿਲਾਂ ਵੀ ਉਸ ਦਾ ਇਕ ਵਾਰ ਮਿਸਕੈਰੇਜ ਹੋ ਚੁੱਕਾ ਸੀ। ਉਹ ਇਸ ਸਮੇਂ 6 ਮਹੀਨੇ ਦੀ ਗਰਭਵਤੀ ਹੈ ਅਤੇ ਬੀਮਾਰ ਰਹਿਣ ਕਾਰਨ ਡਾਕਟਰਾਂ ਨੇ ਉਸ ਨੂੰ ਸਰੀਰਕ ਸਬੰਧ ਬਣਾਉਣ ਤੋਂ ਮਨ੍ਹਾ ਕੀਤਾ ਹੋਇਆ ਸੀ।
ਰਾਤ ਨੂੰ ਸ਼ਰਾਬ ਦੇ ਨਸ਼ੇ ’ਚ ਧੁੱਤ ਹੋ ਕੇ ਆਏ ਪਤੀ ਨੇ ਜਦੋਂ ਉਸ ਨਾਲ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਇਆ ਅਤੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਅੰਜਲੀ ਨੇ ਡਾਕਟਰੀ ਸਲਾਹ ਦਾ ਹਵਾਲਾ ਦਿੰਦਿਆਂ ਵਿਰੋਧ ਪ੍ਰਗਟਾਇਆ। ਅਗਲੀ ਸਵੇਰ ਜਦੋਂ ਅੰਜਲੀ ਕੰਮ ’ਤੇ ਜਾਣ ਤੋਂ ਬਾਅਦ ਕਿਸੇ ਕਾਰਨ ਵਾਪਸ ਘਰ ਆਈ, ਤਾਂ ਉਸ ਨੇ ਦੇਖਿਆ ਕਿ ਉਸ ਦੇ ਪਤੀ ਨੇ ਕਮਰੇ ’ਚ ਚੁੰਨੀ ਦੇ ਸਹਾਰੇ ਫਾਹਾ ਲਾਇਆ ਹੋਇਆ ਸੀ। ਗੁਆਂਢੀਆਂ ਦੀ ਮਦਦ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਪਰ ਤਬਾਹੀ ਹੋ ਚੁੱਕੀ ਸੀ। ਪੁਲਸ ਨੇ ਪਰਿਵਾਰ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਕੀਤੀ ਹੈ।
ਮਹਾ ਹੜਤਾਲ 'ਤੇ ਜਾਣ ਵਾਲੇ ਮੁਲਾਜ਼ਮਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ
NEXT STORY