ਮਾਨਸਾ (ਮਨਜੀਤ ਕੌਰ) : ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਆਮ ਜਨਤਾ ਨੂੰ ਆਵਾਜਾਈ ਦੌਰਾਨ ਪੇਸ਼ ਆਉਂਦੀਆਂ ਮੁਸ਼ਕਲਾਂ ਤੋਂ ਨਿਜਾਤ ਦਿਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸ਼ਹਿਰ ’ਚ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ, ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਅਤੇ ਬਜ਼ਾਰਾਂ ’ਚ ਜਨਤਕ ਪਾਰਕਿੰਗ ਦੀ ਵਿਵਸਥਾ ਵਰਗੇ ਗੰਭੀਰ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਲੀਹ ’ਤੇ ਲਿਆਉਣ ਲਈ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਹਫ਼ਤੇ ਦੇ ਅੰਦਰ-ਅੰਦਰ ਬਾਜ਼ਾਰਾਂ ਵਿੱਚ ਦੁਕਾਨਾਂ ਮੂਹਰੇ ਗੈਰ ਜਰੂਰੀ ਸਮਾਨ ਰੱਖ ਕੇ ਕੀਤੇ ਆਪਣੇ ਨਾਜਾਇਜ਼ ਕਬਜ਼ੇ ਸਵੈ-ਇੱਛਾ ਨਾਲ ਹਟਾ ਲੈਣ।
ਉਨ੍ਹਾਂ ਨਾਲ ਹੀ ਮੀਟਿੰਗ ਵਿੱਚ ਮੌਜੂਦ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਵੀ ਇਸ ਕਾਰਜ ’ਚ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਬਾਜ਼ਾਰਾਂ ’ਚ ਸੁਚਾਰੂ ਪਾਰਕਿੰਗ ਪ੍ਰਬੰਧਨ ਲਈ ਸੜਕਾਂ ’ਤੇ ਪੀਲੀ ਪੱਟੀ ਲਗਾਉਣ ਲਈ ਸਬੰਧਤ ਅਧਿਕਾਰੀਆਂ ਤੋਂ ਅਹਿਮ ਸੁਝਾਅ ਵੀ ਲਏ। ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਐੱਸ.ਡੀ.ਐੱਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਆਰ.ਟੀ.ਓ. ਚਰਨਜੋਤ ਸਿੰਘ ਵਾਲੀਆ, ਡੀ.ਐੱਸ.ਪੀ. ਪੁਸ਼ਪਿੰਦਰ ਸਿੰਘ ਗਿੱਲ, ਪ੍ਰਧਾਨ ਟਰੇਡਰਜ਼ ਐਸੋਸੀਏਸ਼ਨ ਆਸ਼ੂ ਬਾਂਸਲ ਅਤੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ।
'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ
NEXT STORY