ਤਰਨਤਾਰਨ (ਰਮਨ ਚਾਵਲਾ)- ਦੁਕਾਨ ਦੇ ਖਾਲ੍ਹੀ ਪਲਾਟ ਉੱਪਰ ਕਬਜ਼ਾ ਕਰਨ ਦੇ ਜੁਰਮ ਹੇਠ ਪਰਚਾ ਦਰਜ ਹੋਣ ਦੇ ਬਾਵਜੂਦ ਪੁਲਸ ਮੁਲਾਜ਼ਮ ਨੇ ਇਕ ਦਰਜਨ ਸਾਥੀਆਂ ਨਾਲ ਮਿਲ ਧੱਕੇਸ਼ਾਹੀ ਕਰਦੇ ਹੋਏ ਦੁਕਾਨ ਦੇ ਅਸਲ ਮਾਲਕ ਅਤੇ ਉਸ ਦੇ ਪੁੱਤਰ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਦੋਵੇਂ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਹਮਲੇ ਦੌਰਾਨ ਹਮਲਾਵਰਾਂ ਵਲੋਂ ਮੋਟਰਸਾਈਕਲ, ਮੋਬਾਇਲ ਫੋਨ, ਸੋਨੇ ਦੀ ਚੈਨ ਅਤੇ ਤਿੰਨ ਹਜ਼ਾਰ ਰੁਪਏ ਦੀ ਨਕਦੀ ਖੋਹ ਲਈ ਗਈ। ਇਸ ਘਟਨਾ ਦੀ ਸੂਚਨਾ ਦੋਵਾਂ ਪੀੜਤਾਂ ਵਲੋਂ ਥਾਣਾ ਸਦਰ ਤਰਨਤਾਰਨ ਦੇ ਮੁਖੀ ਗੁਰਚਰਨ ਸਿੰਘ ਦੇ ਧਿਆਨ ’ਚ ਲਿਆਉਂਦੇ ਹੋਏ ਇਨਸਾਫ਼ ਦੀ ਗੁਹਾਰ ਲਗਾਈ ਗਈ ਹੈ।
ਇਹ ਵੀ ਪੜ੍ਹੋ- ਦੋ ਮੀਟਰ ਲਗਵਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਮੁਫ਼ਤ ਬਿਜਲੀ ’ਤੇ ਕਿਰਾਏਦਾਰਾਂ ਤੋਂ ਵਸੂਲੇ ਜਾ ਰਹੇ ਹਨ ਬਿੱਲ
ਜਾਣਕਾਰੀ ਦਿੰਦੇ ਹੋਏ ਚਰਨਜੀਤ ਕੁਮਾਰ ਪੁੱਤਰ ਰਾਮ ਕ੍ਰਿਸ਼ਨ ਅਤੇ ਉਸਦੇ ਪੁੱਤਰ ਮਨੀਸ਼ ਕੁਮਾਰ ਵਾਸੀ ਤਰਨਤਾਰਨ ਨੇ ਦੱਸਿਆ ਕਿ ਉਨ੍ਹਾਂ ਵਲੋਂ ਨੈਸ਼ਨਲ ਹਾਈਵੇ ਉੱਪਰ ਪਿੰਡ ਅਲਾਦੀਨਪੁਰ ਵਿਖੇ ਇਕ ਦੁਕਾਨ ਦਾ ਖਾਲ੍ਹੀ ਪਲਾਟ ਖ਼ਰੀਦਿਆ ਗਿਆ ਸੀ, ਜਿਸ ਦੀ ਉਸਾਰੀ ਕਰਨ ਸਮੇਂ ਦੁਕਾਨ ਦੇ ਪਿੱਛੇ ਰਹਿੰਦੇ ਪੁਲਸ ਮੁਲਾਜ਼ਮ ਦਿਲਬਾਗ ਸਿੰਘ, ਉਸ ਦੇ ਪੁੱਤਰ ਗੋਰਾ ਸਿੰਘ ਅਤੇ ਮਾਂ ਸੁਖਵਿੰਦਰ ਕੌਰ ਵਲੋਂ ਦੁਕਾਨ ਉੱਪਰ ਕਬਜ਼ਾ ਕਰਨ ਦੀ ਨੀਅਤ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਖ਼ਰੀਦ ਕੀਤੀ ਗਈ ਦੁਕਾਨ ਸਬੰਧੀ ਉਨ੍ਹਾਂ ਪਾਸ ਰਜਿਸਟਰੀ ਅਤੇ ਇੰਤਕਾਲ ਵੀ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਬੀਤੀ 29 ਸਤੰਬਰ ਨੂੰ ਜਦੋਂ ਉਹ ਆਪਣੀ ਦੁਕਾਨ ਦੀ ਉਸਾਰੀ ਕਰਨ ਲੱਗੇ ਤਾਂ ਉਕਤ ਮੁਲਜ਼ਮਾਂ ਨੇ ਉਨ੍ਹਾਂ ਨੂੰ ਗਾਲੀ-ਗਲੋਚ ਕਰਦੇ ਹੋਏ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਇਸ ਬਾਬਤ ਸ਼ਿਕਾਇਤ ਜ਼ਿਲੇ ਦੇ ਐੱਸ.ਐੱਸ.ਪੀ ਨੂੰ ਦਿੱਤੀ ਗਈ ਤਾਂ ਪੁਲਸ ਵਲੋਂ ਉਕਤ ਮੁਲਜ਼ਮਾਂ ਖਿਲਾਫ 20 ਦਸੰਬਰ ਨੂੰ ਮਾਮਲਾ ਦਰਜ ਕਰ ਲਿਆ ਗਿਆ।
ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ 7 ਮੋਬਾਈਲ ਫੋਨ ਅਤੇ ਹੋਰ ਸਾਮਾਨ ਹੋਇਆ ਬਰਾਮਦ
ਚਰਨਜੀਤ ਕੁਮਾਰ ਅਤੇ ਮੁਨੀਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਵੀਰਵਾਰ ਸ਼ਾਮ ਕਰੀਬ ਸਾਢੇ ਪੰਜ ਵਜੇ ਜਦੋਂ ਉਹ ਆਪਣੀ ਉਕਤ ਜਗ੍ਹਾ ਉੱਪਰ ਮਿੱਟੀ ਪਾਉਣ ਲਈ ਪੁੱਜੇ ਤਾਂ ਪੁਲਸ ਮੁਲਾਜ਼ਮ ਦਿਲਬਾਗ ਸਿੰਘ, ਦਿਲਬਾਗ ਸਿੰਘ ਦੀ ਪਤਨੀ, ਹੀਰਾ ਸਿੰਘ, ਗੋਰਾ ਸਿੰਘ ਅਤੇ 8 ਅਣਪਛਾਤੇ ਵਿਅਕਤੀਆਂ ਵਲੋਂ ਕਿਰਪਾਨਾਂ, ਡਾਂਗਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਦੀ ਮਦਦ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਨਾਲ ਉਹ ਦੋਵੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਦੋਵਾਂ ਨੇ ਜ਼ਖ਼ਮੀ ਹਾਲਤ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਹਮਲਾ ਕਰਦੇ ਹੋਏ ਉਨ੍ਹਾਂ ਕੋਲ ਮੌਜੂਦ ਮੋਟਰਸਾਈਕਲ, ਮੋਬਾਇਲ ਫੋਨ, 3 ਹਜ਼ਾਰ ਰੁਪਏ ਦੀ ਨਕਦੀ, ਇਕ ਸੋਨੇ ਦੀ ਚੈਨ ਵੀ ਖੋਹ ਲਈ। ਉਨ੍ਹਾਂ ਜ਼ਿਲੇ ਦੇ ਐੱਸ.ਐੱਸ.ਪੀ ਪਾਸੋਂ ਗੁੰਡਾਗਰਦੀ ਕਰਨ ਵਾਲੇ ਪੁਲਸ ਮੁਲਾਜ਼ਮ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਦੇ ਹੋਏ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰਾ ਮਾਮਲਾ ਥਾਣਾ ਸਦਰ ਮੁਖੀ ਗੁਰਚਰਨ ਸਿੰਘ ਦੇ ਧਿਆਨ ਵਿਚ ਲਿਆਂਦੇ ਹੋਏ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਇਸ ਬਾਬਤ ਪੁਲਸ ਮੁਲਾਜ਼ਮ ਦਿਲਬਾਗ ਸਿੰਘ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਝੂਠ ਕਰਾਰ ਦੱਸਿਆ ਹੈ।
ਇਹ ਵੀ ਪੜ੍ਹੋ- ਪੱਟੀ ਦੇ ਪਿੰਡ ਭੈਣੀ 'ਚ ਜ਼ਮੀਨੀ ਵਿਵਾਦ ਦੇ ਚੱਲਦਿਆਂ 75 ਸਾਲਾ ਬਜ਼ੁਰਗ ਔਰਤ ਦੀ ਕੁੱਟਮਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੰਜਾਬੀ ਨੌਜਵਾਨ ਨੂੰ ਦੁਬਈ 'ਚ ਹੋਈ 25 ਸਾਲ ਦੀ ਕੈਦ, ਗ਼ਰੀਬ ਮਾਪਿਆਂ ਦੇ ਹਾਲਾਤ ਜਾਣ ਆਵੇਗਾ ਰੋਣਾ
NEXT STORY