ਲੁਧਿਆਣਾ (ਰਾਮ) : ਥਾਣਾ ਮੋਤੀ ਨਗਰ ਦੇ ਅਧੀਨ ਪੈਂਦੀ ਫੌਜੀ ਕਾਲੋਨੀ ਵਿੱਚ ਇੱਕ ਵਾਰ ਫਿਰ ਗੈਂਗਵਾਰ ਦੀ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇੱਥੇ ਸ਼ਕਤੀ ਪਾਂਡੇ ਨਾਮਕ ਵਿਅਕਤੀ ਨੂੰ ਸ਼ਾਮ ਕਰੀਬ 7:00 ਵਜੇ ਉਸ ਦੀ ਦੁਕਾਨ ਦੇ ਬਾਹਰ ਗੋਲੀ ਮਾਰ ਦਿੱਤੀ ਗਈ। ਗੋਲੀ ਸ਼ਕਤੀ ਪਾਂਡੇ ਦੇ ਸਿਰ ਵਿੱਚ ਲੱਗੀ ਹੈ, ਜਿਸ ਕਾਰਨ ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ ਅਤੇ ਉਸ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ, ਘਟਨਾ ਦੇ ਸਮੇਂ ਇਲਾਕੇ ਦੀ ਬਿਜਲੀ ਕੱਟੀ ਹੋਈ ਸੀ। ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਕੁਝ ਸ਼ਰਾਰਤੀ ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਜਦੋਂ ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲੇ ਤਾਂ ਉਨ੍ਹਾਂ ਨੇ ਸ਼ਕਤੀ ਪਾਂਡੇ ਨੂੰ ਦੁਕਾਨ ਦੇ ਬਾਹਰ ਜ਼ਖਮੀ ਹਾਲਤ ਵਿੱਚ ਪਿਆ ਦੇਖਿਆ। ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।
ਸੂਚਨਾ ਮਿਲਦੇ ਹੀ ਥਾਣਾ ਮੋਤੀ ਨਗਰ ਦੇ ਐੱਸ.ਐੱਚ.ਓ. ਭੁਪਿੰਦਰ ਸਿੰਘ, ਐੱਸ.ਐੱਚ.ਓ. ਪਰਮਦੀਪ ਸਿੰਘ ਅਤੇ ਏ.ਸੀ.ਪੀ. ਇੰਦਰਜੀਤ ਸਿੰਘ ਬੋਪਾਰਾਏ ਭਾਰੀ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਸੂਤਰਾਂ ਦਾ ਕਹਿਣਾ ਹੈ ਕਿ ਇਹ ਹਮਲਾ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਕਤੀ ਪਾਂਡੇ ਨਸ਼ਾ ਤਸਕਰਾਂ ਦੇ ਖਿਲਾਫ਼ ਅਕਸਰ ਬੋਲਦਾ ਸੀ ਅਤੇ ਉਨ੍ਹਾਂ ਵਿਰੁੱਧ ਬਿਆਨਬਾਜ਼ੀ ਕਰਦਾ ਸੀ, ਜਿਸ ਕਾਰਨ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਿਆਸੀ ਪ੍ਰਚਾਰ ਲਈ ਬਰਬਾਦ ਹੋ ਰਿਹਾ ਲੋਕਾਂ ਦਾ ਪੈਸਾ : ਸੁਖਪਾਲ ਖਹਿਰਾ
NEXT STORY