ਸਾਦਿਕ (ਪਰਮਜੀਤ)-ਬੀਤੀ ਦਿਨੀਂ ਐੱਸ.ਸੀ.ਐੱਸ.ਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤ ਬੰਦ ਦੇ ਸੱਦੇ ਨੂੰ ਮਿਲੇ ਹੁੰਗਾਰੇ ਤੋਂ ਬਾਅਦ ਜਨਰਲ ਕੈਟਾਗਿਰੀ ਵੱਲੋਂ ਸ਼ੋਸ਼ਲ ਮੀਡੀਆ ਅਤੇ ਅਖਬਾਰਾਂ ਨੂੰ 10 ਅਪ੍ਰੈਲ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਥਾਂ ਥਾਂ ਮੀਟਿੰਗ ਹੋਣ ਤੋਂ ਬਾਅਦ ਬਹੁਤ ਸਾਰੀਆਂ ਜਨਰਲ ਅਤੇ ਓ.ਬੀ.ਸੀ ਵਰਗ ਦੀਆਂ ਸੰਸਥਾਵਾਂ ਨੇ ਬੰਦ ਨੂੰ ਸਫਲ ਬਣਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ । ਵਪਾਰ ਮੰਡਲ ਪੰਜਾਬ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਵਪਾਰ ਮੰਡਲ ਸਾਦਿਕ ਵੱਲੋਂ ਵੀ 10 ਅਪ੍ਰੈਲ ਨੂੰ ਬੰਦ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਗਿਆ ਹੈ । ਸਪੀਕਰ ਰਾਹੀਂ ਸਮੂਹ ਦੁਕਾਨਦਾਰਾਂ ਨੂੰ ਬੰਦ ਕਰਨ ਦੀ ਬੇਨਤੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਪਾਰ ਮੰਡਲ ਸਾਦਿਕ ਦੇ ਪ੍ਰਧਾਨ ਸੁਰਿੰਦਰ ਸੇਠੀ ਨੇ ਦੱਸਿਆ ਹਰ ਕਿਸੇ ਨੂੰ ਆਪਣੇ ਹੱਕਾਂ ਲਈ ਅਵਾਜ਼ ਬੁਲੰਦ ਕਰਨ ਦਾ ਅਧਿਕਾਰ ਹੈ ਤੇ ਸਮੂਹ ਦੁਕਾਨਦਾਰਾਂ ਦੇ ਸਹਿਯੋਗ ਨਾਲ 10 ਅਪ੍ਰੈਲ ਨੂੰ ਸ਼ਾਂਤਮਈ ਤਰੀਕੇ ਨਾਲ ਭਾਰਤ ਬੰਦ ਦੀ ਹਮਾਇਤ ਕਰਦੇ ਹੋਏ ਦੁਪਿਹਰ 12 ਵਜੇ ਤੱਕ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ । ਅਗਲੀ ਰਣਨੀਤੀ ਤੈਅ ਕਰਨ ਲਈ ਸਾਦਿਕ ਦੇ ਚੌਂਕ ਵਿਚ ਸਵੇਰੇ 9 ਵਜੇ ਮੀਟਿੰਗ ਵੀ ਰੱਖੀ ਗਈ ਹੈ ।
ਰੇਤ ਦਾ ਕਾਰੋਬਾਰ ਨਾ ਚੱਲਣ ਕਾਰਨ ਲੋਕਾਂ 'ਚ ਮਚੀ ਹਾਹਾਕਾਰ
NEXT STORY