ਨਾਭਾ (ਰਾਹੁਲ) : ਨਾਭਾ ਦੇ ਮੈਂਹਸ ਗੇਟ ਵਿਖੇ ਰੇਡੀਮੇਡ ਕੱਪੜੇ ਬਣਾਉਣ ਵਾਲੀਆਂ ਕੰਪਨੀਆਂ ਦੇ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਪੁਲਸ ਵੱਲੋਂ ਮੈਂਹਸ ਗੇਟ ਵਿਖੇ ਇਕ ਦੁਕਾਨ ਉੱਪਰ ਰੇਡ ਕੀਤੀ ਗਈ। ਇਸ ਦੌਰਾਨ ਜਦੋਂ ਰੇਡ ਚੱਲ ਰਹੀ ਸੀ ਤਾਂ ਮੌਕੇ 'ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੁਲਸ ਨੂੰ ਸ਼ਟਰ ਲਗਾ ਕੇ ਅੰਦਰ ਹੀ ਬੰਧਕ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੌਕੇ 'ਤੇ ਪੁਲਸ ਨੇ ਜ਼ਬਰਦਸਤੀ ਸ਼ਟਰ ਉੱਪਰ ਚੁੱਕ ਦਿੱਤਾ। ਨਾਭਾ ਕੋਤਵਾਲੀ ਪੁਲਸ ਦੇ ਇੰਚਾਰਜ ਪ੍ਰਿੰਸਪ੍ਰੀਤ ਸਿੰਘ ਭੱਟੀ ਕਾਫੀ ਤਲਖੀ ਵਿਚ ਵਿਖਾਈ ਦਿੱਤੇ। ਮੁਲਜ਼ਮਾਂ ਨੇ ਸਰਕਾਰੀ ਡਿਊਟੀ ਵਿਚ ਵਿਘਨ ਪਾਇਆ, ਪੁਲਸ ਦੀ ਵਰਦੀ ਨੂੰ ਹੱਥ ਪਾਇਆ ਅਤੇ ਪੁਲਸ ਨੂੰ ਧਮਕੀਆਂ ਵੀ ਦਿੱਤੀਆਂ ਕਿ ਤੁਸੀਂ ਦੁਕਾਨ 'ਚੋਂ ਨਿਕਲ ਕੇ ਵਿਖਾਓ। ਪੁਲਸ ਦੀ ਸਖ਼ਤੀ ਨੂੰ ਵੇਖਦੇ ਹੋਏ ਸ਼ਰਾਰਤੀ ਅਨਸਰ ਉਥੋਂ ਰਫੂ ਚੱਕਰ ਹੋ ਗਏ।
ਇਹ ਵੀ ਪੜ੍ਹੋ : ਭਾਰਤ-ਪਾਕਿ ਵਿਚਾਲੇ ਬਣੇ ਤਣਾਅ ਦੌਰਾਨ BSF ਵੱਲੋਂ ਪੰਜਾਬ ਦੇ ਸਰਹੱਦੀ ਕਿਸਾਨਾਂ ਨੂੰ ਦੋ ਦਿਨਾਂ 'ਚ ਵਾਢੀ ਕਰਨ ਦੀ ਹਦਾਇਤ
ਪੁਲਸ ਵੱਲੋਂ ਹੁਣ ਵਪਾਰ ਮੰਡਲ ਨਾਭਾ ਦੇ ਪ੍ਰਧਾਨ ਸੋਮ ਨਾਥ ਢੱਲ, ਸੁਭਾਸ਼ ਸਹਿਗਲ, ਵਿਸ਼ਾਲ ਸ਼ਰਮਾ ਅਤੇ ਹੋਰ ਅਣਪਛਾਤੇ 35-40 ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਉਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਇਆ ਹੈ। ਵੀਡੀਓ ਵਿਚ ਸਾਫ ਦੇਖਿਆ ਜਾ ਰਿਹਾ ਹੈ ਕਿ ਵੱਡੀ ਗਿਣਤੀ ਵਿਚ ਦੁਕਾਨਦਾਰਾਂ ਨੇ ਦੁਕਾਨ ਦਾ ਸ਼ਟਰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਅਤੇ ਅਚਾਨਕ ਅੰਦਰੋਂ ਥਾਣਾ ਕੋਤਵਾਲੀ ਨਾਭਾ ਦੇ ਇੰਚਾਰਜ ਬਾਹਰ ਨਿਕਲੇ ਅਤੇ ਦੁਕਾਨਦਾਰਾਂ ਨੂੰ ਪੁਲਸ ਦੇ ਕੰਮ ਵਿਚ ਦਖਲ-ਅੰਦਾਜ਼ੀ ਕਰਨ "ਤੇ ਭੜਕ ਗਏ। ਇਸ ਦੌਰਾਨ ਦੁਕਾਨਦਾਰਾਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਇਸ ਮੌਕੇ ਨਾਭਾ ਥਾਣਾ ਕੋਤਵਾਲੀ ਦੇ ਮੁਖੀ ਪ੍ਰਿੰਸਪ੍ਰੀਤ ਸਿੰਘ ਭੱਟੀ ਨੇ ਦੱਸਿਆ ਕਿ ਅਸੀਂ ਪੁਲਸ ਦੀ ਡਿਊਟੀ ਵਿਚ ਵਿਘਨ ਪਾਉਣ, ਪੁਲਸ ਦੀ ਵਰਦੀ ਨੂੰ ਹੱਥ ਪਾਉਣ ਤੋਂ ਇਲਾਵਾ ਪੁਲਸ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਲਗਭਘ 35-40 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਕੁਝ ਵਿਅਕਤੀ 'ਤੇ ਬਾਈ ਨੇਮ ਪਰਚਾ ਦਰਜ ਕੀਤਾ ਗਿਆ ਹੈ ਅਤੇ ਜ਼ਿਆਦਾਤਰ ਅਣਪਛਾਤੇ ਵਿਅਕਤੀ ਹਨ। ਇਸ ਸਬੰਧੀ ਅਸੀਂ ਉਨ੍ਹਾਂ ਦੇ ਘਰਾਂ ਉੱਪਰ ਰੇਡ ਕਰ ਰਹੇ ਹਾਂ ਪਰ ਸਾਰੇ ਵਿਅਕਤੀ ਫਰਾਰ ਹਨ ਅਤੇ ਛੇਤੀ ਹੀ ਇਨ੍ਹਾਂ ਦੀ ਗ੍ਰਿਫਤਾਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਭਾਜਪਾ 'ਚ 'ਭੂਚਾਲ', ਇਸ ਵੱਡੇ ਆਗੂ ਨੇ ਅਚਾਨਕ ਦਿੱਤਾ ਅਸਤੀਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਆਦਰਸ਼ ਸਕੂਲ ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ ਨੇ ਲਿਆ ਇਹ ਫ਼ੈਸਲਾ
NEXT STORY