ਜਲੰਧਰ (ਪੁਨੀਤ)–ਜੀ. ਐੱਸ. ਟੀ. ਵੱਲੋਂ ਬਾਜ਼ਾਰਾਂ ਵਿਚ ਕੀਤੀ ਜਾ ਰਹੀ ਛਾਪੇਮਾਰੀ ਦੇ ਵਿਰੋਧ ਵਿਚ ਦੁਕਾਨਦਾਰਾਂ ਵੱਲੋਂ ਰੋਸ ਮਾਰਚ ਕੱਢਿਆ ਗਿਆ ਅਤੇ ਦੁਕਾਨਾਂ ’ਤੇ ਕੀਤੀ ਜਾਣ ਵਾਲੀ ਛਾਪੇਮਾਰੀ ਨੂੰ ਗਲਤ ਕਰਾਰ ਦਿੱਤਾ। ਫਗਵਾੜਾ ਗੇਟ ਇਲੈਕਟ੍ਰਾਨਿਕ ਮਾਰਕੀਟ ਦੇ ਪ੍ਰੈਜ਼ੀਡੈਂਟ ਬਲਜੀਤ ਸਿੰਘ ਆਹਲੂਵਾਲੀਆ ਦੀ ਪ੍ਰਧਾਨਗੀ ਵਿਚ ਸ਼ੇਰ-ਏ-ਪੰਜਾਬ ਮਾਰਕਿਟ ਤੋਂ ਰੋਸ ਮਾਰਚ ਸ਼ੁਰੂ ਕੀਤਾ ਗਿਆ, ਜਿਹੜਾ ਕਿ ਫਗਵਾੜਾ ਗੇਟ ਦੀਆਂ ਵੱਖ-ਵੱਖ ਥਾਵਾਂ ਤੋਂ ਲੰਘਿਆ।
ਇਹ ਵੀ ਪੜ੍ਹੋ: ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ Good News, ਰੇਲਵੇ ਵਿਭਾਗ ਨੇ ਲਿਆ ਵੱਡਾ ਫ਼ੈਸਲਾ
ਇਸ ਦੌਰਾਨ ਹਰਪ੍ਰੀਤ ਲਵਲੀ, ਆਕਾਸ਼ ਰੌਕੀ, ਜਸਪਾਲ ਫਲੋਰਾ, ਯੋਗੇਸ਼ ਕੁਮਾਰ, ਬਲਬੀਰ ਸਿੰਘ, ਲੱਕੀ ਛਾਬੜਾ, ਭੁਪਿੰਦਰ ਲੱਕੀ, ਵਿਸ਼ਾਲ ਕੁਮਾਰ, ਸੰਦੀਪ ਧੀਮਾਨ, ਰੰਜਨ ਗੋਸਾਈਂ, ਸਰਬਜੀਤ ਮੱਕੜ, ਗੁਰਚਰਨ ਸਿੰਘ ਵਰਗੇ ਪ੍ਰਮੁੱਖ ਨਾਂ ਰੋਸ ਮਾਰਚ ਵਿਚ ਸ਼ਾਮਲ ਹੋਏ। ਆਹਲੂਵਾਲੀਆ ਅਤੇ ਹੋਰ ਦੁਕਾਨਦਾਰਾਂ ਨੇ ਕਿਹਾ ਕਿ ਸਰਕਾਰ ਨੇ ਇੰਸਪੈਕਟਰੀ ਰਾਜ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਇਸ ਵਿਚ ਅਸਫ਼ਲ ਸਾਬਿਤ ਹੋਈ ਹੈ।
ਦੁਕਾਨਦਾਰਾਂ ਨੇ ਕਿਹਾ ਕਿ ਇਸ ਤਰ੍ਹਾਂ ਨਾਲ ਛਾਪੇਮਾਰੀ ਕਰਨਾ ਅਤੇ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕਰਨਾ ਗਲਤ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਹੂਲਵਾਲੀਆ ਨੇ ਕਿਹਾ ਕਿ ਛਾਪੇਮਾਰੀ ਕਾਰਨ ਵਪਾਰੀ ਸੜਕਾਂ ’ਤੇ ਉਤਰਨ ਨੂੰ ਮਜਬੂਰ ਹੋ ਚੁੱਕੇ ਹਨ ਅਤੇ ਇਸ ਦੀ ਸ਼ੁਰੂਆਤ ਫਗਵਾੜਾ ਗੇਟ ਤੋਂ ਹੋ ਚੁੱਕੀ ਹੈ। ਇਸੇ ਸਿਲਸਿਲੇ ਵਿਚ ਅਗਲੇ 2 ਦਿਨ ਸਰਕਾਰ ਨੂੰ ਦਿੱਤੇ ਜਾਣਗੇ ਅਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਚਿੰਤਾਵਨੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਛਾਪੇਮਾਰੀ ਬੰਦ ਨਹੀਂ ਕਰਵਾਉਂਦੀ ਤਾਂ ਸ਼ਹਿਰ ਨੂੰ ਬੰਦ ਕਰਵਾਇਆ ਜਾਵੇਗਾ। ਇਸ ਦੇ ਲਈ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹੋਣਗੀਆਂ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਅਹਾਤਾ ਬਣਿਆ ਜੰਗ ਦਾ ਮੈਦਾਨ, ਸ਼ਰਾਬ ਪੀਣ ਮਗਰੋਂ ਦੋਸਤ ਦਾ ਕਤਲ
ਰਿਕਾਰਡ ਜੀ. ਐੱਸ. ਟੀ. ਦੇ ਬਾਵਜੂਦ ਹੋ ਰਹੀ ਕਾਰਵਾਈ ਗਲਤ : ਰਵਿੰਦਰ ਧੀਰ
ਟ੍ਰੇਡਰਜ਼ ਫੋਰਮ ਦੇ ਸੰਸਥਾਪਕ ਮੈਂਬਰ ਕਾਰੋਬਾਰੀ ਆਗੂ ਰਵਿੰਧਰ ਧੀਰ ਨੇ ਕਿਹਾ ਕਿ ਰਿਕਾਰਡ ਜੀ. ਐੱਸ. ਟੀ. ਇਕੱਠਾ ਹੋਣ ਦੇ ਬਾਵਜੂਦ ਕਾਰੋਬਾਰੀਆਂ ਨੂੰ ਤੰਗ ਕਰਨਾ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਨਾ ਕੀਤਾ ਗਿਆ ਤਾਂ ਇਸ ਦੇ ਵਿਰੋਧ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਅਤੇ ਵਪਾਰੀਆਂ ਨੂੰ ਰਾਹਤ ਦੇਣੀ ਚਾਹੀਦੀ ਹੈ। ਇਸ ਮੌਕੇ ਅਰੁਣ ਬਜਾਜ, ਅਸ਼ਵਨੀ ਛਾਬੜਾ, ਅਕਸ਼ੈ ਕੁਮਾਰ, ਅਮਰਦੀਪ ਸਿੰਘ ਆਦਿ ਹਾਜ਼ਰ ਰਹੇ।
ਪੰਜਾਬ ’ਚ ਵਪਾਰੀਆਂ ਨੂੰ ਹੋ ਰਿਹਾ ਭਾਰੀ ਨੁਕਸਾਨ : ਸਰੀਨ
ਭਾਜਪਾ ਦੇ ਜਨਰਲ ਸਕਤਰ ਅਸ਼ੋਕ ਸਰੀਨ ਨੇ ਫਗਵਾੜਾ ਗੇਟ ਵਿਚ ਹੋਈ ਜੀ. ਐੱਸ. ਟੀ. ਵਿਭਾਗ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜੋਕਿ ਬਰਦਾਸ਼ਤ ਕਰਨ ਯੋਗ ਨਹੀਂ ਹੈ। ਸਰੀਨ ਨੇ ਕਿਹਾ ਕਿ ਪੂਰੇ ਦੇਸ਼ ਵਿਚ ਜਿਸ-ਜਿਸ ਸੂਬੇ ਵਿਚ ਭਾਜਪਾ ਦੀ ਸਰਕਾਰ ਹੈ, ਉਸ ਸੂਬੇ ਵਿਚ ਵਪਾਰ ਅਤੇ ਵਪਾਰੀਆਂ ਦਾ ਵਿਕਾਸ ਹੋ ਰਿਹਾ ਹੈ। ਪੰਜਾਬ ਵਿਚ ਜੀ. ਐੱਸ. ਟੀ. ਵਿਭਾਗ ਦੀਆਂ ਗਲਤ ਨੀਤੀਆਂ ਕਾਰਨ ਵਪਾਰੀਆਂ ਨੂੰ ਨੁਕਸਾਨ ਹੋ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਲਈ ਨਵੇਂ ਹੁਕਮ ਜਾਰੀ, ਕਰ ਲਓ ਇਹ ਕੰਮ ਨਹੀਂ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਹੁਣ ਰੋਜ਼ਾਨਾ ਛੁੱਟੀ ਤੋਂ ਬਾਅਦ...
NEXT STORY