ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਬੀਤੀ ਰਾਤ ਗੋਨੇਆਣਾ ਰੋਡ ਸਥਿਤ ਇਕ ਕਰਿਆਨੇ ਦੀ ਦੁਕਾਨ 'ਤੇ ਅੱਗ ਲੱਗਣ ਕਾਰਨ ਦੁਕਾਨ ਦਾ ਸਾਰਾ ਸਮਾਨ ਸੜ੍ਹ ਕੇ ਸਵਾਹ ਹੋ ਗਿਆ। ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪ੍ਰਵੀਨ ਕਰਿਆਨਾ ਸਟੋਰ ਦੇ ਮਾਲਕ ਪ੍ਰਵੀਨ ਕੁਮਾਰ ਪੁੱਤਰ ਵੇਦ ਪ੍ਰਕਾਸ਼ ਨੇ ਦੱਸਿਆ ਕਿ ਉਹ ਸ਼ਾਮ ਕਰੀਬ 6:30 ਵਜੇ ਦੁਕਾਨ ਬੰਦ ਕਰਕੇ ਘਰ ਚਲੇ ਗਏ ਤੇ ਰਾਤ ਕਰੀਬ 11 ਵਜੇ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਵਿਚੋਂ ਧੂੰਆਂ ਨਿਕਲ ਰਿਹਾ ਹੈ, ਜਦੋਂ ਮੌਕੇ 'ਤੇ ਆ ਕੇ ਦੇਖਿਆ ਤਾਂ ਉਸ ਦੀ ਦੁਕਾਨ 'ਚ ਅੱਗ ਲੱਗੀ ਹੋਈ ਸੀ, ਜਿਸ ਕਾਰਨ ਉਸ ਦੀ ਦੁਕਾਨ ਦੀ ਛੱਤ ਵੀ ਡਿੱਗ ਪਈ। ਉਸਨੇ ਤੁਰੰਤ ਫਾਇਰ ਬ੍ਰਗੇਡ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਬੜੀ ਮੁਸ਼ੱਕਤ ਨਾਲ ਕਰੀਬ ਡੇਢ ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ।
ਦੁਕਾਨ ਵਿਚ ਲੱਗੀ ਅੱਗ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪ੍ਰਵੀਨ ਕੁਮਾਰ ਨੇ ਦੱਸਿਆ ਕਿ ਇਸ ਘਟਨਾ ਨਾਲ ਦੁਕਾਨ ਵਿਚ ਪਿਆ ਫਰਿੱਜ਼, ਕੂਲਰ, ਪੱਖਾ, ਸਾਇਕਲ, ਕੰਪਿਊਟਰ ਕੰਡਾ ਆਦਿ ਤੋਂ ਇਲਾਵਾ ਕਰਿਆਨੇ ਦਾ ਸਾਰਾ ਸਮਾਨ ਸੜ ਗਿਆ ਹੈ। ਇਸ ਘਟਨਾ ਨਾਲ ਉਸ ਦਾ ਕਰੀਬ 4 ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਉਸਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਾਰਟ ਸਰਕਟ ਨਾਲ ਹੋਏ ਨੁਕਸਾਨ ਦਾ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਫਿਰ ਤੋਂ ਆਪਣਾ ਕਾਰੋਬਾਰ ਚਲਾ ਸਕੇ।
ਮਜ਼ਦੂਰ ਪਿਤਾ ਨੂੰ ਰੋਟੀ ਦੇਣ ਆਇਆ ਸੀ ਪੁੱਤ, ਅਸਮਾਨੋਂ ਡਿੱਗੀ ਬਿਜਲੀ ਕਾਰਣ ਵਾਪਰ ਗਿਆ ਭਾਣਾ
NEXT STORY