ਫਿਰੋਜ਼ਪੁਰ (ਕੁਮਾਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਕੈਦ ਕੱਟ ਰਹੇ ਨਾਮੀ ਗੈਂਗਸਟਰ ਭੋਲਾ ਸ਼ੂਟਰ ਦੀ ਰਹੱਸਮਈ ਹਾਲਾਤ ’ਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭੋਲਾ ਸ਼ੂਟਰ ਦੀ ਅੱਧੀ ਰਾਤ ਨੂੰ ਅਚਾਨਕ ਤਬੀਅਤ ਖ਼ਰਾਬ ਹੋ ਗਈ ਅਤੇ ਤੜਕੇ 3 ਵਜੇ ਉਸ ਨੂੰ ਸਖ਼ਤ ਨਿਗਰਾਨੀ ਹੇਠ ਸਿਵਿਲ ਹਸਪਤਾਲ ਫਿਰੋਜ਼ਪੁਰ ਦਾਖ਼ਲ ਕਰਵਾਇਆ ਗਿਆ, ਜਿੱਥੇ ਸਵੇਰੇ ਕਰੀਬ ਸਾਢੇ 5 ਵਜੇ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਪੇਕੇ ਪੁੱਜੀ ਕੁੜੀ ਦਾ ਪ੍ਰੇਮੀ ਨੇ ਕਿਰਚ ਮਾਰ ਕੇ ਕੀਤਾ ਕਤਲ
ਭੋਲਾ ਫਰੀਦਕੋਟ ਦੇ ਕੋਟਕਪੁਰਾ ਸ਼ਹਿਰ ਦਾ ਰਹਿਣਾ ਵਾਲਾ ਸੀ ਅਤੇ ਉਸਦਾ ਪੂਰਾ ਨਾਮ ਭਾਰਤ ਭੂਸ਼ਣ ਉਰਫ਼ ਭੋਲਾ ਸ਼ੂਟਰ ਸੀ ਅਤੇ ਦੱਸਿਆ ਜਾਂਦਾ ਹੈ ਕਿ ਉਹ ਲਾਰੇਂਸ ਬਿਸ਼ਨੋਈ ਗਰੁੱਪ ਨਾਲ ਸੰਬੰਧ ਰੱਖਦਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਉਸਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ, ਹੱਤਿਆ ਅਤੇ ਹੱਤਿਆ ਕਰਨ ਦੀ ਕੋਸ਼ਿਸ਼ ਆਦਿ ਦੇ ਕੁਲ 18 ਮੁਕੱਦਮੇ ਚਲ ਰਹੇ ਸਨ। ਪੁਲਸ ਵਲੋਂ ਉਸਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਕਾਨੂੰਨੀ ਕਾਰਵਾਈ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
ਪੰਜਾਬ ਦੇ ਸਾਂਸਦਾਂ ਨੇ ਕੇਂਦਰੀ ਮੰਤਰੀ ਸਾਹਮਣੇ ਚੁੱਕਿਆ ਯੂਕ੍ਰੇਨ 'ਚ ਫਸੇ ਵਿਦਿਆਰਥੀਆਂ ਦੀ ਘਰ ਵਾਪਸੀ ਦਾ ਮੁੱਦਾ
NEXT STORY