ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ IDH ਮਾਰਕਿਟ 'ਚ ਜ਼ਬਰਦਸਤ ਹੰਗਾਮਾ ਹੋ ਗਿਆ, ਜਿਸ ਤੋਂ ਬਾਅਦ ਮਾਰਕਿਟ ਬੰਦ ਕਰਨੇ ਪਈ। ਜਾਣਕਾਰੀ ਮੁਤਾਬਕ ਮਾਮਲਾ ਜ਼ਬਰੀ ਵਸੂਲੀ ਦਾ ਦੱਸਿਆ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਵਪਾਰੀਆਂ ਨੇ ਬਜ਼ਾਰ ਬੰਦ ਕਰ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਦੁਕਾਨਦਾਰਾਂ ਦਾ ਦੋਸ਼ ਹੈ ਕਿ ਇਕ ਵਿਅਕਤੀ ਵੱਲੋਂ ਜ਼ਬਰੀ ਵਸੂਲੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਪ੍ਰਦਰਸ਼ਨ ਕਰ ਰਹੇ ਵਪਾਰੀਆਂ ਨੇ ਦੱਸਿਆ ਕਿ ਉਕਤ ਵਿਅਕਤੀ ਅਕਸਰ ਸ਼ਰਾਬ ਪੀ ਕੇ ਮਾਰਕਿਟ ਵਿੱਚ ਆਉਂਦਾ ਹੈ ਅਤੇ ਦੁਕਾਨਦਾਰਾਂ ਨਾਲ ਗਾਲੀ-ਗਲੋਚ ਕਰਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਨੂੰ ਕਈ ਵਾਰ ਸਮਝਾਇਆ ਗਿਆ ਅਤੇ ਮਨਾ ਵੀ ਕੀਤਾ ਗਿਆ ਕਿ ਅਜਿਹਾ ਵਿਹਾਰ ਨਾ ਕਰੇ, ਪਰ ਇਸ ਦੇ ਬਾਵਜੂਦ ਉਸ ਦੀ ਹਰਕਤਾਂ ਵਿੱਚ ਕੋਈ ਸੁਧਾਰ ਨਹੀਂ ਆਇਆ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਬਿਊਟੀਸ਼ੀਅਨ ਨੂੰ ਮਾਰੀਆਂ ਤਾਬੜਤੋੜ ਗੋਲੀਆਂ, ਫੈਲੀ ਦਹਿਸ਼ਤ
ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਇਹ ਵਿਅਕਤੀ ਰੇਹੜੀ-ਫੜੀ ਵਾਲਿਆਂ ਤੋਂ ਪੈਸੇ ਵਸੂਲਦਾ ਸੀ, ਪਰ ਹੁਣ ਉਸ ਨੇ ਦੁਕਾਨਦਾਰਾਂ ਤੋਂ ਵੀ ਹਫ਼ਤਾ ਮੰਗਣਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਵਪਾਰੀਆਂ ਵਿੱਚ ਭਾਰੀ ਰੋਸ ਹੈ। ਪ੍ਰਦਰਸ਼ਨਕਾਰੀਆਂ ਨੇ ਪੁਲਸ ‘ਤੇ ਵੀ ਲਾਪਰਵਾਹੀ ਦੇ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਮੁਲਜ਼ਮ ਖ਼ਿਲਾਫ਼ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਦੁਕਾਨਦਾਰਾਂ ਦਾ ਸਾਫ਼ ਕਹਿਣਾ ਹੈ ਕਿ ਉਹ ਸਰਕਾਰ ਨੂੰ ਟੈਕਸ ਪੇ ਬੜੀ ਮੁਸ਼ਕਿਲ ਨਾਲ ਕਰਦੇ ਹਨ ਪਰ ਕਿਸੇ ਨੂੰ ਹਫਤਾ ਨਹੀਂ ਦੇ ਸਕਦੇ। ਦੂਜੇ ਪਾਸੇ, ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ। ਪੁਲਸ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਜਲਦ ਹੀ ਦੋਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਫੋਕਲ ਪੁਆਇੰਟ ’ਚ ਨਵੇਂ ‘ਟੂਲ ਰੂਮ’ ਯੂਨਿਟ ਦਾ ਉਦਘਾਟਨ
NEXT STORY