ਮਾਨਸਾ (ਸੰਦੀਪ ਮਿੱਤਲ) : ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨੇਪਾਲ ਦੀ ਹੱਦ ਤੋਂ ਫੜ ਕੇ ਲਿਆਂਦੇ ਗਏ ਸ਼ੂਟਰ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਾਜਿੰਦਰ ਜੋਕਰ ਨੂੰ ਰਿਮਾਂਡ ਤੋਂ ਬਾਅਦ ਅੱਜ ਮੁੜ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਗੈਂਗਸਟਰਾਂ ਨੂੰ 5 ਦਿਨਾਂ ਦੇ ਹੋਰ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਤੋਂ ਪੁਲਸ ਵੱਲੋਂ ਮੋਹਾਲੀ ਵਿਖੇ ਲਿਜਾ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਗੁਰਦੁਆਰੇ ਦੀ ਪ੍ਰਧਾਨਗੀ ਨੂੰ ਲੈ ਕੇ ਜ਼ਬਰਦਸਤ ਝੜਪ, ਸੰਗਰਾਂਦ ਮੌਕੇ ਗੁਰੂ ਸਾਹਿਬ ਦੀ ਹਜ਼ੂਰੀ ’ਚ ਚੱਲੀਆਂ ਤਲਵਾਰਾਂ
ਇਸੇ ਤਰ੍ਹਾਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਅੰਮ੍ਰਿਤਸਰ ਪੁਲਸ ਵੱਲੋਂ ਕਾਬੂ ਕੀਤੇ ਗਏ ਮਨਪ੍ਰੀਤ ਸਿੰਘ ਤੂਫਾਨ ਉਰਫ ਮਨੂ ਵਾਸੀ ਬਟਾਲਾ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਰਈਆ ਵਾਸੀ ਅੰਮ੍ਰਿਤਸਰ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਉਨ੍ਹਾਂ ਦਾ 7 ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ। ਦੱਸ ਦਈਏ ਕਿ ਤੂਫਾਨ ਅਤੇ ਰਈਆ ਨੂੰ ਕੱਲ੍ਹ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਖ਼ਤਰਨਾਕ ਸ਼ੂਟਰਾਂ ਦਾ ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚ ਵੱਡਾ ਕਾਰਨਾਮਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਨਸ਼ਾ ਸਮੱਗਲਿੰਗ ’ਤੇ ਸ਼ਿਕੰਜਾ ਕੱਸਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਸੀਲ, ਸੈਂਕੜੇ ਪੁਲਸ ਮੁਲਾਜ਼ਮ ਸਰਚ ਮੁਹਿੰਮ ’ਚ ਲੱਗੇ
NEXT STORY