ਖੰਨਾ (ਬਿਪਨ)- ਖੰਨਾ ਦੇ ਲਲਹੇੜੀ ਰੋਡ 'ਤੇ ਇਕ ਇਲੈਕਟ੍ਰਾਨਿਕਸ ਕਾਰੋਬਾਰੀ ਨੂੰ ਦਿਨ-ਦਿਹਾੜੇ ਉਸ ਦੀ ਦੁਕਾਨ 'ਚ ਵੜ ਕੇ ਰਿਵਾਲਵਰ ਨਾਲ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਸ ਨੇ ਦੱਸਿਆ ਕਿ 4 ਵਿਅਕਤੀ ਦੁਕਾਨ 'ਚ ਦਾਖਲ ਹੋ ਗਏ ਤੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਉਸ 'ਤੇ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ। ਇਹ ਦੇਖ ਜਦੋਂ ਕਾਰੋਬਾਰੀ ਦਾ ਭਰਾ ਸ਼ੋਅਰੂਮ ਵਿੱਚ ਆਇਆ ਤਾਂ ਇਹ ਬਦਮਾਸ਼ ਮੌਕੇ ਤੋਂ ਫ਼ਰਾਰ ਹੋ ਗਏ।
ਇਸ ਸਬੰਧੀ ਖੰਨਾ ਦੇ ਰਾਮ ਨਗਰ ਇਲਾਕੇ ਦੇ ਰਹਿਣ ਵਾਲੇ ਗੁਰਿੰਦਰ ਸਿੰਘ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ, ਜਿਸ 'ਚ ਉਸ ਨੇ ਦੱਸਿਆ ਕਿ 12 ਨਵੰਬਰ 2024 ਨੂੰ ਖੰਨਾ ਦੇ ਇੱਕ ਪਿੰਡ ਦੇ ਇੱਕ ਵਿਅਕਤੀ ਨੇ ਉਸ ਦੀ ਦੁਕਾਨ ਤੋਂ 10-12 ਹਜ਼ਾਰ ਰੁਪਏ ਦਾ ਸਮਾਨ ਖਰੀਦਿਆ ਸੀ। ਇਸ ਵਿਅਕਤੀ ਨੇ ਸਾਮਾਨ ਖਰੀਦਣ ਸਮੇਂ ਵੀ ਬਹਿਸ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਫੋਨ 'ਤੇ ਧਮਕੀਆਂ ਦਿੱਤੀਆਂ ਅਤੇ ਸਾਮਾਨ ਬਦਲਣ ਲਈ ਕਿਹਾ। ਉਸ ਨੇ ਇਹ ਸਮਾਨ ਵੀ ਬਦਲ ਦਿੱਤਾ ਸੀ।
ਇਹ ਵੀ ਪੜ੍ਹੋ- ਰਾਤ ਨੂੰ ਭਰਾ ਦੀ ਹੋਈ ਮੌਤ, ਖ਼ਬਰ ਸੁਣ ਵੱਡੀ ਭੈਣ ਨੇ ਵੀ ਛੱਡ'ਤੀ ਦੁਨੀਆ, ਇਕੱਠੇ ਬਲ਼ੇ ਦੋਹਾਂ ਦੇ ਸਿਵੇ
ਪਰ ਇਸ ਮਗਰੋਂ ਉਹ ਬੀਤੇ ਦਿਨ ਦੁਪਹਿਰ 1 ਵਜੇ ਦੇ ਕਰੀਬ ਦੁਕਾਨ ’ਤੇ ਇਕੱਲਾ ਬੈਠਾ ਸੀ ਤਾਂ ਇਹ ਵਿਅਕਤੀ ਤਿੰਨ ਹੋਰ ਬਦਮਾਸ਼ਾਂ ਨੂੰ ਆਪਣੇ ਨਾਲ ਲੈ ਆਇਆ। ਉਸ ਨੇ ਆਉਂਦਿਆਂ ਹੀ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਵਿਅਕਤੀ ਨੇ ਆਪਣੀ ਕਮੀਜ਼ ਚੁੱਕ ਕੇ ਡੱਬ ਨੂੰ ਆਪਣਾ ਰਿਵਾਲਵਰ ਦਿਖਾਉਂਦੇ ਹੋਏ ਕਿਹਾ ਕਿ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਉਸ ਨੂੰ ਗੋਲ਼ੀ ਮਾਰ ਦਿੱਤੀ ਜਾਵੇਗੀ।
ਜਦੋਂ ਉਸ ਨੇ ਵਿਰੋਧ ਕੀਤਾ ਤਾਂ ਗੱਲ ਹੱਥੋਪਾਈ ਤੱਕ ਪਹੁੰਚ ਗਈ। ਉਸ ਨੂੰ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਉਸ ਦਾ ਭਰਾ ਸ਼ੋਅਰੂਮ ਵਿਚ ਆਇਆ ਅਤੇ ਜਾਂਦੇ ਸਮੇਂ ਇਨ੍ਹਾਂ ਵਿਅਕਤੀਆਂ ਨੇ ਦੋ-ਤਿੰਨ ਦਿਨਾਂ ਵਿਚ ਦੁਬਾਰਾ ਆ ਕੇ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਵਿੱਚ ਕੈਦ ਹੋ ਗਈ ਹੈ। ਇਹ ਵੀਡੀਓ ਵੀ ਪੁਲਸ ਨੂੰ ਦਿੱਤੀ ਗਈ ਹੈ। ਕਾਰੋਬਾਰੀ ਨੇ ਆਪਣੇ-ਆਪ ਨੂੰ ਇਨ੍ਹਾਂ ਬਦਮਾਸ਼ਾਂ ਤੋਂ ਖ਼ਤਰਾ ਦੱਸਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਡੀ.ਐੱਸ.ਪੀ. ਅੰਮ੍ਰਿਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- 6 ਮਹੀਨੇ ਪਹਿਲਾਂ ਹੋਇਆ ਸੀ ਪੋਸਟਮਾਰਟਮ, ਨਹੀਂ ਪਤਾ ਲੱਗਾ ਮੌਤ ਦਾ ਕਾਰਨ ਤਾਂ ਕਬਰ ਪੁੱਟ ਮੁੜ ਕੱਢ ਲਈ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੇਅਦਬੀ ਮਾਮਲਿਆਂ ’ਚ ਸੁਣਵਾਈ ਸ਼ੁਰੂ, ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ ਡੇਰਾ ਮੁਖੀ ਰਾਮ ਰਹੀਮ
NEXT STORY