ਗੁਰਦਾਸਪੁਰ (ਗੁਰਪ੍ਰੀਤ) : ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਦੀਆਂ ਦੇ ਇੱਕ ਦੁਕਾਨਦਾਰ ਨੂੰ ਧਮਕੀ ਭਰੀ ਚਿੱਠੀ ਆਉਣ ਤੋਂ ਬਾਅਦ ਬਾਜ਼ਾਰ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਕੁਝ ਮਹੀਨੇ ਪਹਿਲਾਂ ਹੀ ਗੁਰਲਾਲ ਜਨਰਲ ਸਟੋਰ ਨੂੰ ਭੇਤ ਭਰੇ ਹਾਲਾਤਾਂ ਵਿੱਚ ਅੱਗ ਲੱਗ ਗਈ ਸੀ ਜਿਸ ਨਾਲ ਵੱਡਾ ਨੁਕਸਾਨ ਹੋਇਆ ਸੀ। ਇੱਕ ਵਾਰੀ ਫਿਰ ਇਸੇ ਦੁਕਾਨ ਦੇ ਮਾਲਿਕ ਨੂੰ ਧਮਕੀ ਭਰੀ ਚਿੱਠੀ ਆਈ ਹੈ।

ਦੁਕਾਨ ਦੇ ਮਾਲਕ ਨੇ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਪੁਲਸ ਇਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ। ਅੱਜ ਇਸੇ ਸੰਬੰਧ 'ਚ ਪੰਜਾਬ ਬੀਜੇਪੀ ਦੇ ਉਪ ਪ੍ਰਧਾਨ ਫਤਹਿ ਜੰਗ ਸਿੰਘ ਬਾਜਵਾ ਨੇ ਗੁਰਲਾਲ ਜਨਲ ਸਟੋਰ ਦੇ ਮਾਲਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਾਰਾ ਸ਼ਹਿਰ ਤੇ ਅਸੀਂ ਤੁਹਾਡੇ ਨਾਲ ਹਾਂ। ਉਨ੍ਹਾਂ ਪ੍ਰਸ਼ਾਸਨ ਨੂੰ ਮੰਗ ਕੀਤੀ ਕਿ ਜਲਦ ਹੀ ਚਿੱਠੀ ਦੇਣ ਵਾਲੇ ਨੂੰ ਗ੍ਰਿਫਤਾਰ ਕੀਤਾ ਜਾਵੇ। ਇਸ ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੇਜ਼ ਰਫਤਾਰ ਕਾਰ ਨੇ 4 ਵਾਹਨਾਂ ਨੂੰ ਮਾਰੀ ਟੱਕਰ, ਮੰਦਰ ਦਾ ਪੁਜਾਰੀ ਕੀਤਾ ਪੁਲਸ ਹਵਾਲੇ
NEXT STORY