ਲੁਧਿਆਣਾ (ਰਾਮ) : ਮਨਿਆਰੀ ਦੀ ਦੁਕਾਨ 'ਤੇ ਕੰਮ ਕਰਦੇ ਇਕ ਸੇਲਜ਼ਮੈਨ ਨੇ ਮਨਿਆਰੀ ਦੀ ਆੜ 'ਚ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਸ਼ੁਰੂ ਕਰ ਦਿੱਤਾ, ਜਿਸ ਬਾਰੇ ਪਤਾ ਚੱਲਦੇ ਹੀ ਪੁਲਸ ਨੇ ਉਸ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੋਤੀ ਨਗਰ ਦੇ ਇੰਚਾਰਜ ਸਿਮਰਨਜੀਤ ਕੌਰ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਗਿਆਸਪੁਰਾ ਸਥਿਤ ਗਗਨ ਨਗਰ, 33 ਫੁੱਟ ਰੋਡ ਦੀ ਗਲੀ ਨੰ. 5 ਦਾ ਰਹਿਣ ਵਾਲਾ ਇਕ ਵਿਅਕਤੀ ਮਨਿਆਰੀ ਦੇ ਕੰਮ ਦੀ ਆੜ 'ਚ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ, ਜੋ ਅੱਜ ਵੀ ਗਿਆਸਪੁਰਾ ਫਾਟਕ ਰੋਡ ਦੇ ਨੇੜੇ ਸਪਲਾਈ ਦੇਣ ਲਈ ਜਾ ਰਿਹਾ ਹੈ, ਜਿਸ ਦੇ ਬਾਅਦ ਸਬ ਇੰਸਪੈਕਟਰ ਸੁਰਿੰਦਰ ਸਿੰਘ ਦੀ ਪੁਲਸ ਟੀਮ ਨੇ ਤੁਰੰਤ ਕਾਰਵਾਈ ਅਮਲ 'ਚ ਲਿਆਉਂਦੇ ਹੋਏ ਕਪਿਲ ਦੇਵ ਪੁੱਤਰ ਰਵਿੰਦਰ ਕੁਮਾਰ ਨੂੰ ਗ੍ਰਿਫ਼ਤਾਰ ਕਰ ਉਸ ਪਾਸੋਂ 1400 ਗੋਲੀਆਂ ਟ੍ਰਾਮਾਡੋਲ ਦੀਆਂ ਬਰਾਮਦ ਕੀਤੀਆਂ।
ਥਾਣਾ ਮੁਖੀ ਸਿਮਰਨਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਕਪਿਲ ਦੇਵ ਦੇ ਖਿਲਾਫ ਐਨ. ਡੀ. ਪੀ. ਐਸ. ਐਕਟ ਦੇ ਤਹਿਤ ਮੁਕੱਦਮਾ ਦਰਜ ਕਰ ਅੱਗੇ ਦੀ ਕਾਰਵਾਈ ਆਰੰਭ ਕੀਤੀ ਹੈ।
5 ਸਾਲਾ ਕੁੜੀ ਨਾਲ ਅਸ਼ਲੀਲ ਹਰਕਤਾਂ, ਵਿਅਕਤੀ ਖ਼ਿਲਾਫ਼ ਮਾਮਲਾ ਦਰਜ
NEXT STORY