ਨਵੀਂ ਦਿੱਲੀ : ਮੋਹਾਲੀ ਵਿਚ ਬੀਤੇ ਦਿਨ ਹੋਏ ਕਬੱਡੀ ਖਿਡਾਰੀ ਤੇ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਣਾ ਬਲਾਚੌਰੀਆ ਕਤਲ ਮਾਮਲੇ ਵਿਚ ਇਕ ਲੋੜੀਂਦਾ ਸ਼ੂਟਰ ਦਿੱਲੀ ਏਅਰਪੋਰਟ ਤੋਂ ਫੜਿਆ ਗਿਆ ਹੈ। ਇਸ ਮੁਲਜ਼ਮ ਦਾ ਨਾਂ ਐਸ਼ਦੀਪ ਦੱਸਿਆ ਜਾ ਰਿਹਾ ਹੈ। ਉਹ ਕਥਿਤ ਤੌਰ 'ਤੇ ਕਤਲ ਲਈ ਮਾਸਕੋ ਤੋਂ ਆਇਆ ਸੀ ਤੇ ਮਸਕਟ ਜਾਣ ਦੀ ਕੋਸ਼ਿਸ਼ ਕਰਦੇ ਸਮੇਂ ਫੜਿਆ ਗਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਰਾਣਾ ਬਲਾਚੌਰੀਆ ਦਾ ਕਤਲ ਕਰਨ ਵਾਲੇ ਸ਼ੂਟਰ ਦਾ ਪੁਲਸ ਵਲੋਂ ਐਨਕਾਊਂਟਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਐੱਸ. ਏ. ਐੱਸ. ਨਗਰ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਕਨਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਕਤਲਕਾਂਡ ਦੇ ਸ਼ੂਟਰ ਦਾ ਮੋਹਾਲੀ ਦੇ ਲਾਲੜੂ ਵਿਖੇ ਐਨਕਾਊਂਟਰ ਕੀਤਾ। ਇਸ ਸ਼ੂਟਰ ਦੀ ਪਛਾਣ ਨੌਸ਼ਹਿਰਾ ਪੰਨੂਆਂ, ਤਰਨਤਾਰਨ ਦੇ ਰਹਿਣ ਵਾਲੇ ਹਰਪਿੰਦਰ ਉਰਫ਼ ਮਿੱਡ਼ੂ ਵਜੋਂ ਹੋਈ ਹੈ। ਮੁਲਜ਼ਮ ਨੂੰ ਪੁਲਸ ਟੀਮ ਨਾਲ ਹੋਏ ਮੁਕਾਬਲੇ ਦੌਰਾਨ ਕਾਬੂ ਕੀਤਾ ਗਿਆ। ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਕਤ ਮੁਲਜ਼ਮ ਦੀ ਹਸਪਤਾਲ 'ਚ ਮੌਤ ਹੋ ਗਈ ਹੈ ਪਰ ਖ਼ਬਰ ਲਿਖੇ ਜਾਣ ਤੱਕ ਅਜੇ ਉਸ ਦੀ ਮੌਤ ਦੀ ਪੁਸ਼ਟੀ ਨਹੀਂ ਹੋ ਸਕੀ।
ਇਸ ਮੁਕਾਬਲੇ ਦੌਰਾਨ 2 ਪੁਲਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਕਈ ਘਿਨਾਉਣੇ ਅਪਰਾਧਾਂ 'ਚ ਸ਼ਾਮਲ ਹੈ ਅਤੇ ਉਸ ਦਾ ਗੰਭੀਰ ਅਪਰਾਧਿਕ ਪਿਛੋਕੜ ਹੈ।
ਕਸਬਾ ਦੌਰਾਂਗਲਾ 'ਚ ਕਾਂਗਰਸ ਦੀ ਹੋਈ ਬੱਲੇ-ਬੱਲੇ, 102 ਵੋਟਾਂ ਨਾਲ ਜਿੱਤੇ ਲੱਖਵਿੰਦਰ ਸਿੰਘ
NEXT STORY